ਭੈਰਉ ਨਾਮਦੇਉ ਜੀਉ ਘਰੁ ੨
Bhairao, Naam Dayv Jee, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜੈਸੀ ਭੂਖੇ ਪ੍ਰੀਤਿ ਅਨਾਜ ॥
ਜਿਵੇਂ ਭੁੱਖੇ ਮਨੁੱਖ ਨੂੰ ਅੰਨ ਪਿਆਰਾ ਲੱਗਦਾ ਹੈ,
As the hungry person loves food,
ਤ੍ਰਿਖਾਵੰਤ ਜਲ ਸੇਤੀ ਕਾਜ ॥
ਜਿਵੇਂ ਪਿਆਸੇ ਨੂੰ ਪਾਣੀ ਨਾਲ ਗ਼ਰਜ਼ ਹੁੰਦੀ ਹੈ,
and the thirsty person is obsessed with water,
ਜੈਸੀ ਮੂੜ ਕੁਟੰਬ ਪਰਾਇਣ ॥
ਜਿਵੇਂ ਕੋਈ ਮੂਰਖ ਆਪਣੇ ਟੱਬਰ ਦੇ ਆਸਰੇ ਹੋ ਜਾਂਦਾ ਹੈ,
and as the fool is attached to his family
ਐਸੀ ਨਾਮੇ ਪ੍ਰੀਤਿ ਨਰਾਇਣ ॥੧॥
ਤਿਵੇਂ (ਮੈਂ) ਨਾਮੇ ਦਾ ਪ੍ਰਭੂ ਨਾਲ ਪਿਆਰ ਹੈ ।੧।
- just so, the Lord is very dear to Naam Dayv. ||1||
ਨਾਮੇ ਪ੍ਰੀਤਿ ਨਾਰਾਇਣ ਲਾਗੀ ॥
(ਮੇਰੀ) ਨਾਮਦੇਵ ਦੀ ਪ੍ਰੀਤ ਪਰਮਾਤਮਾ ਨਾਲ ਲੱਗ ਗਈ ਹੈ,
Naam Dayv is in love with the Lord.
ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥
(ਉਸ ਪ੍ਰੀਤ ਦੀ ਬਰਕਤਿ ਨਾਲ, ਨਾਮਦੇਵ) ਕੋਈ ਬਾਹਰਲੇ ਭੇਖ ਆਦਿਕ ਦਾ ਉਚੇਚ ਕਰਨ ਤੋਂ ਬਿਨਾ ਹੀ ਬੈਰਾਗੀ ਬਣ ਗਿਆ ਹੈ ।੧।ਰਹਾਉ।
He has naturally and intuitively become detached from the world. ||1||Pause||
ਜੈਸੀ ਪਰ ਪੁਰਖਾ ਰਤ ਨਾਰੀ ॥
ਜਿਵੇਂ ਕੋਈ ਨਾਰ ਪਰਾਏ ਮਨੁੱਖ ਨਾਲ ਪਿਆਰ ਪਾ ਲੈਂਦੀ ਹੈ,
Like the woman who falls in love with another man,
ਲੋਭੀ ਨਰੁ ਧਨ ਕਾ ਹਿਤਕਾਰੀ ॥
ਜਿਵੇਂ ਕਿਸੇ ਲੋਭੀ ਮਨੁੱਖ ਨੂੰ ਧਨ ਪਿਆਰਾ ਲੱਗਦਾ ਹੈ,
and the greedy man who loves only wealth,
ਕਾਮੀ ਪੁਰਖ ਕਾਮਨੀ ਪਿਆਰੀ ॥
ਜਿਵੇਂ ਕਿਸੇ ਵਿਸ਼ਈ ਬੰਦੇ ਨੂੰ ਇਸਤ੍ਰੀ ਚੰਗੀ ਲੱਗਦੀ ਹੈ,
and the sexually promiscuous man who loves women and sex,
ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥
ਤਿਵੇਂ ਨਾਮੇ ਨੂੰ ਪਰਮਾਤਮਾ ਮਿੱਠਾ ਲੱਗਦਾ ਹੈ ।੨।
just so, Naam Dayv is in love with the Lord. ||2||
ਸਾਈ ਪ੍ਰੀਤਿ ਜਿ ਆਪੇ ਲਾਏ ॥
ਪਰ ਅਸਲੀ ਸੁੱਚਾ ਪਿਆਰ ਉਹ ਹੈ ਜੋ ਪ੍ਰਭੂ ਆਪ (ਕਿਸੇ ਮਨੁੱਖ ਦੇ ਹਿਰਦੇ ਵਿਚ) ਪੈਦਾ ਕਰੇ,
But that alone is real love, which the Lord Himself inspires;
ਗੁਰ ਪਰਸਾਦੀ ਦੁਬਿਧਾ ਜਾਏ ॥
ਉਸ ਮਨੁੱਖ ਦੀ ਮੇਰ-ਤੇਰ ਗੁਰੂ ਦੀ ਕਿਰਪਾ ਨਾਲ ਮਿਟ ਜਾਂਦੀ ਹੈ,
by Guru's Grace, duality is eradicated.
ਕਬਹੁ ਨ ਤੂਟਸਿ ਰਹਿਆ ਸਮਾਇ ॥
ਉਸ ਦਾ ਪ੍ਰਭੂ ਨਾਲ ਪ੍ਰੇਮ ਕਦੇ ਟੁੱਟਦਾ ਨਹੀਂ, ਹਰ ਵੇਲੇ ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ ।
Such love never breaks; through it, the mortal remains merged in the Lord.
ਨਾਮੇ ਚਿਤੁ ਲਾਇਆ ਸਚਿ ਨਾਇ ॥੩॥
(ਮੈਂ ਨਾਮੇ ਉੱਤੇ ਭੀ ਪ੍ਰਭੂ ਦੀ ਮਿਹਰ ਹੋਈ ਹੈ ਤੇ) ਨਾਮੇ ਦਾ ਚਿੱਤ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਟਿਕ ਗਿਆ ਹੈ ।੩।
Naam Dayv has focused his consciousness on the True Name. ||3||
ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥
ਜਿਵੇਂ ਮਾਂ-ਪੁੱਤਰ ਦਾ ਪਿਆਰ ਹੁੰਦਾ ਹੈ,
Like the love between the child and its mother,
ਐਸਾ ਹਰਿ ਸੇਤੀ ਮਨੁ ਰਾਤਾ ॥
ਤਿਵੇਂ ਮੇਰਾ ਮਨ ਪ੍ਰਭੂ! (-ਚਰਨਾਂ) ਨਾਲ ਰੰਗਿਆ ਗਿਆ ਹੈ ।
so is my mind imbued with the Lord.
ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥
ਨਾਮਦੇਵ ਬੇਨਤੀ ਕਰਦਾ ਹੈ—ਮੇਰੀ ਪ੍ਰਭੂ ਨਾਲ ਪ੍ਰੀਤ ਲੱਗ ਗਈ ਹੈ,
Prays Naam Dayv, I am in love with the Lord.
ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥
ਪ੍ਰਭੂ (ਹੁਣ ਸਦਾ) ਮੇਰੇ ਚਿੱਤ ਵਿਚ ਵੱਸਦਾ ਹੈ ।੪।੧।੭।
The Lord of the Universe abides within my consciousness. ||4||1||7||