ਬਸੰਤੁ ਮਹਲਾ ੩ ॥
Basant, Third Mehl:
ਬਸੰਤੁ ਚੜਿਆ ਫੂਲੀ ਬਨਰਾਇ ॥
ਹੇ ਭਾਈ! (ਜਿਵੇਂ ਜਦੋਂ) ਬਸੰਤ ਦਾ ਮੌਸਮ ਸ਼ੁਰੂ ਹੁੰਦਾ ਹੈ ਤਦੋਂ ਸਾਰੀ ਬਨਸਪਤੀ ਖਿੜ ਪੈਂਦੀ ਹੈ
Spring has come, and all the plants are flowering.
ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥
(ਤਿਵੇਂ) ਇਹ ਸਾਰੇ ਜੀਵ ਪਰਮਾਤਮਾ ਵਿਚ ਚਿੱਤ ਜੋੜ ਕੇ ਆਤਮਕ ਜੀਵਨ ਨਾਲ ਖਿੜ ਪੈਂਦੇ ਹਨ ।੧।
These beings and creatures blossom forth when they focus their consciousness on the Lord. ||1||
ਇਨ ਬਿਧਿ ਇਹੁ ਮਨੁ ਹਰਿਆ ਹੋਇ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਹਉਮੈ ਧੋ ਕੇ ਕੱਢ ਦੇਂਦਾ ਹੈ
In this way, this mind is rejuvenated.
ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥
ਅਤੇ ਦਿਨ ਰਾਤ ਹਰ ਵੇਲੇ ਪਰਮਾਤਮਾ ਦਾ ਨਾਮ ਜਪਦਾ ਹੈ, ਇਸ ਤਰੀਕੇ ਨਾਲ (ਉਸ ਦਾ) ਇਹ ਮਨ ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ ।੧।ਰਹਾਉ।
Chanting the Name of the Lord, Har, Har, day and night, egotism is removed and washed away from the Gurmukhs. ||1||Pause||
ਸਤਿਗੁਰ ਬਾਣੀ ਸਬਦੁ ਸੁਣਾਏ ॥
ਹੇ ਭਾਈ! ਜਦੋਂ ਇਹ ਜਗਤ ਗੁਰੂ ਦੀ ਬਾਣੀ ਸੁਣਦਾ ਹੈ ਗੁਰੂ ਦਾ ਸ਼ਬਦ ਸੁਣਦਾ ਹ
The True Guru speaks the Bani of the Word, and the Shabad, the Word of God.
ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥
ਅਤੇ ਗੁਰੂ ਦੇ ਪਿਆਰ ਵਿਚ ਮਗਨ ਹੁੰਦਾ ਹੈ ਤਦੋਂ ਇਹ ਆਤਮਕ ਜੀਵਨ ਨਾਲ ਹਰਾ-ਭਰਾ ਹੋ ਜਾਂਦਾ ਹੈ ।੨।
This world blossoms forth in its greenery, through the love of the True Guru. ||2||
ਫਲ ਫੂਲ ਲਾਗੇ ਜਾਂ ਆਪੇ ਲਾਏ ॥
ਹੇ ਭਾਈ! (ਜੀਵ ਦੇ ਆਪਣੇ ਵੱਸ ਦੀ ਗੱਲ ਨਹੀਂ ਹੈ । ਮਨੁੱਖਾ ਜੀਵਨ ਦੇ ਰੁੱਖ ਨੂੰ ਆਤਮਕ ਗੁਣਾਂ ਦੇ) ਫੁੱਲ ਫਲ (ਤਦੋਂ ਹੀ) ਲੱਗਦੇ ਜਦੋਂ ਪਰਮਾਤਮਾ ਆਪ ਹੀ ਲਾਂਦਾ ਹੈ ।
The mortal blossoms forth in flower and fruit, when the Lord Himself so wills.
ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥
(ਜਦੋਂ ਪ੍ਰਭੂ ਦੀ ਮਿਹਰ ਨਾਲ ਮਨੁੱਖ ਨੂੰ) ਗੁਰੂ ਮਿਲਦਾ ਹੈ, ਤਦੋਂ ਮਨੁੱਖ ਸਾਰੇ ਜਗਤ ਦੇ ਸਿਰਜਣਹਾਰ ਵਿਚ ਜੁੜਦਾ ਹੈ ।੩।
He is attached to the Lord, the Primal Root of all, when he finds the True Guru. ||3||
ਆਪਿ ਬਸੰਤੁ ਜਗਤੁ ਸਭੁ ਵਾੜੀ ॥
ਹੇ ਭਾਈ! ਇਹ ਸਾਰਾ ਜਗਤ (ਪਰਮਾਤਮਾ ਦੀ) ਬਗੀਚੀ ਹੈ, (ਇਸ ਨੂੰ ਹਰਾ-ਭਰਾ ਕਰਨ ਵਾਲਾ) ਬਸੰਤ ਭੀ ਉਹ ਉਹ ਆਪ ਹੀ ਹੈ ।
The Lord Himself is the season of spring; the whole world is His Garden.
ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥
ਹੇ ਨਾਨਕ! (ਮਾਇਆ ਦੇ ਮੋਹ ਤੋਂ) ਨਿਰਲੇਪ ਕਰਨ ਵਾਲੀ ਹਰਿ-ਭਗਤੀ ਵੱਡੀ ਕਿਸਮਤ ਨਾਲ ਹੀ (ਕਿਸੇ ਮਨੁੱਖ ਨੂੰ ਮਿਲਦੀ ਹੈ) ।੪।੧੭।
O Nanak, this most unique devotional worship comes only by perfect destiny. ||4||5||17||