ਬਸੰਤੁ ਮਹਲਾ ੧ ॥
Basant, First Mehl:
ਸੁਇਨੇ ਕਾ ਚਉਕਾ ਕੰਚਨ ਕੁਆਰ ॥
(ਜੇ ਕੋਈ ਮਨੁੱਖ) ਸੋਨੇ ਦਾ ਚੌਂਕਾ (ਤਿਆਰ ਕਰੇ), ਸੋਨੇ ਦੇ ਹੀ (ਉਸ ਵਿਚ) ਭਾਂਡੇ (ਵਰਤੇ), (ਚੌਂਕੇ ਨੂੰ ਸੁੱਚਾ ਰੱਖਣ ਲਈ ਉਸ ਦੇ ਦੁਆਲੇ)
The kitchen is golden, and the cooking pots are golden.
ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥
ਚਾਂਦੀ ਦੀਆਂ ਲਕੀਰਾਂ (ਪਾਏ) (ਤੇ ਸੁੱਚ ਵਾਸਤੇ) ਇਹੋ ਜੇਹੇ ਹੋਰ ਕਈ ਕੰਮਾਂ ਦਾ ਖਿਲਾਰਾ (ਖਿਲਾਰੇ);
The lines marking the cooking square are silver.
ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥
(ਭੋਜਨ ਤਿਆਰ ਕਰਨ ਲਈ ਜੇ ਉਹ) ਗੰਗਾ ਦਾ (ਪਵਿੱਤ੍ਰ) ਜਲ (ਲਿਆਵੇ), ਤੇ ਅਰਣ ਦੀਆਂ ਲੱਕੜਾਂ ਦੀ ਅੱਗ (ਤਿਆਰ ਕਰੇ);
The water is from the Ganges, and the firewood is sanctified.
ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥
ਜੇ ਫਿਰ ਉਹ ਦੁੱਧ ਵਿਚ ਰਲਾ ਕੇ ਰਿਝੇ ਹੋਏ ਚਾਵਲਾਂ ਦਾ ਭੋਜਨ ਕਰੇ
The food is soft rice, cooked in milk. ||1||
ਰੇ ਮਨ ਲੇਖੈ ਕਬਹੂ ਨ ਪਾਇ ॥
(ਤਾਂ ਭੀ) ਹੇ ਮਨ! ਅਜੇਹੀ ਸੁੱਚ ਦੇ ਕੋਈ ਭੀ ਅਡੰਬਰ ਪਰਵਾਨ ਨਹੀਂ ਹੁੰਦੇ ।
O my mind, these things are worthless,
ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥
ਜਦੋਂ ਤਕ ਮਨੁੱਖ ਪ੍ਰਭੂ ਦੇ ਸੱਚੇ ਨਾਮ ਵਿਚ ਨਹੀਂ ਭਿੱਜਦਾ (ਪ੍ਰੀਤਿ ਨਹੀਂ ਪਾਂਦਾ, ਉਸ ਦਾ ਕੋਈ ਭੀ ਉੱਦਮ ਪ੍ਰਭੂ ਨੂੰ ਪਸੰਦ ਨਹੀਂ) ।੧।ਰਹਾਉ।
if you are not drenched with the True Name. ||1||Pause||
ਦਸ ਅਠ ਲੀਖੇ ਹੋਵਹਿ ਪਾਸਿ ॥
ਜੇ ਫਿਰ ਉਹ ਦੁੱਧ ਵਿਚ ਰਲਾ ਕੇ ਰਿਝੇ ਹੋਏ ਚਾਵਲਾਂ ਦਾ ਭੋਜਨ ਕਰੇ
One may have the eighteen Puraanas written in his own hand;
ਚਾਰੇ ਬੇਦ ਮੁਖਾਗਰ ਪਾਠਿ ॥
ਜੇ ਪਾਠ ਵਿਚ ਉਹ ਚਾਰੇ ਵੇਦ ਜ਼ਬਾਨੀ ਪੜ੍ਹੇ,
he may recite the four Vedas by heart,
ਪੁਰਬੀ ਨਾਵੈ ਵਰਨਾਂ ਕੀ ਦਾਤਿ ॥
ਜੇ ਉਹ ਪਵਿਤ੍ਰ (ਮਿਥੇ) ਦਿਹਾੜਿਆਂ ਤੇ ਤੀਰਥੀਂ ਇਸ਼ਨਾਨ ਕਰੇ,
and take ritual baths at holy festivals and give charitable donations;
ਵਰਤ ਨੇਮ ਕਰੇ ਦਿਨ ਰਾਤਿ ॥੨॥
ਸ਼ਾਸਤ੍ਰਾਂ ਦੀ ਦੱਸੀ ਮਰਯਾਦਾ ਅਨੁਸਾਰ ਵਖ ਵਖ ਵਰਨਾਂ ਦੇ ਬੰਦਿਆਂ ਨੂੰ ਦਾਨ-ਪੁੰਨ ਕਰੇ, ਜੇ ਉਹ ਦਿਨ ਰਾਤ ਵਰਤ ਰੱਖਦਾ ਰਹੇ ਤੇ ਹੋਰ ਨਿਯਮ ਨਿਬਾਹੁੰਦਾ ਰਹੇ (ਤਾਂ ਭੀ ਪ੍ਰਭੂ ਨੂੰ ਇਹ ਕੋਈ ਉੱਦਮ ਪਸੰਦ ਨਹੀਂ) ।੨।
he may observe the ritual fasts, and perform religious ceremonies day and night. ||2||
ਕਾਜੀ ਮੁਲਾਂ ਹੋਵਹਿ ਸੇਖ ॥
ਜੇ ਕੋਈ ਬੰਦੇ ਕਾਜ਼ੀ ਮੁੱਲਾਂ ਸ਼ੇਖ਼ ਬਣ ਜਾਣ,
He may be a Qazi, a Mullah or a Shaykh,
ਜੋਗੀ ਜੰਗਮ ਭਗਵੇ ਭੇਖ ॥
ਕੋਈ ਜੋਗੀ ਜੰਗਮ ਬਣ ਕੇ ਭਗਵੇ ਕੱਪੜੇ ਪਹਿਨ ਲੈਣ,
a Yogi or a wandering hermit wearing saffron-colored robes;
ਕੋ ਗਿਰਹੀ ਕਰਮਾ ਕੀ ਸੰਧਿ ॥
ਕੋਈ ਗ੍ਰਿਹਸਤੀ ਬਣ ਕੇ ਪੂਰਾ ਕਰਮ-ਕਾਂਡੀ ਹੋ ਜਾਏ
he may be a householder, working at his job;
ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥
ਇਹਨਾਂ ਵਿਚੋਂ ਹਰੇਕ ਦੋਸੀਆਂ ਵਾਂਗ ਬੰਨ੍ਹ ਕੇ ਅੱਗੇ ਲਾ ਲਿਆ ਜਾਇਗਾ, ਜਦ ਤਕ ਉਹ ਸਿਮਰਨ ਦੀ ਕਦਰ ਨਹੀਂ ਸਮਝਿਆ, (ਜਦ ਤਕ ਉਹ ਸੱਚੇ ਨਾਮ ਵਿਚ ਨਹੀਂ ਪਤੀਜਦਾ) ।੩।
but without understanding the essence of devotional worship, all people are eventually bound and gagged, and driven along by the Messenger of Death. ||3||
ਜੇਤੇ ਜੀਅ ਲਿਖੀ ਸਿਰਿ ਕਾਰ ॥
(ਅਸਲ ਗੱਲ ਇਹ ਹੈ ਕਿ) ਜਿਤਨੇ ਭੀ ਜੀਵ ਹਨ ਸਭਨਾਂ ਦੇ ਸਿਰ ਉਤੇ ਪ੍ਰਭੂ ਦਾ ਇਹੀ ਹੁਕਮ-ਰੂਪ ਲੇਖ ਲਿਖਿਆ ਹੋਇਆ ਹੈ
Each person's karma is written on his forehead.
ਕਰਣੀ ਉਪਰਿ ਹੋਵਗਿ ਸਾਰ ॥
ਕਿ ਹਰੇਕ ਦੀ ਕਾਮਯਾਬੀ ਦਾ ਫ਼ੈਸਲਾ ਉਸ ਦੇ ਕੀਤੇ ਕਰਮਾਂ ਉਤੇ ਹੀ ਹੋਵੇਗਾ ।
According to their deeds, they shall be judged.
ਹੁਕਮੁ ਕਰਹਿ ਮੂਰਖ ਗਾਵਾਰ ॥
ਜੇਹੜੇ ਬੰਦੇ ਸੁੱਚੇ ਕਰਮ-ਕਾਂਡ ਭੇਖ ਆਦਿਕ ਉਤੇ ਹੀ ਮਾਣ ਕਰਦੇ ਹਨ ਉਹ ਵੱਡੇ ਮੂਰਖ ਹਨ ।
Only the foolish and the ignorant issue commands.
ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀਆਂ ਸਿਫ਼ਤਾਂ ਦੇ ਖ਼ਜ਼ਾਨੇ ਭਰੇ ਪਏ ਹਨ (ਉਹਨਾਂ ਵਿਚ ਜੁੜੋ । ਇਹੀ ਹੈ ਪਰਵਾਨ ਹੋਣ ਵਾਲੀ ਕਰਣੀ) ।੪।੩।
O Nanak, the treasure of praise belongs to the True Lord alone. ||4||3||