ਬਸੰਤੁ ਮਹਲਾ ੧ ॥
Basant, First Mehl:
ਆਪੇ ਕੁਦਰਤਿ ਕਰੇ ਸਾਜਿ ॥
ਪ੍ਰਭੂ ਆਪ ਹੀ ਸਾਜ ਕੇ ਆਪਣੀ ਕੁਦਰਤਿ ਰਚਦਾ ਹੈ,
By His Creative Power, God fashioned the creation.
ਸਚੁ ਆਪਿ ਨਿਬੇੜੇ ਰਾਜੁ ਰਾਜਿ ॥
(ਇਸ ਕੁਦਰਤਿ ਵਿਚ) ਆਪਣਾ ਹੁਕਮ ਚਲਾ ਕੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ (ਜੀਵਾਂ ਦੇ ਕੀਤੇ ਕਰਮਾਂ ਦੇ) ਫ਼ੈਸਲੇ ਕਰਦਾ ਹੈ ।
The King of kings Himself adminsters true justice.
ਗੁਰਮਤਿ ਊਤਮ ਸੰਗਿ ਸਾਥਿ ॥
ਜਿਨ੍ਹਾਂ ਨੂੰ ਗੁਰੂ ਦੀ ਸ੍ਰੇਸ਼ਟ ਮਤਿ ਪ੍ਰਾਪਤ ਹੁੰਦੀ ਹੈ, ਉਹਨਾਂ ਨੂੰ ਸਦਾ ਅੰਗ-ਸੰਗ ਦਿੱਸਦਾ ਹੈ ।
The most sublime Word of the Guru's Teachings is always with us.
ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥
ਸਭ ਤੋਂ ਸ੍ਰੇਸ਼ਟ ਨਾਮ-ਰਸ ਉਹਨਾਂ ਨੂੰ ਅਡੋਲ ਅਵਸਥਾ ਵਿਚ (ਟਿਕੇ ਰਹਿਣ ਕਰਕੇ ਮਿਲ ਜਾਂਦਾ) ਹੈ ।੧।
The wealth of the Lord's Name, the source of nectar, is easily acquired. ||1||
ਮਤ ਬਿਸਰਸਿ ਰੇ ਮਨ ਰਾਮ ਬੋਲਿ ॥
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਬੋਲ । (ਵੇਖੀਂ) ਕਿਤੇ ਭੁਲਾ ਨਾ ਦੇਈਂ । ਉਹ ਪਰਮਾਤਮਾ ਪਰੇ ਤੋਂ ਪਰੇ ਹੈ, ਅਪਹੁੰਚ ਹੈ, ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈ, ਉਹ ਤੋਲ ਵਿਚ ਅਤੁੱਲ ਹੈ (ਭਾਵ, ਉਸ ਦੇ ਗੁਣਾਂ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ) ।
So chant the Name of the Lord; do not forget it, O my mind.
ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥
ਪਰ ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹਨਾਂ ਦੇ ਹਿਰਦੇ ਵਿਚ ਪ੍ਰਭੂ ਆਪ (ਆਪਣੇ ਗੁਣਾਂ ਨੂੰ) ਤੁਲਾਂਦਾ ਹੈ (ਆਪਣੀ ਸਿਫ਼ਤਿ-ਸਾਲਾਹ ਆਪ ਉਹਨਾਂ ਤੋਂ ਕਰਾਂਦਾ ਹੈ) ।੧।ਰਹਾਉ।
The Lord is Infinite, Inaccessible and Incomprehensible; His weight cannot be weighed, but He Himself allows the Gurmukh to weigh Him. ||1||Pause||
ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥
ਹੇ ਪ੍ਰਭੂ! ਜੇਹੜੇ ਗੁਰਸਿੱਖ ਗੁਰੂ ਦੇ ਚਰਨਾਂ ਦੀ ਸੇਵਾ ਕਰਦੇ ਹਨ, ਉਹ ਤੇਰੇ (ਸੇਵਕ) ਬਣ ਜਾਂਦੇ ਹਨ ।
Your GurSikhs serve at the Guru's Feet.
ਗੁਰ ਸੇਵ ਤਰੇ ਤਜਿ ਮੇਰ ਤੋਰ ॥
ਗੁਰੂ ਦੀ ਸੇਵਾ ਦੀ ਬਰਕਤਿ ਨਾਲ ਉਹ ਮੇਰ-ਤੇਰ ਤਿਆਗ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।
Serving the Guru, they are carried across; they have abandoned any distinction between 'mine' and 'yours'.
ਨਰ ਨਿੰਦਕ ਲੋਭੀ ਮਨਿ ਕਠੋਰ ॥
ਪਰ ਜੇਹੜੇ ਬੰਦੇ ਦੂਜਿਆਂ ਦੀ ਨਿੰਦਿਆ ਕਰਦੇ ਹਨ, ਮਾਇਆ ਦੇ ਲੋਭ ਵਿਚ ਫਸੇ ਰਹਿੰਦੇ ਹਨ ਤੇ ਮਨੋਂ ਕਠੋਰ ਹਨ (ਜਿਨ੍ਹਾਂ ਦੇ ਮਨ ਦੂਜਿਆਂ ਦੇ ਦੁੱਖ ਵੇਖ ਕੇ ਦ੍ਰਵਦੇ ਨਹੀਂ ਹਨ)
The slanderous and greedy people are hard-hearted.
ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥
ਉਹਨਾਂ ਨੂੰ ਗੁਰੂ ਦੀ ਦੱਸੀ ਸੇਵਾ ਚੰਗੀ ਨਹੀਂ ਲੱਗਦੀ ਉਹ ਮਹਾਂ ਚੋਰ ਹਨ (ਉਹਨਾਂ ਦਾ ਜੀਵਨ ਚੋਰਾਂ ਦੇ ਜੀਵਨ ਵਰਗਾ ਹੈ) ।੨।
Those who do not love to serve the Guru are the most thieving of thieves. ||2||
ਗੁਰੁ ਤੁਠਾ ਬਖਸੇ ਭਗਤਿ ਭਾਉ ॥
ਜਿਨ੍ਹਾਂ ਉਤੇ ਗੁਰੂ ਪ੍ਰਸੰਨ ਹੁੰਦਾ ਹੈ ਉਹਨਾਂ ਨੂੰ ਉਹ ਪ੍ਰਭੂ ਦੀ ਭਗਤੀ ਤੇ ਪਿਆਰ ਬਖ਼ਸ਼ਦਾ ਹੈ ।
When the Guru is pleased, He blesses the mortals with loving devotional worship of the Lord.
ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥
ਗੁਰੂ ਦੇ ਪ੍ਰਸੰਨ ਹੋਇਆਂ ਹੀ ਪ੍ਰਭੂ ਦੇ ਦਰ ਤੇ ਥਾਂ ਮਿਲਦਾ ਹੈ ।
When the Guru is pleased, the mortal obtains a place in the Mansion of the Lord's Presence.
ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥
ਉਹ ਪਰਾਈ ਨਿੰਦਾ ਤਿਆਗ ਕੇ ਪ੍ਰਭੂ ਦੀ ਭਗਤੀ ਵਿਚ ਸਾਵਧਾਨਤਾ ਹਾਸਲ ਕਰਦੇ ਹਨ ।
So renounce slander, and awaken in devotional worship of the Lord.
ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥
(ਪ੍ਰਭੂ ਦੀ) ਮੇਹਰ ਨਾਲ ਪ੍ਰਭੂ ਦੀ ਸੁਹਾਵਣੀ ਭਗਤੀ (ਉਹਨਾਂ ਦੇ ਜੀਵਨ ਦਾ) ਹਿੱਸਾ ਬਣ ਜਾਂਦੀ ਹੈ ।੩।
Devotion to the Lord is wonderful; it comes through good karma and destiny. ||3||
ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥
ਗੁਰੂ ਜਿਨ੍ਹਾਂ ਨੂੰ ਸੰਗਤਿ ਵਿਚ ਮਿਲਾਂਦਾ ਹੈ ਜਿਨ੍ਹਾਂ ਨੂੰ (ਨਾਮ ਦੀ) ਦਾਤਿ ਦੇਂਦਾ ਹੈ
The Guru unites in union with the Lord, and grants the gift of the Name.
ਗੁਰਸਿਖ ਪਿਆਰੇ ਦਿਨਸੁ ਰਾਤਿ ॥
ਉਹ ਪਿਆਰੇ ਗੁਰਸਿੱਖ ਦਿਨ ਰਾਤ (ਨਾਮ ਦੀ ਦਾਤਿ ਸਾਂਭ ਰੱਖਦੇ ਹਨ) ।
The Guru loves His Sikhs, day and night.
ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥
ਜਿਨ੍ਹਾਂ ਨੂੰ ਗੁਰੂ ਪ੍ਰਸੰਨ ਹੋ ਕੇ ਨਾਮ ਬਖ਼ਸ਼ਦਾ ਹੈ ਉਹਨਾਂ ਨੂੰ ਪ੍ਰਭੂ ਦਾ ਨਾਮ ਜੋ ਇਨਸਾਨੀ ਜ਼ਿੰਦਗੀ ਦਾ ਅਸਲ ਮਨੋਰਥ ਹੈ, ਮਿਲ ਜਾਂਦਾ ਹੈ ।
They obtain the fruit of the Naam, when the Guru's favor is bestowed.
ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥
ਪਰ ਹੇ ਨਾਨਕ! ਆਖ—ਇਹ ਨਾਮ ਦੀ ਦਾਤਿ ਕੋਈ ਵਿਰਲੇ ਭਾਗਾਂ ਵਾਲੇ ਬੰਦੇ ਹੀ ਪ੍ਰਾਪਤ ਕਰਦੇ ਹਨ ।੪।੭।
Says Nanak, those who receive it are very rare indeed. ||4||7||