ਪਉੜੀ ॥
Pauree:
ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥
(ਹੇ ਪ੍ਰਭੂ !) ਮੈਂ ਸੱਚ ਕਹਿੰਦਾ ਹਾਂ ਕਿ ਜਦੋਂ ਤੂੰ (ਮੇਰਾ ਰਾਖਾ) ਹੈਂ ਤਾਂ ਮੈਨੂੰ ਕਿਸੇ ਹੋਰ ਦੀ ਮੁਥਾਜੀ ਨਹੀਂ ।
When You are with me, what more could I want? I speak only the Truth.
ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥
ਪਰ ਜਿਸ (ਜੀਵ-ਇਸਤ੍ਰੀ) ਨੂੰ ਜਗਤ ਦੇ ਧੰਧੇ-ਰੂਪ ਚੋਰ ਨੇ ਮੋਹ ਲਿਆ ਹੈ, ਉਸ ਨੂੰ ਤੇਰਾ ਦਰ (ਮਹਲ) ਲੱਭਦਾ ਨਹੀਂ,
Plundered by the thieves of worldly affairs, she does not obtain the Mansion of His Presence.
ਏਨੈ ਚਿਤਿ ਕਠੋਰਿ ਸੇਵ ਗਵਾਈਐ ॥
ਉਸ ਨੇ ਕਠੋਰ ਚਿੱਤ ਦੇ ਕਾਰਨ (ਆਪਣੀ ਸਾਰੀ) ਮਿਹਨਤ ਵਿਅਰਥ ਗਵਾ ਲਈ ਹੈ ।
Being so stone-hearted, she has lost her chance to serve the Lord.
ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥
ਜਿਸ ਹਿਰਦੇ ਵਿਚ ਸੱਚ ਨਹੀਂ ਵੱਸਿਆ, ਉਹ ਹਿਰਦਾ ਸਦਾ ਭੱਜਦਾ ਘੜੀਂਦਾ ਰਹਿੰਦਾ ਹੈ (ਭਾਵ, ਉਸ ਦਾ ਜਨਮ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ),
That heart, in which the True Lord is not found, should be torn down and re-built.
ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥
(ਜਦੋਂ) ਉਸ ਦੇ ਕੀਤੇ ਕਰਮਾਂ ਦਾ ਲੇਖਾ ਹੋਵੇ) ਪੂਰੇ ਵੱਟੇ ਨਾਲ ਤੋਲ ਵਿਚ ਕਿਵੇਂ ਪੂਰਾ ਉਤਰੇ ?
How can she be weighed accurately, upon the scale of perfection?
ਕੋਇ ਨ ਆਖੈ ਘਟਿ ਹਉਮੈ ਜਾਈਐ ॥
ਹਾਂ, ਜੇ ਜੀਵ ਦੀ ਹਉਮੈ ਦੂਰ ਹੋ ਜਾਏ, ਤਾਂ ਕੋਈ ਇਸ ਨੂੰ (ਤੋਲੋਂ) ਘੱਟ ਨਹੀਂ ਆਖਦਾ ।
No one will say that her weight has been shorted, if she rids herself of egotism.
ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥
ਖਰੇ ਜੀਵ ਸਿਆਣੇ ਪ੍ਰਭੂ ਦੇ ਦਰ ਤੇ ਪਰਖ ਲਏ ਜਾਂਦੇ ਹਨ,
The genuine are assayed, and accepted in the Court of the All-knowing Lord.
ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥
(ਇਹ) ਸਉਦਾ (ਜਿਸ ਨਾਲ ਪ੍ਰਭੂ ਦੇ ਦਰ ਤੇ ਕਬੂਲ ਹੋ ਸਕੀਦਾ ਹੈ) ਇੱਕੋ ਹੀ ਹੱਟੀ ਤੋਂ ਪੂਰੇ ਗੁਰੂ ਤੋਂ ਹੀ ਮਿਲਦਾ ਹੈ ।੧੭।
The genuine merchandise is found only in one shop-it is obtained from the Perfect Guru. ||17||