ਬਸੰਤੁ ਮਹਲਾ ੧ ਹਿੰਡੋਲ ॥
Basant, First Mehl, Hindol:
ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਤਮਕ ਜੀਵਨ ਦੀ ਦਾਤਿ ਜੋ ਪਤੀ-ਪ੍ਰਭੂ ਵਲੋਂ ਮਿਲੀ ਸੀ ਉਹ ਤਾਂ ਸਭਨਾਂ ਨਾਲ ਵੰਡੀ ਜਾ ਸਕਣ ਵਾਲੀ ਸੀ, ਪਰ ਜਗਤ-ਪੇਕੇ ਘਰ ਵਿਚ ਰਹਿੰਦਿਆਂ (ਮਾਇਆ ਦੇ ਮੋਹ ਦੇ ਪ੍ਰਭਾਵ ਹੇਠ) ਮੈਂ ਜੀਵ-ਇਸਤ੍ਰੀ ਵਿਤਕਰੇ ਹੀ ਸਿੱਖਦੀ ਰਹੀ । ਮੈਂ ਆਪ ਹੀ ਕੁਚੱਜੀ ਰਹੀ (ਭਾਵ, ਮੈਂ ਸੋਹਣੀ ਜੀਵਨ-ਜੁਗਤਿ ਨਾਹ ਸਿੱਖੀ ।
In the House of the Husband Lord - in the world hereafter, everything is jointly owned; but in this world - in the house of the soul-bride's parents, the soul-bride owns them separately.
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਇਸ ਕੁਚੱਜ ਵਿਚ ਦੁੱਖ ਸਹੇੜੇ ਹਨ, ਪਰ) ਮੈਂ ਕਿਸੇ ਹੋਰ ਉਤੇ (ਇਹਨਾਂ ਦੁੱਖਾਂ ਬਾਰੇ) ਕੋਈ ਦੋਸ ਨਹੀਂ ਲਾ ਸਕਦੀ । (ਪਤੀ-ਪ੍ਰਭੂ ਵਲੋਂ ਮਿਲੀ ਆਤਮਕ ਜੀਵਨ ਦੀ ਦਾਤਿ ਨੂੰ) ਸਾਂਭ ਕੇ ਰੱਖਣ ਦੀ ਮੈਨੂੰ ਜਾਚ ਨਹੀਂ ਆਈ ।੧।
She herself is ill-mannered; how can she blame anyone else? She does not know how to take care of these things. ||1||
ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥
ਹੇ ਮੇਰੇ ਮਾਲਕ-ਪ੍ਰਭੂ! ਮੈਂ ਆਪ ਹੀ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਸਤੇ ਤੋਂ ਖੁੰਝੀ ਹੋਈ ਹਾਂ । (ਮਾਇਆ ਦੇ ਮੋਹ ਵਿਚ ਫਸ ਕੇ ਜਿਤਨੇ ਭੀ ਕਰਮ ਮੈਂ ਜਨਮਾਂ ਜਨਮਾਂਤਰਾਂ ਤੋਂ ਕਰਦੀ ਆ ਰਹੀ ਹਾਂ, ਉਹਨਾਂ ਦੇ ਜੋ) ਸੰਸਕਾਰ ਮੇਰੇ ਮਨ ਵਿਚ ਉੱਕਰੇ ਪਏ ਹਨ,
O my Lord and Master, I am deluded by doubt.
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਮੈਂ ਉਹਨਾਂ ਨੂੰ ਹੀ ਗਾਂਦੀ ਚਲੀ ਜਾ ਰਹੀ ਹਾਂ (ਉਹਨਾਂ ਦੀ ਹੀ ਪੇ੍ਰਰਨਾ ਹੇਠ ਮੁੜ ਮੁੜ ਉਹੋ ਜਿਹੇ ਕਰਮ ਕਰਦੀ ਜਾ ਰਹੀ ਹਾਂ) ਮੈਂ (ਮਨ ਦੀ) ਕੋਈ ਘਾੜਤ (ਘੜਨੀ) ਨਹੀਂ ਜਾਣਦੀ ਹਾਂ (ਮੈਂ ਕੋਈ ਐਸੇ ਕੰਮ ਕਰਨੇ ਨਹੀਂ ਜਾਣਦੀ ਜਿਨ੍ਹਾਂ ਨਾਲ ਮੇਰੇ ਅੰਦਰੋਂ ਮਾਇਆ ਦੇ ਮੋਹ ਦੇ ਸੰਸਕਾਰ ਮੁੱਕ ਜਾਣ) ।੧।ਰਹਾਉ।
I sing the Word which You have written; I do not know any other Word. ||1||Pause||
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ ਜਾਣਹੁ ਨਾਰੀ ॥
ਜੇਹੜੀਆਂ ਜੀਵ-ਇਸਤ੍ਰੀਆਂ ਸ਼ੁਭ ਗੁਣਾਂ ਦੇ ਸੋਹਣੇ ਚਿੱਤਰ (ਆਪਣੇ ਮਨ ਵਿਚ ਬਣਾ ਕੇ) ਪ੍ਰੇਮ ਦਾ ਪਟੋਲਾ ਪਹਿਨਦੀਆਂ ਹਨ ਉਹਨਾਂ ਨੂੰ ਹੀ ਸੁਚੱਜੀਆਂ ਇਸਤ੍ਰੀਆਂ ਸਮਝੋ ।
She alone is known as the Lord's bride, who embroiders her gown in the Name.
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇਹੜੀਆਂ ਇਸਤ੍ਰੀਆਂ ਆਪਣਾ (ਆਤਮਕ ਜੀਵਨ ਦਾ) ਘਰ ਸਾਂਭ ਕੇ ਰੱਖਦੀਆਂ ਹਨ ਕੋਈ ਵਿਕਾਰ ਕੋਈ ਭੈੜ ਨਹੀਂ ਚੱਖਦੀਆਂ (ਭਾਵ, ਜੋ ਮਾੜੇ ਰਸਾਂ ਵਿਚ ਪਰਵਿਰਤ ਨਹੀਂ ਹੁੰਦੀਆਂ) ਉਹ ਖਸਮ-ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ ।੨।
She who preserves and protects the home of her own heart and does not taste of evil, shall be the Beloved of her Husband Lord. ||2||
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਹੇ ਭਾਈ! ਜੇ ਤੂੰ ਸਚ ਮੁਚ ਪੜ੍ਹਿਆ-ਲਿਖਿਆ ਵਿਦਵਾਨ ਹੈਂ ਸਿਆਣਾ ਹੈਂ (ਤਾਂ ਇਹ ਗੱਲ ਪੱਕੀ ਤਰ੍ਹਾਂ ਸਮਝ ਲੈ ਕਿ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਪਾਣੀਆਂ ਵਿਚੋਂ ਪਾਰ ਲੰਘਾਣ ਲਈ) ਹਰਿ-ਨਾਮ ਹੀ ਬੇੜੀ ਹੈ ।
If you are a learned and wise religious scholar, then make a boat of the letters of the Lord's Name.
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥
ਨਾਨਕ ਬੇਨਤੀ ਕਰਦਾ ਹੈ ਕਿ ਹਰਿ-ਨਾਮ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ਜੇ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਟਿਕਿਆ ਰਹਾਂ ।੩।੨।੧੦।
Prays Nanak, the One Lord shall carry you across, if you merge in the True Lord. ||3||2||10||