ਬਸੰਤੁ ਮਹਲਾ ੩ ॥
Basant, Third Mehl:
ਸਭਿ ਜੁਗ ਤੇਰੇ ਕੀਤੇ ਹੋਏ ॥
ਹੇ ਪ੍ਰਭੂ! ਸਾਰੇ ਜੁਗ (ਸਾਰੇ ਸਮੇ) ਤੇਰੇ ਹੀ ਬਣਾਏ ਹੋਏ ਹਨ (ਤੇਰੇ ਨਾਮ ਦੀ ਪ੍ਰਾਪਤੀ ਜੁਗਾਂ ਦੇ ਵਿਤਕਰੇ ਨਾਲ ਨਹੀਂ ਹੁੰਦੀ ।
All the ages were created by You, O Lord.
ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥
ਜਿਸ ਮਨੁੱਖ ਨੂੰ ਤੇਰੀ ਮਿਹਰ ਨਾਲ) ਗੁਰੂ ਮਿਲ ਪੈਂਦਾ ਹੈ (ਉਸ ਦੇ ਅੰਦਰ ਨਾਮ ਜਪਣ ਵਾਲੀ) ਮਤਿ ਅਕਲ ਪੈਦਾ ਹੋ ਜਾਂਦੀ ਹੈ ।੧।
Meeting with the True Guru, one's intellect is awakened. ||1||
ਹਰਿ ਜੀਉ ਆਪੇ ਲੈਹੁ ਮਿਲਾਇ ॥
ਹੇ ਪ੍ਰਭੂ ਜੀ! (ਜਿਸ ਮਨੁੱਖ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ,
O Dear Lord, please blend me with Yourself;
ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥
ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ) (ਤੇਰੇ) ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਲੀਨ ਰਹਿੰਦਾ ਹੈ ।੧।ਰਹਾਉ।
let me merge in the True Name, through the Word of the Guru's Shabad. ||1||Pause||
ਮਨਿ ਬਸੰਤੁ ਹਰੇ ਸਭਿ ਲੋਇ ॥
ਹੇ ਭਾਈ! (ਜਿਨ੍ਹਾਂ ਮਨੁੱਖਾਂ ਦੇ) ਮਨ ਵਿਚ ਸਦਾ ਖਿੜੇ ਰਹਿਣ ਵਾਲਾ ਪ੍ਰਭੂ ਆ ਵੱਸਦਾ ਹੈ, ਉਹ ਸਾਰੇ ਹੀ ਇਸ ਜਗਤ ਵਿਚ ਆਤਮਕ ਜੀਵਨ ਵਾਲੇ ਹੋ ਜਾਂਦੇ ਹਨ,
When the mind is in spring, all people are rejuvenated.
ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥
ਉਹ ਮਨੁੱਖ ਦੁਨੀਆ ਵਿਚ ਭੀ ਕਾਮਯਾਬ ਹੁੰਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹਨਾਂ ਦੇ ਅੰਦਰ ਆਤਮਕ ਆਨੰਦ (ਭੀ) ਬਣਿਆ ਰਹਿੰਦਾ ਹੈ ।੨।
Blossoming forth and flowering through the Lord's Name, peace is obtained. ||2||
ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਂਦਾ ਹੈ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਟਿਕਾਈ ਰੱਖਦਾ ਹੈ,
Contemplating the Word of the Guru's Shabad, one is in spring forever,
ਰਾਮ ਨਾਮੁ ਰਾਖੈ ਉਰ ਧਾਰੇ ॥੩॥
ਉਸ ਦੇ ਅੰਦਰ ਸਦਾ ਆਤਮਕ ਖਿੜਾਉ ਬਣਿਆ ਰਹਿੰਦਾ ਹੈ ।੩।
with the Lord's Name enshrined in the heart. ||3||
ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਸਦਾ ਖਿੜੇ ਰਹਿਣ ਵਾਲਾ ਹਰੀ ਆ ਵੱਸਦਾ ਹੈ, ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ ਉਸ ਦਾ ਮਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ ।
When the mind is in spring, the body and mind are rejuvenated.
ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥
ਹੇ ਨਾਨਕ! ਇਹ ਸਰੀਰ (ਮਾਨੋ) ਰੁੱਖ ਹੈ, (ਜਿਸ ਦੇ ਮਨ ਵਿਚ ਬਸੰਤ ਆ ਜਾਂਦੀ ਹੈ) ਉਸ ਮਨੁੱਖ ਦਾ ਇਹ ਸਰੀਰ-ਰੁੱਖ ਹਰਿ-ਨਾਮ-ਫਲ ਪ੍ਰਾਪਤ ਕਰ ਲੈਂਦਾ ਹੈ ।੪।੧੫।
O Nanak, this body is the tree which bears the fruit of the Lord's Name. ||4||3||15||