ਬਸੰਤੁ ਹਿੰਡੋਲ ਮਹਲਾ ੧ ॥
Basant Hindol, First Mehl:
 
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥
ਗੁਰੂ ਐਸਾ ਸ਼ਾਹ ਹੈ ਜਿਸ ਦੇ ਪਾਸ ਪ੍ਰਭੂ ਦੇ ਨਾਮ ਦਾ ਧਨ ਸਦਾ ਹੀ ਟਿਕਿਆ ਰਹਿੰਦਾ ਹੈ, (ਇਸ ਵਾਸਤੇ) ਗੁਰੂ ਸੁਖ ਦੇਣ ਦੇ ਸਮਰੱਥ ਹੈ, ਗੁਰੂ ਪ੍ਰਭੂ ਨਾਲ ਮਿਲਾ ਦੇਂਦਾ ਹੈ, ਤੇ ਮਾਇਆ ਇਕੱਠੀ ਕਰਨ ਦੀ ਭੁੱਖ ਮਨੁੱਖ ਦੇ ਮਨ ਵਿਚੋਂ ਕੱਢ ਦੇਂਦਾ ਹੈ ।
The Guru is the True Banker, the Giver of peace; He unites the mortal with the Lord, and satisfies his hunger.
 
ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
ਗੁਰੂ ਮੇਹਰ ਕਰ ਕੇ (ਸਰਨ ਆਏ ਸਿੱਖ ਦੇ ਮਨ ਵਿਚ) ਪ੍ਰਭੂ ਨੂੰ ਮਿਲਣ ਦੀ ਤਾਂਘ ਪੱਕੀ ਕਰ ਦੇਂਦਾ ਹੈ (ਕਿਉਂਕਿ ਗੁਰੂ ਆਪ) ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ (ਆਪਣੀ ਸੁਰਤਿ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕਾਈ ਰੱਖਦਾ ਹੈ) ।੧।
Granting His Grace, He implants devotional worship of the Lord within; and then night and day, we sing the Glorious Praises of the Lord. ||1||
 
ਮਤ ਭੂਲਹਿ ਰੇ ਮਨ ਚੇਤਿ ਹਰੀ ॥
ਹੇ (ਮੇਰੇ) ਮਨ! ਪਰਮਾਤਮਾ ਨੂੰ (ਸਦਾ) ਚੇਤੇ ਰੱਖ ।
O my mind, do not forget the Lord; keep Him in your consciousness.
 
ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥
(ਵੇਖੀਂ, ਮਾਇਆ ਦੀ ਭੁੱਖ ਵਿਚ ਫਸ ਕੇ) ਕਿਤੇ (ਉਸ ਨੂੰ) ਭੁਲਾ ਨਾ ਦੇਈਂ । (ਪਰ) ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ ਮਿਲਦਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਮਾਇਆ ਦੀ ਭੁੱਖ ਤੋਂ ਖ਼ਲਾਸੀ ਨਹੀਂ ਹੋ ਸਕਦੀ (ਭਾਵੇਂ) ਤਿੰਨਾਂ ਲੋਕਾਂ ਵਿਚ ਹੀ (ਦੌੜ-ਭੱਜ ਕਰ ਕੇ ਵੇਖ ਲੈ), (ਇਸ ਵਾਸਤੇ, ਹੇ ਮਨ! ਗੁਰੂ ਦਾ ਪੱਲਾ ਫੜ) ।੧।ਰਹਾਉ।
Without the Guru, no one is liberated anywhere in the three worlds. The Gurmukh obtains the Lord's Name. ||1||Pause||
 
ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥
ਗੁਰੂ ਐਸਾ ਸ਼ਾਹ ਹੈ ਜਿਸ ਦੇ ਪਾਸ ਪ੍ਰਭੂ ਦੇ ਨਾਮ ਦਾ ਧਨ ਸਦਾ ਹੀ ਟਿਕਿਆ ਰਹਿੰਦਾ ਹੈ, (ਇਸ ਵਾਸਤੇ) ਗੁਰੂ ਸੁਖ ਦੇਣ ਦੇ ਸਮਰੱਥ ਹੈ, ਗੁਰੂ ਪ੍ਰਭੂ ਨਾਲ ਮਿਲਾ ਦੇਂਦਾ ਹੈ, ਤੇ ਮਾਇਆ ਇਕੱਠੀ ਕਰਨ ਦੀ ਭੁੱਖ ਮਨੁੱਖ ਦੇ ਮਨ ਵਿਚੋਂ ਕੱਢ ਦੇਂਦਾ ਹੈ ।
Without devotional worship, the True Guru is not obtained. Without good destiny, devotional worship of the Lord is not obtained.
 
ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥
ਗੁਰੂ ਮੇਹਰ ਕਰ ਕੇ (ਸਰਨ ਆਏ ਸਿੱਖ ਦੇ ਮਨ ਵਿਚ) ਪ੍ਰਭੂ ਨੂੰ ਮਿਲਣ ਦੀ ਤਾਂਘ ਪੱਕੀ ਕਰ ਦੇਂਦਾ ਹੈ (ਕਿਉਂਕਿ ਗੁਰੂ ਆਪ) ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ (ਆਪਣੀ ਸੁਰਤਿ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕਾਈ ਰੱਖਦਾ ਹੈ) ।੧।
Without good destiny, the Sat Sangat, the True Congregation, is not obtained. By the grace of one's good karma, the Lord's Name is received. ||2||
 
ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥
ਦਿਲੀ ਖਿੱਚ ਤੋਂ ਬਿਨਾ ਸਤਿਗੁਰੂ ਭੀ ਨਹੀਂ ਮਿਲਦਾ (ਭਾਵ, ਗੁਰੂ ਦੀ ਕਦਰ ਨਹੀਂ ਪਾ ਸਕੀਦੀ), ਤੇ ਭਾਗਾਂ ਤੋਂ ਬਿਨਾ (ਪਿਛਲੇ ਸੰਸਕਾਰਾਂ ਦੀ ਰਾਸਿ-ਪੂੰਜੀ ਤੋਂ ਬਿਨਾ) ਪ੍ਰਭੂ ਨੂੰ ਮਿਲਣ ਦੀ ਤਾਂਘ (ਮਨ ਵਿਚ) ਨਹੀਂ ਉਪਜਦੀ ।
In each and every heart, the Lord is hidden; He creates and watches over all. He reveals Himself in the humble, Saintly Gurmukhs.
 
ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥
(ਪਿਛਲੇ ਸੰਸਕਾਰਾਂ ਦੀ ਰਾਸਿ-ਪੂੰਜੀ ਵਾਲੇ) ਭਾਗਾਂ ਤੋਂ ਬਿਨਾ ਗੁਰਮੁਖਾਂ ਦੀ ਸੰਗਤਿ ਨਹੀਂ ਮਿਲਦੀ (ਭਾਵ, ਸਤਸੰਗ ਦੀ ਕਦਰ ਨਹੀਂ ਪੈ ਸਕਦੀ), ਪ੍ਰਭੂ ਦੀ ਆਪਣੀ ਮੇਹਰ ਨਾਲ ਹੀ ਉਸ ਦਾ ਨਾਮ ਪ੍ਰਾਪਤ ਹੁੰਦਾ ਹੈ ।੨।
Those who chant the Name of the Lord, Har, Har, are drenched with the Lord's Love. Their minds are drenched with the Ambrosial Water of the Naam, the Name of the Lord. ||3||
 
ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥
ਜੇਹੜਾ ਪ੍ਰਭੂ ਆਪ ਸਾਰੀ ਸ੍ਰਿਸ਼ਟੀ ਪੈਦਾ ਕਰਦਾ ਹੈ ਤੇ ਉਸ ਦੀ ਸੰਭਾਲ ਕਰਦਾ ਹੈ, ਉਹ ਹਰੇਕ ਸਰੀਰ ਵਿਚ ਲੁਕਿਆ ਬੈਠਾ ਹੈ, ਗੁਰੂ ਦੀ ਸਰਨ ਪੈਣ ਵਾਲੇ ਸੰਤ ਜਨਾਂ ਨੂੰ ਉਹ ਹਰ ਥਾਂ ਪ੍ਰਤੱਖ ਦਿੱਸਣ ਲੱਗ ਪੈਂਦਾ ਹੈ ।
Those who are blessed with the glory of the Lord's Throne - those Gurmukhs are renowned as supreme.
 
ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
ਉਹ ਸੰਤ ਜਨ ਸਦਾ ਪ੍ਰਭੂ ਦਾ ਨਾਮ ਜਪਦੇ ਹਨ, ਤੇ ਉਸ ਦੇ ਪਿਆਰ-ਰੰਗ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਮਨ ਵਿਚ ਪ੍ਰਭੂ ਦਾ ਆਤਮਕ ਜ਼ਿੰਦਗੀ ਦੇਣ ਵਾਲਾ ਨਾਮ-ਜਲ ਸਦਾ ਵੱਸਦਾ ਰਹਿੰਦਾ ਹੈ ।੩।
Touching the philosopher's stone, they themselves becomes the philosopher's stone; they become the companions of the Lord, the Guru. ||4||4||12||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by