ਕਬਹੂ ਖੀਰਿ ਖਾਡ ਘੀਉ ਨ ਭਾਵੈ ॥
ਕਦੇ (ਕੋਈ ਜੀਵ ਐਸੀ ਮੌਜ ਵਿਚ ਹੈ ਕਿ ਉਸ ਨੂੰ) ਖੀਰ, ਖੰਡ, ਘਿਉ (ਵਰਗੇ ਸੁਹਣੇ ਪਦਾਰਥ) ਭੀ ਚੰਗੇ ਨਹੀਂ ਲੱਗਦੇ;
Sometimes, people do not appreciate milk, sugar and ghee.
ਕਬਹੂ ਘਰ ਘਰ ਟੂਕ ਮਗਾਵੈ ॥
ਪਰ ਕਦੇ (ਉਸ ਪਾਸੋਂ) ਘਰ ਘਰ ਦੇ ਟੱੁਕਰ ਮੰਗਾਉਂਦਾ ਹੈ (ਕਦੇ ਉਸ ਨੂੰ ਮੰਗਤਾ ਬਣਾ ਦੇਂਦਾ ਹੈ, ਤੇ ਉਹ ਘਰ ਘਰ ਦੇ ਟੁਕੜੇ ਮੰਗਦਾ ਫਿਰਦਾ ਹੈ),
Sometimes, they have to beg for bread from door to door.
ਕਬਹੂ ਕੂਰਨੁ ਚਨੇ ਬਿਨਾਵੈ ॥੧॥
ਕਦੇ (ਉਸ ਪਾਸੋਂ) ਰੂੜੀਆਂ ਫੁਲਾਉਂਦਾ ਹੈ, ਤੇ (ਉਹਨਾਂ ਵਿਚੋਂ) ਦਾਣੇ ਚੁਣਾਉਂਦਾ ਹੈ ।੧।
Sometimes, they have to pick out the grain from the chaff. ||1||
ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥
ਹੇ ਭਾਈ! ਜਿਸ ਹਾਲਤ ਵਿਚ ਪਰਮਾਤਮਾ (ਸਾਨੂੰ ਜੀਵਾਂ ਨੂੰ) ਰੱਖਦਾ ਹੈ ਉਸੇ ਹਾਲਤ ਵਿਚ (ਅਮੀਰੀ ਦੀ ਆਕੜ ਤੇ ਗਰੀਬੀ ਦੀ ਘਬਰਾਹਟ ਤੋਂ ਨਿਰਲੇਪ) ਰਹਿਣਾ ਚਾਹੀਦਾ ਹੈ ।
As the Lord keeps us, so do we live, O Siblings of Destiny.
ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥
ਇਹ ਗੱਲ ਦੱਸੀ ਨਹੀਂ ਜਾ ਸਕਦੀ ਕਿ ਪਰਮਾਤਮਾ ਕੇਡਾ ਵੱਡਾ ਹੈ (ਸਾਡੇ ਦੁਖਾਂ ਸੁਖਾਂ ਦਾ ਭੇਤ ਉਹ ਹੀ ਜਾਣਦਾ ਹੈ) ।੧।ਰਹਾਉ।
The Lord's Glory cannot even be described. ||1||Pause||
ਕਬਹੂ ਤੁਰੇ ਤੁਰੰਗ ਨਚਾਵੈ ॥
ਕਦੇ (ਕੋਈ ਮਨੁੱਖ ਇਤਨਾ ਅਮੀਰ ਹੈ ਕਿ ਉਹ) ਸੋਹਣੇ ਘੋੜੇ ਨਚਾਉਂਦਾ ਹੈ (ਭਾਵ, ਕਦੇ ਉਸ ਪਾਸ ਐਸੀ ਸੁਹਣੀ ਚਾਲ ਵਾਲੇ ਘੋੜੇ ਹਨ ਕਿ ਚੱਲਣ ਵੇਲੇ, ਮਾਨੋ, ਉਹ ਨੱਚ ਰਹੇ ਹਨ),
Sometimes, people prance around on horses.
ਕਬਹੂ ਪਾਇ ਪਨਹੀਓ ਨ ਪਾਵੈ ॥੨॥
ਪਰ ਕਦੇ ਉਸ ਨੂੰ ਪੈਰੀਂ ਜੁੱਤੀ (ਪਾਣ ਜੋਗੀ) ਭੀ ਨਹੀਂ ਲੱਭਦੀ ।੨।
Sometimes, they do not even have shoes for their feet. ||2||
ਕਬਹੂ ਖਾਟ ਸੁਪੇਦੀ ਸੁਵਾਵੈ ॥
ਕਦੇ ਕਿਸੇ ਮਨੁੱਖ ਨੂੰ ਚਿੱਟੇ ਵਿਛਾਉਣਿਆਂ ਵਾਲੇ ਪਲੰਘਾਂ ਉੱਤੇ ਸੁਆਉਂਦਾ ਹੈ,
Sometimes, people sleep on cozy beds with white sheets.
ਕਬਹੂ ਭੂਮਿ ਪੈਆਰੁ ਨ ਪਾਵੈ ॥੩॥
ਪਰ ਕਦੇ ਉਸ ਨੂੰ ਭੁੰਞੇ (ਵਿਛਾਉਣ ਲਈ) ਪਰਾਲੀ ਭੀ ਨਹੀਂ ਮਿਲਦੀ ।੩।
Sometimes, they do not even have straw to put down on the ground. ||3||
ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥
ਨਾਮਦੇਵ ਆਖਦੇ ਹਨ—ਪ੍ਰਭੂ ਦਾ ਇਕ ਨਾਮ ਹੀ ਹੈ ਜੋ (ਇਹਨਾਂ ਦੋਹਾਂ ਹਾਲਤਾਂ ਵਿਚੋਂ ਅਛੋਹ ਰੱਖ ਕੇ) ਪਾਰ ਲੰਘਾਉਂਦਾ ਹੈ,
Naam Dayv prays, only the Naam, the Name of the Lord, can save us.
ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥
ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਉਸ ਨੂੰ ਪ੍ਰਭੂ (ਅਮੀਰੀ ਦੀ ਆਕੜ ਤੇ ਗਰੀਬੀ ਦੀ ਘਬਰਾਹਟ) ਤੋਂ ਪਾਰ ਉਤਾਰਦਾ ਹੈ ।੪।੫।
One who meets the Guru, is carried across to the other side. ||4||5||