ਘਰ ਕੀ ਨਾਰਿ ਤਿਆਗੈ ਅੰਧਾ ॥
ਅੰਨ੍ਹਾ (ਪਾਪੀ) ਆਪਣੀ ਵਹੁਟੀ ਛੱਡ ਦੇਂਦਾ ਹੈ,
The blind fool abandons the wife of his own home,
ਪਰ ਨਾਰੀ ਸਿਉ ਘਾਲੈ ਧੰਧਾ ॥
ਤੇ ਪਰਾਈ ਜ਼ਨਾਨੀ ਨਾਲ ਝਖਾਂ ਮਾਰਦਾ ਹੈ, (ਪਰਾਈ ਨਾਰ ਨੂੰ ਵੇਖ ਕੇ ਉਹ ਇਉਂ ਹੀ ਖ਼ੁਸ਼ ਹੁੰਦਾ ਹੈ)
and has an affair with another woman.
ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥
ਜਿਵੇਂ ਤੋਤਾ ਸਿੰਬਲ ਰੁੱਖ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈ (ਪਰ ਉਸ ਸਿੰਬਲ ਤੋਂ ਉਸ ਤੋਤੇ ਨੂੰ ਹਾਸਲ ਕੁਝ ਨਹੀਂ ਹੁੰਦਾ);
He is like the parrot, who is pleased to see the simbal tree;
ਅੰਤ ਕੀ ਬਾਰ ਮੂਆ ਲਪਟਾਨਾ ॥੧॥
ਆਖ਼ਰ ਨੂੰ ਅਜਿਹਾ ਵਿਕਾਰੀ ਮਨੁੱਖ (ਇਸ ਵਿਕਾਰ) ਵਿਚ ਗ੍ਰਸਿਆ ਹੋਇਆ ਹੀ ਮਰ ਜਾਂਦਾ ਹੈ ।੧।
but in the end, he dies, stuck to it. ||1||
ਪਾਪੀ ਕਾ ਘਰੁ ਅਗਨੇ ਮਾਹਿ ॥
ਵਿਕਾਰੀ ਬੰਦੇ ਦਾ ਟਿਕਾਣਾ ਸਦਾ ਉਸ ਅੱਗ ਵਿਚ ਰਹਿੰਦਾ ਹੈ
The home of the sinner is on fire.
ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥
ਜੋ ਅੱਗ ਸਦਾ ਬਲਦੀ ਰਹਿੰਦੀ ਹੈ, ਕਦੇ ਬੁੱਝਦੀ ਨਹੀਂ ।੧।ਰਹਾਉ।
It keeps burning, and the fire cannot be extinguished. ||1||Pause||
ਹਰਿ ਕੀ ਭਗਤਿ ਨ ਦੇਖੈ ਜਾਇ ॥
ਜਿੱਥੇ ਪ੍ਰਭੂ ਦੀ ਭਗਤੀ ਹੁੰਦੀ ਹੈ (ਵਿਕਾਰੀ ਮਨੁੱਖ) ਉਹ ਥਾਂ ਜਾ ਕੇ ਨਹੀਂ ਵੇਖਦਾ,
He does not go to see where the Lord is being worshipped.
ਮਾਰਗੁ ਛੋਡਿ ਅਮਾਰਗਿ ਪਾਇ ॥
(ਜੀਵਨ ਦਾ ਸਿੱਧਾ) ਰਾਹ ਛੱਡ ਕੇ (ਵਿਕਾਰਾਂ ਦੇ) ਉਲਟੇ ਰਸਤੇ ਪੈਂਦਾ ਹੈ,
He abandons the Lord's Path, and takes the wrong path.
ਮੂਲਹੁ ਭੂਲਾ ਆਵੈ ਜਾਇ ॥
ਜਗਤ ਦੇ ਮੂਲ ਪ੍ਰਭੂ ਤੋਂ ਖੁੰਝ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ,
He forgets the Primal Lord God, and is caught in the cycle of reincarnation.
ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥
ਨਾਮ-ਅੰਮ੍ਰਿਤ ਡੋਲ੍ਹ ਕੇ (ਵਿਕਾਰਾਂ ਦਾ) ਜ਼ਹਿਰ ਲੱਦ ਕੇ ਖਾਂਦਾ ਹੈ ।੨।
He throws away the Ambrosial Nectar, and gathers poison to eat. ||2||
ਜਿਉ ਬੇਸ੍ਵਾ ਕੇ ਪਰੈ ਅਖਾਰਾ ॥
ਜਿਵੇਂ ਵੇਸਵਾਂ ਦੇ ਮੁਜਰੇ ਹੁੰਦੇ ਹਨ,
He is like the prostitute, who comes to dance,
ਕਾਪਰੁ ਪਹਿਰਿ ਕਰਹਿ ਸੀਂਗਾਰਾ ॥
(ਸੁਹਣੀ ਸੁਹਣੀ) ਪੁਸ਼ਾਕ ਪਾ ਕੇ ਸਿੰਗਾਰ ਕਰਦੀਆਂ ਹਨ ।
wearing beautiful clothes, decorated and adorned.
ਪੂਰੇ ਤਾਲ ਨਿਹਾਲੇ ਸਾਸ ॥
ਵੇਸਵਾ ਨੱਚਦੀ ਹੈ, ਤੇ ਬੜੇ ਗਹੁ ਨਾਲ ਆਪਣੀ ਸੁਰ ਨੂੰ ਤੋਲਦੀ ਹੈ,
She dances to the beat, exciting the breath of those who watch her.
ਵਾ ਕੇ ਗਲੇ ਜਮ ਕਾ ਹੈ ਫਾਸ ॥੩॥
(ਬੱਸ, ਇਸ ਵਿਕਾਰੀ ਜੀਵਨ ਦੇ ਕਾਰਨ) ਉਸ ਦੇ ਗਲ ਵਿਚ ਜਮਾਂ ਦੀ ਫਾਹੀ ਪੈਂਦੀ ਹੈ ।੩।
But the noose of the Messenger of Death is around her neck. ||3||
ਜਾ ਕੇ ਮਸਤਕਿ ਲਿਖਿਓ ਕਰਮਾ ॥
ਨਾਮਦੇਵ ਇਹ ਇਕ ਵਿਚਾਰ ਦਾ ਬਚਨ ਆਖਦੇ ਹਨ—ਜਿਸ ਮਨੁੱਖ ਦੇ ਮੱਥੇ ਉੱਤੇ ਪ੍ਰਭੂ ਦੀ ਬਖ਼ਸ਼ਸ਼ (ਦਾ ਲੇਖ) ਲਿਖਿਆ ਹੋਇਆ ਹੈ (ਭਾਵ, ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਬਖ਼ਸ਼ਸ਼ ਹੁੰਦੀ ਹੈ)
One who has good karma recorded on his forehead,
ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥
ਉਹ (ਵਿਕਾਰਾਂ ਵਲੋਂ) ਹਟ ਕੇ ਸਤਿਗੁਰੂ ਦੀ ਸ਼ਰਨ ਪੈਂਦਾ ਹੈ ।
hurries to enter the Guru's Sanctuary.
ਕਹਤ ਨਾਮਦੇਉ ਇਹੁ ਬੀਚਾਰੁ ॥
ਨਾਮਦੇਵ ਇਹ ਇਕ ਵਿਚਾਰ ਦਾ ਬਚਨ ਆਖਦਾ ਹ
Says Naam Dayv, consider this:
ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥
ਹੇ ਸੰਤ ਜਨੋ! ਗੁਰੂ ਦੀ ਸ਼ਰਨ ਪੈ ਕੇ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ ਸਕੋਗੇ ।੪।੨।੮।
O Saints, this is the way to cross over to the other side. ||4||2||8||