ਸਲੋਕੁ ਮਃ ੧ ॥
Shalok, First Mehl:
ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
ਜੋ ਮਨੁੱਖ ਸਵੇਰੇ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ,
Those who praise the Lord in the early hours of the morning and meditate on Him single-mindedly,
ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥
ਵੇਲੇ-ਸਿਰ (ਭਾਵ, ਅੰਮ੍ਰਿਤ ਵੇਲੇ) ਮਨ ਨਾਲ ਜੰਗ ਕਰਦੇ ਹਨ (ਭਾਵ, ਆਲਸ ਵਿਚੋਂ ਨਿਕਲ ਕੇ ਬੰਦਗੀ ਦਾ ਆਹਰ ਕਰਦੇ ਹਨ), ਉਹੀ ਪੂਰੇ ਸ਼ਾਹ ਹਨ ।
are the perfect kings; at the right time, they die fighting.
ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥
ਦਿਨ-ਚੜੇ੍ਹ ਮਨ ਦੀਆਂ ਵਾਸਨਾਂ ਖਿੱਲਰ ਜਾਂਦੀਆਂ ਹਨ, ਮਨ ਕਈ ਰਾਹੀਂ ਦੌੜਦਾ ਹੈ;
In the second watch, the focus of the mind is scattered in all sorts of ways.
ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥
ਮਨੁੱਖ ਦੁਨੀਆ ਦੇ ਧੰਧਿਆਂ ਦੇ ਡੂੰਘੇ ਸਮੁੰਦਰ ਵਿਚ ਪੈ ਜਾਂਦੇ ਹਨ, ਇਥੇ ਹੀ ਅਜੇਹੇ ਗੋਤੇ ਖਾਂਦੇ ਹਨ (ਭਾਵ, ਫਸਦੇ ਹਨ) ਕਿ ਨਿਕਲ ਨਹੀਂ ਸਕਦੇ ।
So many fall into the bottomless pit; they are dragged under, and they cannot get out again.
ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥
ਤੀਜੇ ਪਹਰ ਭੁੱਖ ਤੇ ਤ੍ਰਿਹ ਦੋਵੇਂ ਚਮਕ ਪੈਂਦੀਆਂ ਹਨ, ਰੋਟੀ ਖਾਣ ਦੇ ਆਹਰੇ (ਜੀਵ) ਲੱਗ ਜਾਂਦੇ ਹਨ,
In the third watch, both hunger and thirst bark for attention, and food is put into the mouth.
ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥
(ਜਦੋਂ) ਜੋ ਕੁੱਝ ਖਾਧਾ ਹੁੰਦਾ ਹੈ ਭਸਮ ਹੋ ਜਾਂਦਾ ਹੈ, ਤਾਂ ਹੋਰ ਖਾਣ ਦੀ ਤਾਂਘ ਪੈਦਾ ਹੁੰਦੀ ਹੈ ।
That which is eaten becomes dust, but they are still attached to eating.
ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥
ਚਉਥੇ ਪਹਰ ਨੀਂਦ ਆ ਦਬਾਂਦੀ ਹੈ, ਅੱਖਾਂ ਮੀਟ ਕੇ ਘੂਕ ਨੀਂਦਰ ਵਿਚ ਸਉਂ ਜਾਂਦਾ ਹੈ;
In the fourth watch, they become drowsy. They close their eyes and begin to dream.
ਭੀ ਉਠਿ ਰਚਿਓਨੁ ਵਾਦੁ ਸੈ ਵਰ੍ਹਿਆ ਕੀ ਪਿੜ ਬਧੀ ॥
ਨੀਂਦਰੋਂ ਉਠ ਕੇ ਮੁੜ ਜਗਤ ਦੇ ਧੰਧਿਆਂ ਦਾ ਉਹੀ ਝਮੇਲਾ, ਮਾਨੋ, ਮਨੁੱਖ ਨੇ (ਇਥੇ) ਸੈਂਕੜੇ ਵਰ੍ਹਿਆਂ ਦੇ ਜੀਊਣ ਦਾ ਘੋਲ ਮਚਾਇਆ ਹੋਇਆ ਹੈ ।
Rising up again, they engage in conflicts; they set the stage as if they will live for 100 years.
ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥
(ਸੋ, ਅੰਮ੍ਰਿਤ ਵੇਲਾ ਹੀ ਸਿਮਰਨ ਲਈ ਜ਼ਰੂਰੀ ਹੈ, ਪਰ) ਜਦੋਂ (ਅੰਮ੍ਰਿਤ ਵੇਲੇ ਦੇ ਅੱਭਿਆਸ ਨਾਲ) ਅੱਠੇ ਪਹਰ ਪਰਮਾਤਮਾ ਦਾ ਡਰ-ਅਦਬ (ਮਨ ਵਿਚ) ਟਿਕ ਜਾਏ ਤਾਂ ਸਾਰੇ ਵੇਲੇ ਵਕਤਾਂ ਵਿਚ (ਮਨ ਪ੍ਰਭੂ-ਚਰਨਾਂ ਵਿਚ ਜੁੜ ਸਕਦਾ ਹੈ) ।
If at all times, at each and every moment, they live in the fear of God
ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥
(ਇਸ ਤਰ੍ਹਾਂ) ਹੇ ਨਾਨਕ ! (ਜੇ ਅੱਠੇ ਪਹਰ) ਮਾਲਕ ਮਨ ਵਿਚ ਵੱਸਿਆ ਰਹੇ, ਤਾਂ ਸਦਾ ਟਿਕੇ ਰਹਿਣ ਵਾਲਾ (ਆਤਮਕ) ਇਸ਼ਨਾਨ ਪ੍ਰਾਪਤ ਹੁੰਦਾ ਹੈ ।੧।
-O Nanak, the Lord dwells within their minds, and their cleansing bath is true. ||1||