ਘਰੁ ੨ ॥
Second House:
 
ਜਉ ਗੁਰਦੇਉ ਤ ਮਿਲੈ ਮੁਰਾਰਿ ॥
ਜੇ ਗੁਰੂ ਮਿਲ ਪਏ ਤਾਂ ਰੱਬ ਮਿਲ ਪੈਂਦਾ ਹੈ,
By the Grace of the Divine Guru, one meets the Lord.
 
ਜਉ ਗੁਰਦੇਉ ਤ ਉਤਰੈ ਪਾਰਿ ॥
(ਸੰਸਾਰ-ਸਮੁੰਦਰ ਤੋਂ ਮਨੁੱਖ) ਪਾਰ ਲੰਘ ਜਾਂਦਾ ਹੈ,
By the Grace of the Divine Guru, one is carried across to the other side.
 
ਜਉ ਗੁਰਦੇਉ ਤ ਬੈਕੁੰਠ ਤਰੈ ॥
(ਇੱਥੋਂ) ਤਰ ਕੇ ਬੈਕੁੰਠ ਵਿਚ ਜਾ ਅੱਪੜਦਾ ਹੈ,
By the Grace of the Divine Guru, one swims across to heaven.
 
ਜਉ ਗੁਰਦੇਉ ਤ ਜੀਵਤ ਮਰੈ ॥੧॥
(ਦੁਨੀਆ ਵਿਚ) ਰਹਿੰਦੇ ਹੋਇਆਂ (ਵਿਕਾਰਾਂ ਵਲੋਂ ਉਸ ਦਾ ਮਨ) ਮਰਿਆ ਰਹਿੰਦਾ ਹੈ ।੧।
By the Grace of the Divine Guru, one remains dead while yet alive. ||1||
 
ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥
ਇਹ ਯਕੀਨ ਜਾਣੋ ਕਿ ਗੁਰੂ ਦੀ ਸੇਵਾ ਹੀ ਸਦਾ-ਥਿਰ ਰਹਿਣ ਵਾਲਾ ਉੱਦਮ ਹੈ।
True, True, True True, True is the Divine Guru.
 
ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥
ਹੋਰ ਸਭ (ਦੇਵਤਿਆਂ ਦੀ) ਸੇਵਾ-ਪੂਜਾ ਵਿਅਰਥ ਹੈ, ਵਿਅਰਥ ਹੈ, ਵਿਅਰਥ ਹੈ ।੧।ਰਹਾਉ।
False, false, false, false is all other service. ||1||Pause||
 
ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥
ਜੇ ਗੁਰੂ ਮਿਲ ਪਏ ਤਾਂ ਉਹ ਨਾਮ ਜਪਣ ਦਾ ਸੁਭਾਉ ਪਕਾ ਦੇਂਦਾ ਹੈ,
When the Divine Guru grants His Grace, the Naam, the Name of the Lord, is implanted within.
 
ਜਉ ਗੁਰਦੇਉ ਨ ਦਹ ਦਿਸ ਧਾਵੈ ॥
(ਫਿਰ ਮਨ) ਦਸੀਂ ਪਾਸੀਂ ਦੌੜਦਾ ਨਹੀਂ,
When the Divine Guru grants His Grace, one does not wander in the ten directions.
 
ਜਉ ਗੁਰਦੇਉ ਪੰਚ ਤੇ ਦੂਰਿ ॥
ਪੰਜ ਕਾਮਾਦਿਕਾਂ ਤੋਂ ਬਚਿਆ ਰਹਿੰਦਾ ਹੈ,
When the Divine Guru grants His Grace, the five demons are kept far away.
 
ਜਉ ਗੁਰਦੇਉ ਨ ਮਰਿਬੋ ਝੂਰਿ ॥੨॥
(ਚਿੰਤਾ ਫ਼ਿਕਰਾਂ ਵਿਚ) ਝੁਰ ਝੁਰ ਕੇ ਨਹੀਂ ਖਪਦਾ ।੨।
When the Divine Guru grants His Grace, one does not die regretting. ||2||
 
ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥
ਜੇ ਗੁਰੂ ਮਿਲ ਪਏ ਤਾਂ ਮਨੁੱਖ ਦੇ ਬੋਲ ਮਿੱਠੇ ਹੋ ਜਾਂਦੇ ਹਨ,
When the Divine Guru grants His Grace, one is blessed with the Ambrosial Bani of the Word.
 
ਜਉ ਗੁਰਦੇਉ ਤ ਅਕਥ ਕਹਾਨੀ ॥
ਅਕੱਥ ਪ੍ਰਭੂ ਦੀਆਂ ਗੱਲਾਂ ਕਰਨ ਲੱਗ ਪੈਂਦਾ ਹੈ,
When the Divine Guru grants His Grace, one speaks the Unspoken Speech.
 
ਜਉ ਗੁਰਦੇਉ ਤ ਅੰਮ੍ਰਿਤ ਦੇਹ ॥
ਸਰੀਰ ਪਵਿੱਤਰ ਰਹਿੰਦਾ ਹੈ,
When the Divine Guru grants His Grace, one's body becomes like ambrosial nectar.
 
ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥
(ਕਿਉਂਕਿ ਫਿਰ ਇਹ ਸਦਾ) ਨਾਮ ਜਪਦਾ ਹੈ ।੩।
When the Divine Guru grants His Grace, one utters and chants the Naam, the Name of the Lord. ||3||
 
ਜਉ ਗੁਰਦੇਉ ਭਵਨ ਤ੍ਰੈ ਸੂਝੈ ॥
ਜੇ ਗੁਰੂ ਮਿਲ ਪਏ ਤਾਂ ਮਨੁੱਖ ਨੂੰ ਤਿੰਨਾਂ ਭਵਨਾਂ ਦੀ ਸੂਝ ਹੋ ਜਾਂਦੀ ਹ
When the Divine Guru grants His Grace, one sees the three worlds.
 
ਜਉ ਗੁਰਦੇਉ ਊਚ ਪਦ ਬੂਝੈ ॥
(ਭਾਵ, ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਤਿੰਨਾਂ ਭਵਨਾਂ ਵਿਚ ਹੀ ਮੌਜੂਦ ਹੈ),
When the Divine Guru grants His Grace, one understands the state of supreme dignity.
 
ਜਉ ਗੁਰਦੇਉ ਤ ਸੀਸੁ ਅਕਾਸਿ ॥
ਉੱਚੀ ਆਤਮਕ ਅਵਸਥਾ ਨਾਲ ਜਾਣ-ਪਛਾਣ ਹੋ ਜਾਂਦੀ ਹੈ,
When the Divine Guru grants His Grace, one's head is in the Akaashic ethers.
 
ਜਉ ਗੁਰਦੇਉ ਸਦਾ ਸਾਬਾਸਿ ॥੪॥
ਮਨ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ (ਹਰ ਥਾਂ ਤੋਂ) ਸਦਾ ਸੋਭਾ ਮਿਲਦੀ ਹੈ ।੪।
When the Divine Guru grants His Grace, one is always congratulated everywhere. ||4||
 
ਜਉ ਗੁਰਦੇਉ ਸਦਾ ਬੈਰਾਗੀ ॥
ਜੇ ਗੁਰੂ ਮਿਲ ਪਏ ਤਾਂ ਮਨੁੱਖ (ਦੁਨੀਆ ਵਿਚ ਰਹਿੰਦਾ ਹੋਇਆ ਹੀ) ਸਦਾ ਵਿਰਕਤ ਰਹਿੰਦਾ ਹੈ,
When the Divine Guru grants His Grace, one remains detached forever.
 
ਜਉ ਗੁਰਦੇਉ ਪਰ ਨਿੰਦਾ ਤਿਆਗੀ ॥
ਕਿਸੇ ਦੀ ਨਿੰਦਾ ਨਹੀਂ ਕਰਦਾ,
When the Divine Guru grants His Grace, one forsakes the slander of others.
 
ਜਉ ਗੁਰਦੇਉ ਬੁਰਾ ਭਲਾ ਏਕ ॥
ਚੰਗੇ ਮੰਦੇ ਸਭ ਨਾਲ ਪਿਆਰ ਕਰਦਾ ਹੈ ।
When the Divine Guru grants His Grace, one looks upon good and bad as the same.
 
ਜਉ ਗੁਰਦੇਉ ਲਿਲਾਟਹਿ ਲੇਖ ॥੫॥
ਗੁਰੂ ਦੇ ਮਿਲਿਆਂ ਹੀ ਮੱਥੇ ਦੇ ਚੰਗੇ ਲੇਖ ਉੱਘੜਦੇ ਹਨ ।੫।
When the Divine Guru grants His Grace, one has good destiny written on his forehead. ||5||
 
ਜਉ ਗੁਰਦੇਉ ਕੰਧੁ ਨਹੀ ਹਿਰੈ ॥
ਜੇ ਗੁਰੂ ਮਿਲ ਪਏ ਤਾਂ ਸਰੀਰ (ਵਿਕਾਰਾਂ ਵਿਚ ਪੈ ਕੇ) ਛਿੱਜਦਾ ਨਹੀਂ (ਭਾਵ, ਮਨੁੱਖ ਵਿਕਾਰਾਂ ਵਿਚ ਪ੍ਰਵਿਰਤ ਨਹੀਂ ਹੁੰਦਾ, ਤੇ ਨਾ ਹੀ ਉਸ ਦੀ ਸੱਤਿਆ ਵਿਅਰਥ ਜਾਂਦੀ ਹੈ);
When the Divine Guru grants His Grace, the wall of the body is not eroded.
 
ਜਉ ਗੁਰਦੇਉ ਦੇਹੁਰਾ ਫਿਰੈ ॥
ਉੱਚੀ ਜਾਤ ਆਦਿਕ ਦੇ ਮਾਣ ਵਾਲੇ ਮਨੁੱਖ ਗੁਰੂ ਸ਼ਰਨ ਆਏ ਬੰਦੇ ਉੱਤੇ ਦਬਾਉ ਨਹੀਂ ਪਾ ਸਕਦੇ, ਜਿਵੇਂ ਕਿ ਉਹ ਦੇਹੁਰਾ ਨਾਮਦੇਵ ਵਲ ਪਰਤ ਗਿਆ ਸੀ ਜਿਸ ਵਿਚੋਂ ਉਸ ਨੂੰ ਧੱਕੇ ਪਏ ਸਨ;
When the Divine Guru grants His Grace, the temple turns itself towards the mortal.
 
ਜਉ ਗੁਰਦੇਉ ਤ ਛਾਪਰਿ ਛਾਈ ॥
ਗੁਰੂ ਦੀ ਸ਼ਰਨ ਪਏ ਗ਼ਰੀਬ ਨੂੰ ਰੱਬ ਆਪ ਬਹੁੜਦਾ ਹੈ ਜਿਵੇਂ ਕਿ ਨਾਮਦੇਵ ਦੀ ਕੁੱਲੀ ਬਣੀ ਸੀ;
When the Divine Guru grants His Grace, one's home is constructed.
 
ਜਉ ਗੁਰਦੇਉ ਸਿਹਜ ਨਿਕਸਾਈ ॥੬॥
ਰੱਬ ਆਪ ਸਹਾਈ ਹੁੰਦਾ ਹੈ ਜਿਵੇਂ ਕਿ ਬਾਦਸ਼ਾਹ ਦੇ ਡਰਾਵੇ ਦੇਣ ਤੇ ਮੰਜਾ ਦਰਿਆ ਵਿਚੋਂ ਕਢਾ ਦਿੱਤਾ ।੬।
When the Divine Guru grants His Grace, one's bed is lifted up out of the water. ||6||
 
ਜਉ ਗੁਰਦੇਉ ਤ ਅਠਸਠਿ ਨਾਇਆ ॥
ਜੇ ਗੁਰੂ ਮਿਲ ਪਏ ਤਾਂ ਅਠਾਹਠ ਤੀਰਥਾਂ ਦਾ ਇਸ਼ਨਾਨ ਹੋ ਗਿਆ
When the Divine Guru grants His Grace, one has bathed at the sixty-eight sacred shrines of pilgrimage.
 
ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥
(ਜਾਣੋ), ਸਰੀਰ ਉੱਤੇ ਚੱਕਰ ਲੱਗ ਗਏ ਸਮਝੋ (ਜਿਵੇਂ ਬੈਰਾਗੀ ਦੁਆਰਕਾ ਜਾ ਕੇ ਲਾਉਂਦੇ ਹਨ),
When the Divine Guru grants His Grace, one's body is stamped with the sacred mark of Vishnu.
 
ਜਉ ਗੁਰਦੇਉ ਤ ਦੁਆਦਸ ਸੇਵਾ ॥
ਬਾਰਾਂ ਹੀ ਸ਼ਿਵ-ਲਿੰਗਾਂ ਦੀ ਪੂਜਾ ਹੋ ਗਈ ਜਾਣੋ;
When the Divine Guru grants His Grace, one has performed the twelve devotional services.
 
ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥
ਉਸ ਮਨੁੱਖ ਲਈ ਸਾਰੇ ਜ਼ਹਿਰ ਭੀ ਮਿੱਠੇ ਫਲ ਬਣ ਜਾਂਦੇ ਹਨ ।੭।
When the Divine Guru grants His Grace, all poison is transformed into fruit. ||7||
 
ਜਉ ਗੁਰਦੇਉ ਤ ਸੰਸਾ ਟੂਟੈ ॥
ਜੇ ਗੁਰੂ ਮਿਲ ਪਏ ਤਾਂ ਦਿਲ ਦੇ ਸੰਸੇ ਮਿਟ ਜਾਂਦੇ ਹਨ,
When the Divine Guru grants His Grace, skepticism is shattered.
 
ਜਉ ਗੁਰਦੇਉ ਤ ਜਮ ਤੇ ਛੂਟੈ ॥
ਜਮਾਂ ਤੋਂ (ਹੀ) ਖ਼ਲਾਸੀ ਹੋ ਜਾਂਦੀ ਹੈ,
When the Divine Guru grants His Grace, one escapes from the Messenger of Death.
 
ਜਉ ਗੁਰਦੇਉ ਤ ਭਉਜਲ ਤਰੈ ॥
ਸੰਸਾਰ-ਸਮੁੰਦਰ ਤੋਂ ਮਨੁੱਖ ਪਾਰ ਲੰਘ ਜਾਂਦਾ ਹੈ,
When the Divine Guru grants His Grace, one crosses over the terrifying world-ocean.
 
ਜਉ ਗੁਰਦੇਉ ਤ ਜਨਮਿ ਨ ਮਰੈ ॥੮॥
ਜਨਮ ਮਰਨ ਤੋਂ ਬਚ ਜਾਂਦਾ ਹੈ ।੮।
When the Divine Guru grants His Grace, one is not subject to the cycle of reincarnation. ||8||
 
ਜਉ ਗੁਰਦੇਉ ਅਠਦਸ ਬਿਉਹਾਰ ॥
ਜੇ ਗੁਰੂ ਮਿਲ ਪਏ ਤਾਂ ਅਠਾਰਾਂ ਸਿੰਮ੍ਰਿਤੀਆਂ ਦੇ ਦੱਸੇ ਕਰਮ-ਕਾਂਡ ਦੀ ਲੋੜ ਨਹੀਂ ਰਹਿ ਜਾਂਦੀ,
When the Divine Guru grants His Grace, one understands the rituals of the eighteen Puraanas.
 
ਜਉ ਗੁਰਦੇਉ ਅਠਾਰਹ ਭਾਰ ॥
ਸਾਰੀ ਬਨਸਪਤੀ ਹੀ (ਪ੍ਰਭੂ-ਦੇਵ ਦੀ ਨਿੱਤ ਭੇਟ ਹੁੰਦੀ ਦਿੱਸ ਪੈਂਦੀ ਹੈ) ।
When the Divine Guru grants His Grace, it is as if one has made an offering of the eighten loads of vegetation.
 
ਬਿਨੁ ਗੁਰਦੇਉ ਅਵਰ ਨਹੀ ਜਾਈ ॥
ਸਤਿਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ (ਜਿੱਥੇ ਮਨੁੱਖ ਜੀਵਨ ਦਾ ਸਹੀ ਰਸਤਾ ਲੱਭ ਸਕੇ),
When the Divine Guru grants His Grace, one needs no other place of rest.
 
ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥
ਨਾਮਦੇਵ (ਹੋਰ ਸਭ ਆਸਰੇ-ਪਰਨੇ ਛੱਡ ਕੇ) ਗੁਰੂ ਦੀ ਸ਼ਰਨ ਪਿਆ ਹੈ ।੯।੧।੨।੧੧।
Naam Dayv has entered the Sanctuary of the Guru. ||9||1||2||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by