ਪਉੜੀ ॥
Pauree:
ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥
(ਜਗਤ ਵਿਚ ਇਹ ਨਿੱਤ ਵੇਖ ਰਹੇ ਹਾਂ ਕਿ) ਭਗਤਾਂ ਤੇ ਦੁਨੀਆਦਾਰਾਂ ਦਾ ਕਦੇ ਜੋੜ ਨਹੀਂ ਬਣਦਾ (ਪਰ, ਜਗਤ-ਰਚਨਾ ਵਿਚ ਪ੍ਰਭੂ ਵਲੋਂ ਇਹ ਕੋਈ ਉਕਾਈ ਨਹੀਂ ਹੈ) ।
Between the Lord's devotees and the people of the world, there can never be any true alliance.
ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥
ਕਰਤਾਰ ਆਪ ਤਾਂ ਉਕਾਈ ਖਾਣ ਵਾਲਾ ਨਹੀਂ ਹੈ, ਤੇ ਕਿਸੇ ਦਾ ਖੁੰਝਾਇਆ (ਭੀ) ਖੁੰਝਦਾ ਨਹੀਂ (ਇਹ ਉਸ ਦੀ ਆਪਣੀ ਰਜ਼ਾ ਹੈ ਕਿ)
The Creator Himself is infallible. He cannot be fooled; no one can fool Him.
ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥
ਉਸ ਨੇ ਆਪ ਹੀ ਭਗਤ (ਆਪਣੇ ਚਰਨਾਂ ਵਿਚ) ਜੋੜੇ ਹੋਏ ਹਨ, ਉਹ ਨਿਰੋਲ ਬੰਦਗੀ-ਰੂਪ ਕਾਰ ਕਰਦੇ ਹਨ,
He blends His devotees with Himself; they practice Truth, and only Truth.
ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥
ਦੁਨੀਆਦਾਰ ਭੀ ਉਸ ਨੇ ਆਪ ਹੀ ਖੁੰਝਾਏ ਹਨ, ਉਹ ਝੂਠ ਬੋਲ ਬੋਲ ਕੇ (ਆਤਮਕ ਮੌਤ ਦਾ ਮੂਲ) ਵਿਹੁ ਖਾ ਰਹੇ ਹਨ ।
The Lord Himself leads the people of the world astray; they tell lies, and by telling lies, they eat poison.
ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥
ਉਹਨਾਂ ਨੂੰ ਇਹ ਸਮਝ ਹੀ ਨਹੀਂ ਆਈ, ਕਿ ਇਥੋਂ ਤੁਰ ਭੀ ਜਾਣਾ ਹੈ । ਸੋ, ਉਹ ਕਾਮ ਕਰੋਧ-ਰੂਪ ਜ਼ਹਿਰ (ਜ਼ਗਤ ਵਿਚ) ਵਧਾ ਰਹੇ ਹਨ ।
They do not recognize the ultimate reality, that we all must go; they continue to cultivate the poisons of sexual desire and anger.
ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥
(ਉਸ ਦੀ ਆਪਣੀ ਰਜ਼ਾ ਵਿਚ) ਭਗਤ ਉਸ ਪ੍ਰਭੂ ਦੀ ਬੰਦਗੀ ਕਰ ਰਹੇ ਹਨ, ਉਹ ਹਰ ਵੇਲੇ ਨਾਮ ਸਿਮਰ ਰਹੇ ਹਨ ।
The devotees serve the Lord; night and day, they meditate on the Naam.
ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦੇ ਸੇਵਕਾਂ ਦਾ ਸੇਵਕ ਬਣ ਕੇ ਆਪਣੇ ਅੰਦਰੋਂ ਹਉਮੈ ਦੂਰ ਕੀਤੀ ਹੈ,
Becoming the slaves of the Lord's slaves, they eradicate selfishness and conceit from within.
ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥
ਪ੍ਰਭੂ ਦੇ ਦਰ ਤੇ ਉਹਨਾਂ ਦੇ ਮੂੰਹ ਉਜਲੇ ਹੁੰਦੇ ਹਨ, ਸੱਚੇ ਸ਼ਬਦ ਦੇ ਕਾਰਨ ਉਹ ਪ੍ਰਭੂ-ਦਰ ਤੇ ਸੋਭਾ ਪਾਂਦੇ ਹਨ ।੧੬।
In the Court of their Lord and Master, their faces are radiant; they are embellished and exalted with the True Word of the Shabad. ||16||