ਬਸੰਤੁ ਮਹਲਾ ੧ ॥
Basant, First Mehl:
ਸਗਲ ਭਵਨ ਤੇਰੀ ਮਾਇਆ ਮੋਹ ॥
ਹੇ ਪ੍ਰਭੂ! ਸਾਰੇ ਭਵਨਾਂ ਵਿਚ (ਸਾਰੇ ਜਗਤ ਵਿਚ) ਤੇਰੀ ਮਾਇਆ ਦੇ ਮੋਹ ਦਾ ਪਸਾਰਾ ਹੈ ।
All the worlds have been fascinated and enchanted by Your Maya, O Lord.
ਮੈ ਅਵਰੁ ਨ ਦੀਸੈ ਸਰਬ ਤੋਹ ॥
ਮੈਨੂੰ ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਸਭ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ ।
I do not see any other at all - You are everywhere.
ਤੂ ਸੁਰਿ ਨਾਥਾ ਦੇਵਾ ਦੇਵ ॥
ਤੂੰ ਦੇਵਤਿਆਂ ਦਾ ਨਾਥਾਂ ਦਾ ਭੀ ਦੇਵਤਾ ਹੈਂ ।
You are the Master of Yogis, the Divinity of the divine.
ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥
ਹੇ ਹਰੀ! ਗੁਰੂ ਦੇ ਚਰਨਾਂ ਦੀ ਸੇਵਾ ਕੀਤਿਆਂ ਹੀ ਤੇਰਾ ਨਾਮ ਮਿਲਦਾ ਹੈ ।੧।
Serving at the Guru's Feet, the Name of the Lord is received. ||1||
ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥
ਹੇ ਮੇਰੇ ਸੋਹਣੇ ਲਾਲ! ਹੇ ਡੂੰਘੇ ਤੇ ਵੱਡੇ ਜਿਗਰੇ ਵਾਲੇ ਪ੍ਰਭੂ! ਹੇ ਸਭ ਜੀਵਾਂ ਨੂੰ ਪਾਲਣ ਵਾਲੇ ਪ੍ਰਭੂ! ਤੂੰ ਬੜਾ ਹੀ ਬੇਅੰਤ ਹੈਂ ।
O my Beauteous, Deep and Profound Beloved Lord.
ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ ।੧।ਰਹਾਉ।
As Gurmukh, I sing the Glorious Praises of the Lord's Name. You are Infinite, the Cherisher of all. ||1||Pause||
ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥
ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਸਾਥ ਪ੍ਰਾਪਤ ਨਹੀਂ ਹੁੰਦਾ,
Without the Holy Saint, association with the Lord is not obtained.
ਬਿਨੁ ਗੁਰ ਮੈਲ ਮਲੀਨ ਅੰਗੁ ॥
(ਕਿਉਂਕਿ) ਗੁਰੂ ਤੋਂ ਬਿਨਾ ਮਨੁੱਖ ਦਾ ਸਰੀਰ (ਵਿਕਾਰਾਂ ਦੀ) ਮੈਲ ਨਾਲ ਗੰਦਾ ਰਹਿੰਦਾ ਹੈ
Without the Guru, one's very fiber is stained with filth.
ਬਿਨੁ ਹਰਿ ਨਾਮ ਨ ਸੁਧੁ ਹੋਇ ॥
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਰੀਰ) ਪਵਿਤ੍ਰ ਨਹੀਂ ਹੋ ਸਕਦਾ ।
Without the Lord's Name, one cannot become pure.
ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੨।
Through the Word of the Guru's Shabad, sing the Praises of the True Lord. ||2||
ਜਾ ਕਉ ਤੂ ਰਾਖਹਿ ਰਖਨਹਾਰ ॥
ਹੇ ਰੱਖਣਹਾਰ ਪ੍ਰਭੂ! ਜਿਸ ਨੂੰ ਤੂੰ ਆਪ (ਵਿਕਾਰਾਂ ਤੋਂ) ਬਚਾਂਦਾ ਹੈਂ,
O Savior Lord, that person whom You have saved
ਸਤਿਗੁਰੂ ਮਿਲਾਵਹਿ ਕਰਹਿ ਸਾਰ ॥
ਜਿਸ ਨੂੰ ਤੂੰ ਗੁਰੂ ਮਿਲਾਂਦਾ ਹੈਂ ਤੇ ਜਿਸ ਦੀ ਤੂੰ ਸੰਭਾਲ ਕਰਦਾ ਹੈਂ,
- You lead him to meet the True Guru, and so take care of him.
ਬਿਖੁ ਹਉਮੈ ਮਮਤਾ ਪਰਹਰਾਇ ॥
ਉਹ ਮਨੁੱਖ ਆਪਣੇ ਅੰਦਰੋਂ ਹਉਮੈ ਤੇ ਮਲਕੀਅਤਾਂ ਬਣਾਣ ਦੇ ਜ਼ਹਰ ਨੂੰ ਦੂਰ ਕਰ ਲੈਂਦਾ ਹੈ ।
You take away his poisonous egotism and attachment.
ਸਭਿ ਦੂਖ ਬਿਨਾਸੇ ਰਾਮ ਰਾਇ ॥੩॥
ਹੇ ਰਾਮਰਾਇ! ਤੇਰੀ ਮੇਹਰ ਨਾਲ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੩।
You dispel all his sufferings, O Sovereign Lord God. ||3||
ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥
ਜਿਸ ਮਨੁੱਖ ਦੇ ਅੰਦਰ ਪ੍ਰਭੂ ਦੇ ਗੁਣ ਵੱਸ ਪੈਂਦੇ ਹਨ ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ
His state and condition are sublime; the Lord's Glorious Virtues permeate his body.
ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥
ਉਹ ਫ਼ਰਾਖ਼-ਦਿਲ ਹੋ ਜਾਂਦਾ ਹੈ, ਗੁਰੂ ਦੀ ਮਤਿ ਤੇ ਤੁਰ ਕੇ ਉਸ ਦੇ ਅੰਦਰ ਪ੍ਰਭੂ-ਨਾਮ ਦਾ ਹੀਰਾ ਚਮਕ ਪੈਂਦਾ ਹੈ,
Through the Word of the Guru's Teachings, the diamond of the Lord's Name is revealed.
ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥
ਮਾਇਆ ਦਾ ਪਿਆਰ ਤਿਆਗ ਕੇ ਉਸ ਦੀ ਸੁਰਤਿ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ।
He is lovingly attuned to the Naam; he is rid of the love of duality.
ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥
ਹੇ ਪ੍ਰਭੂ! (ਮੇਰੀ ਤੇਰੇ ਦਰ ਤੇ ਅਰਦਾਸਿ ਹੈ ਕਿ) ਮੈਨੂੰ ਦਾਸ ਨਾਨਕ ਨੂੰ ਗੁਰੂ ਮਿਲਾ, ਗੁਰੂ ਦਾ ਮਿਲਾਪ ਕਰਾ ਦੇ ।੪।੫।
O Lord, let servant Nanak meet the Guru. ||4||5||