ਨਾਮਦੇਵ ॥
Naam Dayv:
 
ਆਉ ਕਲੰਦਰ ਕੇਸਵਾ ॥
ਹੇ (ਸੁਹਣੀਆਂ ਜ਼ੁਲਫ਼ਾਂ ਵਾਲੇ) ਕਲੰਦਰ-ਪ੍ਰਭੂ! ਹੇ ਸੁਹਣੇ ਕੇਸਾਂ ਵਾਲੇ ਪ੍ਰਭੂ!
Come, O Lord of beautiful hair,
 
ਕਰਿ ਅਬਦਾਲੀ ਭੇਸਵਾ ॥ ਰਹਾਉ ॥
ਤੂੰ ਅਬਦਾਲੀ ਫ਼ਕੀਰਾਂ ਦਾ ਪਹਿਰਾਵਾ ਪਾ ਕੇ (ਆਇਆ ਹੈਂ); ਜੀ ਆਇਆਂ ਨੂੰ (ਆ, ਮੇਰੇ ਹਿਰਦੇ-ਮਸੀਤ ਵਿਚ ਆ ਬੈਠ) ।ਰਹਾਉ।
wearing the robes of a Sufi Saint. ||Pause||
 
ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥
(ਹੇ ਕਲੰਦਰ! ਹੇ ਕੇਸ਼ਵ! ਤੂੰ ਆ, ਤੂੰ) ਜਿਸ ਨੇ (ਸੱਤ) ਅਸਮਾਨਾਂ ਨੂੰ ਕੁੱਲਾ (ਬਣਾ ਕੇ ਆਪਣੇ) ਸਿਰ ਉੱਤੇ ਪਾਇਆ ਹੋਇਆ ਹੈ, ਜਿਸ ਨੇ ਸੱਤ ਪਤਾਲਾਂ ਨੂੰ ਆਪਣੀਆਂ ਖੜਾਵਾਂ ਬਣਾਇਆ ਹੋਇਆ ਹੈ ।
Your cap is the realm of the Akaashic ethers; the seven nether worlds are Your sandals.
 
ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥
ਹੇ ਕਲੰਦਰ-ਪ੍ਰਭੂ! ਸਾਰੇ ਜੀਆ-ਜੰਤ ਤੇਰੇ ਵੱਸਣ ਲਈ ਘਰ ਹਨ । ਹੇ ਧਰਤੀ ਦੇ ਰੱਖਿਅਕ! ਤੂੰ ਇਸ ਤਰ੍ਹਾਂ ਦਾ ਬਣਿਆ ਹੋਇਆ ਹੈਂ ।੧।
The body covered with skin is Your temple; You are so beautiful, O Lord of the World. ||1||
 
ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥
(ਹੇ ਕਲੰਦਰ-ਪ੍ਰਭੂ!) ਛਪੰਜਾ ਕਰੋੜ (ਮੇਘ ਮਾਲਾ) ਤੇਰਾ ਚੋਗ਼ਾ ਹੈ, ਸੋਲਾਂ ਹਜ਼ਾਰ ਆਲਮ ਤੇਰਾ ਤੰਬਾ ਹੈ;
The fifty-six million clouds are Your gowns, the 16,000 milkmaids are your skirts.
 
ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥
ਹੇ ਕੇਸ਼ਵ! ਸਾਰੀ ਬਨਸਪਤੀ ਤੇਰਾ ਸਲੋਤਰ ਹੈ, ਤੇ ਸਾਰਾ ਸੰਸਾਰ ਤੇਰੀ ਸਹਣਕੀ (ਮਿੱਟੀ ਦੀ ਰਕੇਬੀ) ਹੈ ।੨।
The eighteen loads of vegetation is Your stick, and all the world is Your plate. ||2||
 
ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥
(ਹੇ ਕਲੰਦਰ-ਪ੍ਰਭੂ! ਆ, ਮੇਰੀ ਮਸੀਤੇ ਆ) ਮੇਰਾ ਸਰੀਰ (ਤੇਰੇ ਲਈ) ਮਸੀਤ ਹੈ, ਮੇਰਾ ਮਨ (ਤੇਰੇ ਨਾਮ ਦੀ ਬਾਂਗ ਦੇਣ ਵਾਲਾ) ਮੁੱਲਾਂ ਹੈ, ਤੇ (ਤੇਰੇ ਚਰਨਾਂ ਵਿਚ ਜੁੜਿਆ ਰਹਿ ਕੇ) ਅਡੋਲਤਾ ਦੀ ਨਿਮਾਜ਼ ਪੜ੍ਹ ਰਿਹਾ ਹੈ ।
The human body is the mosque, and the mind is the priest, who peacefully leads the prayer.
 
ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥
ਹੇ ਸਾਰੇ ਜਗਤ ਦੇ ਮਾਲਕ ਨਿਰੰਕਾਰ! ਬੀਬੀ ਲੱਛਮੀ ਨਾਲ ਤੇਰਾ ਵਿਆਹ ਹੋਇਆ ਹੈ (ਭਾਵ, ਇਹ ਸਾਰੀ ਮਾਇਆ ਤੇਰੇ ਚਰਨਾਂ ਦੀ ਹੀ ਦਾਸੀ ਹੈ) ।੩।
You are married to Maya, O Formless Lord, and so You have taken form. ||3||
 
ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥
(ਹੇ ਕਲੰਦਰ-ਪ੍ਰਭੂ!) ਮੈਨੂੰ ਭਗਤੀ ਕਰਦੇ ਨੂੰ ਤੂੰ ਹੀ ਮੰਦਰ ਵਿਚੋਂ ਕਢਾਇਆ, (ਤੈਨੂੰ ਛੱਡ ਕੇ ਮੈਂ ਹੋਰ) ਕਿਸ ਅੱਗੇ ਦਿਲ ਦੀਆਂ ਗੱਲਾਂ ਕਰਾਂ?
Performing devotional worship services to You, my cymbals were taken away; unto whom should I complain?
 
ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥
(ਹੇ ਭਾਈ!) ਨਾਮਦੇਵ ਦਾ ਮਾਲਕ-ਪਰਮਾਤਮਾ ਹਰੇਕ ਜੀਵ ਦੇ ਅੰਦਰ ਦੀ ਜਾਣਨ ਵਾਲਾ ਹੈ, ਤੇ ਸਾਰੇ ਦੇਸਾਂ ਵਿਚ ਵਿਆਪਕ ਹੈ ।੪।੧।
Naam Dayv's Lord and Master, the Inner-knower, the Searcher of hearts, wanders everywhere; He has no specific home. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by