ਮਃ ੨ ॥
Second Mehl:
ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਮਿਲ ਪੈਂਦਾ ਹੈ ਉਹੀ ਪੂਰੇ ਸ਼ਾਹ ਹਨ,
They are the perfect kings, who have found the Perfect Lord.
ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥
ਉਹ ਇੱਕ ਪਰਮਾਤਮਾ ਦੇ ਰੰਗ (ਪਿਆਰ) ਵਿਚ ਅੱਠੇ ਪਹਰ (ਦੁਨੀਆ ਵਲੋਂ) ਬੇ-ਪਰਵਾਹ ਰਹਿੰਦੇ ਹਨ (ਭਾਵ, ਕਿਸੇ ਦੇ ਮੁਥਾਜ ਨਹੀਂ ਹੁੰਦੇ) ।
Twenty-four hours a day, they remain unconcerned, imbued with the Love of the One Lord.
ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥
(ਪਰ ਅਜੇਹੇ ਬੰਦੇ) ਬੜੇ ਘੱਟ ਮਿਲਦੇ ਹਨ, ਜੋ ਅਥਾਹ ਪ੍ਰਭੂ ਦੇ ਦੀਦਾਰ ਵਿਚ ਤੇ ਸਰੂਪ ਵਿਚ (ਹਰ ਵੇਲੇ ਜੁੜੇ ਰਹਿਣ) ।
Only a few obtain the Darshan, the Blessed Vision of the Unimaginably Beauteous Lord.
ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥
ਪੂਰੇ ਬੋਲ ਵਾਲਾ ਪੂਰਨ ਗੁਰੂ ਪੂਰੇ ਭਾਗਾਂ ਨਾਲ,
Through the perfect karma of good deeds, one meets the Perfect Guru, whose speech is perfect.
ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥
ਹੇ ਨਾਨਕ ! ਜਿਸ ਮਨੁੱਖ ਨੂੰ ਪੂਰਨ ਬਣਾ ਦੇਂਦਾ ਹੈ, ਉਸ ਦਾ ਤੋਲ ਘਟਦਾ ਨਹੀਂ, (ਭਾਵ, ਰੱਬ ਨਾਲ ਉਸ ਦਾ ਅੱਠੇ ਪਹਰ ਦਾ ਸੰਬੰਧ ਘਟਦਾ ਨਹੀਂ) ।੨।
O Nanak, when the Guru makes one perfect, one's weight does not decrease. ||2||