ਬਸੰਤੁ ਮਹਲਾ ੧ ॥
Basant, First Mehl:
 
ਮੇਰੀ ਸਖੀ ਸਹੇਲੀ ਸੁਨਹੁ ਭਾਇ ॥
ਹੇ ਮੇਰੀ (ਸਤ ਸੰਗਣ) ਸਹੇਲੀਹੋ! ਪ੍ਰੇਮ ਨਾਲ (ਮੇਰੀ ਗੱਲ) ਸੁਣੋ (ਕਿ) ਮੇਰਾ ਸੁੰਦਰ ਪਤੀ-ਪ੍ਰਭੂ ਜਿਸ ਸਹੇਲੀ ਦੇ ਅੰਗ-ਸੰਗ ਹੈ ਉਹੀ ਸਹੇਲੀ (ਸੁਹਾਗਣਿ) ਹੈ ।
O my friends and companions, listen with love in your heart.
 
ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥
ਉਹ (ਸੋਹਣਾ ਪ੍ਰਭੂ) ਬਿਆਨ ਤੋਂ ਪਰੇ ਹੈ,
My Husband Lord is Incomparably Beautiful; He is always with me.
 
ਓਹੁ ਅਲਖੁ ਨ ਲਖੀਐ ਕਹਹੁ ਕਾਇ ॥
ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ਦੱਸੋ (ਹੇ ਸਹੇਲੀਹੋ!) ਉਹ (ਫਿਰ) ਕਿਵੇਂ (ਮਿਲੇ) ।
He is Unseen - He cannot be seen. How can I describe Him?
 
ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥
ਗੁਰੂ ਨੇ ਉਹ ਪ੍ਰਕਾਸ਼-ਰੂਪ ਪ੍ਰਭੂ ਜਿਸ ਸਹੇਲੀ ਨੂੰ ਅੰਗ-ਸੰਗ ਵਿਖਾ ਦਿੱਤਾ ਹੈ, (ਉਸੇ ਨੂੰ ਉਹ ਮਿਲਿਆ ਹੈ) ।੧।
The Guru has shown me that my Sovereign Lord God is with me. ||1||
 
ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥
ਹੇ ਮੇਰੀ ਸਖੀ ਸਹੇਲੀਹੋ! ਰਲ ਕੇ ਬੈਠੋ (ਤੇ ਪ੍ਰਭੂ-ਪਤੀ ਦੇ ਗੁਣ ਗਾਵੋ) ਪ੍ਰਭੂ ਦੇ ਗੁਣ ਗਾਵਣੇ ਹੀ (ਮਨੁੱਖਾ ਜਨਮ ਵਿਚ) ਫਬਦੇ ਹਨ ।
Joining together with my friends and companions, I am adorned with the Lord's Glorious Virtues.
 
ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥
ਖਸਮ-ਪ੍ਰਭੂ ਦੀਆਂ ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਪਰਮਾਤਮਾ ਦੇ ਨਾਲ ਖੇਡਦੀਆਂ ਹਨ, ਗੁਰੂ ਦੀ ਰਾਹੀਂ ਪ੍ਰਭੂ ਦੀ ਭਾਲ ਕਰਦਿਆਂ ਉਹਨਾਂ ਦੇ ਮਨ (ਪ੍ਰਭੂ ਦੀ ਯਾਦ ਵਿਚ) ਪਤੀਜ ਜਾਂਦੇ ਹਨ ।੧।ਰਹਾਉ।
The sublime soul-brides play with their Lord God. The Gurmukhs look within themselves; their minds are filled with faith. ||1||Pause||
 
ਮਨਮੁਖੀ ਦੁਹਾਗਣਿ ਨਾਹਿ ਭੇਉ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਭਾਗ-ਹੀਣ ਜੀਵ-ਇਸਤ੍ਰੀਆਂ ਨੂੰ ਇਹ ਗੁੱਝੀ ਗੱਲ ਸਮਝ ਨਹੀਂ ਆਉਂਦੀ ਕਿ ਉਹ ਸਭ ਦਾ ਪਿਆਰਾ ਪ੍ਰਭੂ ਹਰੇਕ ਸਰੀਰ ਦੇ ਅੰਦਰ ਵੱਸ ਰਿਹਾ ਹੈ ।
The self-willed manmukhs, suffering in separation, do not understand this mystery.
 
ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥
ਗੁਰੂ ਦੇ ਦੱਸੇ ਰਸਤੇ ਤੁਰਨ ਵਾਲੀ ਜੀਵ-ਇਸਤ੍ਰੀ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਕਾਸ਼-ਰੂਪ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖਦੀ ਹੈ ।
The Beloved Lord of all celebrates in each and every heart.
 
ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥
ਗੁਰੂ ਨੇ ਉਸ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਪੱਕਾ ਕਰ ਦਿੱਤਾ ਹੈ,
The Gurmukh is stable, knowing that God is always with him.
 
ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥
ਉਹ ਉਸੇ ਨਾਮ ਦਾ ਜਾਪ ਜਪਦੀ ਹੈ ।੨।
The Guru has implanted the Naam within me; I chant it, and meditate on it. ||2||
 
ਬਿਨੁ ਗੁਰ ਭਗਤਿ ਨ ਭਾਉ ਹੋਇ ॥
(ਹੇ ਮੇਰੀ ਸਹੇਲੀਹੋ!) ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਹ ਪਰਮਾਤਮਾ ਨਾਲ ਪਿਆਰ ਬਣ ਸਕਦਾ ਹੈ ਨਾਹ ਉਸ ਦੀ ਭਗਤੀ ਹੋ ਸਕਦੀ ਹੈ ।
Without the Guru, devotional love does not well up within.
 
ਬਿਨੁ ਗੁਰ ਸੰਤ ਨ ਸੰਗੁ ਦੇਇ ॥
ਸੰਤ ਗੁਰੂ ਦੀ ਸਰਨ ਤੋਂ ਬਿਨਾ ਉਹ (ਪਿਆਰਾ ਪ੍ਰਭੂ) ਆਪਣਾ ਸਾਥ ਨਹੀਂ ਬਖ਼ਸ਼ਦਾ ।
Without the Guru, one is not blessed with the Society of the Saints.
 
ਬਿਨੁ ਗੁਰ ਅੰਧੁਲੇ ਧੰਧੁ ਰੋਇ ॥
ਗੁਰੂ ਦੇ ਦਰ ਤੇ ਆਉਣ ਤੋਂ ਬਿਨਾ ਮਾਇਆ-ਮੋਹ ਵਿਚ ਅੰਨ੍ਹੇ ਹੋਏ ਜੀਵ ਨੂੰ ਦੁਨੀਆ ਦਾ ਜੰਜਾਲ ਹੀ ਵਿਆਪਦਾ ਹੈ,
Without the Guru, the blind cry out, entangled in worldly affairs.
 
ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥
ਉਹ ਸਦਾ ਦੁਖੀ ਹੀ ਰਹਿੰਦਾ ਹੈ ।੩।
That mortal who becomes Gurmukh becomes immaculate; the Word of the Shabad washes away his filth. ||3||
 
ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥
ਗੁਰੂ ਨੇ (ਪਰਮਾਤਮਾ ਨਾਲ) ਸੰਜੋਗ ਬਣਾ ਕੇ ਜਿਸ ਦਾ ਮਨ (ਮਾਇਆ ਦੇ ਮੋਹ ਵਲੋਂ) ਮਾਰ ਦਿੱਤਾ ਹੈ,
Uniting with the Guru, the mortal conquers and subdues his mind.
 
ਅਹਿਨਿਸਿ ਰਾਵੇ ਭਗਤਿ ਜੋਗੁ ॥
ਉਹ ਦਿਨ ਰਾਤ ਪਰਮਾਤਮਾ ਦੀ ਭਗਤੀ ਦੇ ਮਿਲਾਪ ਨੂੰ ਮਾਣਦਾ ਹੈ ।
Day and night, he savors the Yoga of devotional worship.
 
ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥
ਹੇ ਦਾਸ ਨਾਨਕ! ਸੰਤ ਗੁਰੂ ਦੀ ਸੰਗਤਿ ਵਿਚ (ਬੈਠਿਆਂ ਜੀਵ ਦਾ) ਦੁੱਖ ਮਿਟ ਜਾਂਦਾ ਹੈ ਰੋਗ ਦੂਰ ਹੋ ਜਾਂਦਾ ਹੈ
Associating with the Saint Guru, suffering and sickness are ended.
 
ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥
(ਕਿਉਂਕਿ) ਉਸ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ ਉਸ ਨੂੰ ਅਡੋਲ ਅਵਸਥਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੬।
Servant Nanak merges with his Husband Lord, in the Yoga of intuitive ease. ||4||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by