ਬਸੰਤੁ ਮਹਲਾ ੩ ॥
Basant, Third Mehl:
ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ (ਆਪਣੀਆਂ ਸਾਰੀਆਂ) ਕੁਲਾਂ ਦਾ (ਭੀ) ਪਾਰ-ਉਤਾਰਾ ਕਰ ਲੈਂਦੇ ਹਨ ।
Those who are imbued with the Naam, the Name of the Lord - their generations are redeemed and saved.
ਸਾਚੀ ਬਾਣੀ ਨਾਮ ਪਿਆਰੁ ॥
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਹਨਾਂ ਦੇ ਹਿਰਦੇ ਵਿਚ ਟਿਕੀ ਰਹਿੰਦੀ ਹੈ), ਹਰਿ-ਨਾਮ ਦਾ ਪਿਆਰ (ਉਹਨਾਂ ਦੇ ਮਨ ਵਿਚ ਵੱਸਿਆ ਰਹਿੰਦਾ ਹੈ) ।
True is their speech; they love the Naam.
ਮਨਮੁਖ ਭੂਲੇ ਕਾਹੇ ਆਏ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ,
Why have the wandering self-willed manmukhs even come into the world?
ਨਾਮਹੁ ਭੂਲੇ ਜਨਮੁ ਗਵਾਏ ॥੧॥
ਨਾਮ ਤੋਂ ਖੁੰਝ ਕੇ ਜੀਵਨ ਅਜਾਈਂ ਗਵਾ ਕੇ ਉਹ ਜਗਤ ਵਿਚ ਜਿਹੇ ਆਏ ਜਿਹੇ ਨਾਹ ਆਏ ।੧।
Forgetting the Naam, the mortals waste their lives away. ||1||
ਜੀਵਤ ਮਰੈ ਮਰਿ ਮਰਣੁ ਸਵਾਰੈ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,
One who dies while yet alive, truly dies, and embellishes his death.
ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥
ਉਹ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ । ਵਿਕਾਰਾਂ ਵਲੋਂ ਮਰ ਕੇ ਉਹ ਮਨੁੱਖ ਵਿਕਾਰਾਂ ਤੋਂ ਬਚੇ ਹੋਏ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ ।੧।ਰਹਾਉ।
Through the Word of the Guru's Shabad, he enshrines the True Lord within his heart. ||1||Pause||
ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਨੂੰ (ਆਪਣੇ ਆਤਮਕ ਜੀਵਨ ਦੀ) ਖ਼ੁਰਾਕ ਬਣਾਂਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ,
Truth is the food of the Gurmukh; his body is sanctified and pure.
ਮਨੁ ਨਿਰਮਲੁ ਸਦ ਗੁਣੀ ਗਹੀਰਾ ॥
ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ ।
His mind is immaculate; he is forever the ocean of virtue.
ਜੰਮੈ ਮਰੈ ਨ ਆਵੈ ਜਾਇ ॥
ਗੁਣਾਂ ਦਾ ਮਾਲਕ ਡੂੰਘੇ ਜਿਗਰੇ ਵਾਲਾ ਹਰੀ ਸਦਾ (ਉਸ ਦੇ ਅੰਦਰ ਵੱਸਦਾ ਹੈ) । ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ,
He is not forced to come and go in the cycle of birth and death.
ਗੁਰ ਪਰਸਾਦੀ ਸਾਚਿ ਸਮਾਇ ॥੨॥
ਗੁਰੂ ਦੀ ਕਿਰਪਾ ਨਾਲ ਉਹ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ।੨।
By Guru's Grace, he merges in the True Lord. ||2||
ਸਾਚਾ ਸੇਵਹੁ ਸਾਚੁ ਪਛਾਣੈ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਭਗਤੀ ਕਰਿਆ ਕਰੋ ।
Serving the True Lord, one realizes Truth.
ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹੈ, ਪਰਮਾਤਮਾ ਦੇ ਦਰ ਤੇ ਉਸ ਨੂੰ ਆਦਰ ਮਿਲਦਾ ਹੈ ।
Through the Word of the Guru's Shabad, he goes to the Lord's Court with his banners flying proudly.
ਦਰਿ ਸਾਚੈ ਸਚੁ ਸੋਭਾ ਹੋਇ ॥
ਸਦਾ-ਥਿਰ ਹਰਿ ਨਾਮ (ਜਿਸ ਦੇ ਮਨ ਵਿਚ ਵੱਸਦਾ ਹੈ) ਸਦਾ-ਥਿਰ ਪ੍ਰਭੂ ਦੇ ਦਰ ਤੇ ਉਸ ਦੀ ਸੋਭਾ ਹੁੰਦੀ ਹੈ ।
In the Court of the True Lord, he obtains true glory.
ਨਿਜ ਘਰਿ ਵਾਸਾ ਪਾਵੈ ਸੋਇ ॥੩॥
ਉਹ ਮਨੁੱਖ ਆਪਣੇ ਘਰ ਵਿਚ ਟਿਕਿਆ ਰਹਿੰਦਾ ਹੈ (ਭਟਕਣਾ ਤੋਂ ਬਚਿਆ ਰਹਿੰਦਾ ਹੈ) ।੩।
He comes to dwell in the home of his own inner being. ||3||
ਆਪਿ ਅਭੁਲੁ ਸਚਾ ਸਚੁ ਸੋਇ ॥
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਭੁੱਲਾਂ ਕਰਨ ਵਾਲਾ ਨਹੀਂ ।
He cannot be fooled; He is the Truest of the True.
ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥
ਹੋਰ ਸਾਰੇ ਜੀਵ ਮਾਇਆ ਦੇ ਮੋਹ ਵਿਚ ਇੱਜ਼ਤ ਗਵਾ ਕੇ (ਜ਼ਿੰਦਗੀ ਦੇ) ਗ਼ਲਤ ਰਾਹੇ ਪਏ ਰਹਿੰਦੇ ਹਨ । ਹੇ ਭਾਈ! ਸਦਾ-ਥਿਰ ਪ੍ਰਭੂ ਦੀ ਭਗਤੀ ਕਰਦੇ ਰਿਹਾ ਕਰੋ ।
All others are deluded; in duality, they lose their honor.
ਸਾਚਾ ਸੇਵਹੁ ਸਾਚੀ ਬਾਣੀ ॥
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਟਿਕੀ ਰਹਿੰਦੀ ਹੈ)
So serve the True Lord, through the True Bani of His Word.
ਨਾਨਕ ਨਾਮੇ ਸਾਚਿ ਸਮਾਣੀ ॥੪॥੯॥
ਉਸ ਮਨੁੱਖ ਦੀ ਸੁਰਤਿ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦੀ ਹੈ ।੪।੯।
O Nanak, through the Naam, merge in the True Lord. ||4||9||