ਬਸੰਤੁ ਮਹਲਾ ੪ ॥
Basant, Fourth Mehl:
ਰੈਣਿ ਦਿਨਸੁ ਦੁਇ ਸਦੇ ਪਏ ॥
ਹੇ ਮੇਰੇ ਮਨ! ਰਾਤ ਅਤੇ ਦਿਨ ਦੋਵੇਂ ਮੌਤ ਦਾ ਸੱਦਾ ਦੇ ਰਹੇ ਹਨ (ਕਿ ਉਮਰ ਬੀਤ ਰਹੀ ਹੈ, ਤੇ, ਮੌਤ ਨੇੜੇ ਆ ਰਹੀ ਹੈ) ।
Day and night, the two calls are sent out.
ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥
ਹੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਹਰਿ-ਨਾਮ ਹੀ ਅੰਤ ਵੇਲੇ ਸਦਾ ਰੱਖਿਆ ਕਰਦਾ ਹੈ ।੧।
O mortal, meditate in remembrance on the Lord, who protects you forever, and saves you in the end. ||1||
ਹਰਿ ਹਰਿ ਚੇਤਿ ਸਦਾ ਮਨ ਮੇਰੇ ॥
ਹੇ ਮੇਰੇ ਮਨ! ਸਦਾ ਪਰਮਾਤਮਾ ਨੂੰ ਯਾਦ ਕਰਿਆ ਕਰ, ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਗੁਣ ਗਾਇਆ ਕਰ ।
Concentrate forever on the Lord, Har, Har, O my mind.
ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥
(ਜਿਸ ਮਨੁੱਖ ਨੇ ਇਹ ਉੱਦਮ ਕੀਤਾ, ਉਸ ਨੇ) ਸਾਰਾ ਆਲਸ ਦੂਰ ਕਰ ਕੇ ਆਪਣੇ ਸਾਰੇ ਦੁੱਖ ਨਾਸ ਕਰ ਕੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ।੧।ਰਹਾਉ।
God the Destroyer of all depression and suffering is found, through the Guru's Teachings, singing the Glorious Praises of God. ||1||Pause||
ਮਨਮੁਖ ਫਿਰਿ ਫਿਰਿ ਹਉਮੈ ਮੁਏ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੁੜ ਮੁੜ ਹਉਮੈ ਦੇ ਕਾਰਨ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।
The self-willed manmukhs die of their egotism, over and over again.
ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥
ਜਦੋਂ ਕਾਲ ਦੈਂਤ ਨੇ ਉਹਨਾਂ ਨੂੰ ਮਾਰ ਮੁਕਾਇਆ, ਤਦੋਂ ਜਮਾਂ ਦੇ ਵੱਸ ਪੈ ਗਏ ।੨।
They are destroyed by Death's demons, and they must go to the City of Death. ||2||
ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ ਪਰਮਾਤਮਾ ਦੇ ਨਾਮ ਦੀ ਲਗਨ ਲੱਗਦੀ ਹੈ
The Gurmukhs are lovingly attached to the Lord, Har, Har, Har.
ਜਨਮ ਮਰਣ ਦੋਊ ਦੁਖ ਭਾਗੇ ॥੩॥
(ਜਿਸ ਦੀ ਬਰਕਤਿ ਨਾਲ) ਜੰਮਣ ਤੇ ਮਰਨ ਦੇ ਉਹਨਾਂ ਦੇ ਦੋਵੇਂ ਦੁੱਖ ਦੂਰ ਹੋ ਜਾਂਦੇ ਹਨ ।੩।
Their pains of both birth and death are taken away. ||3||
ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥
ਹੇ ਭਾਈ! ਆਪਣੇ ਭਗਤਾਂ ਉਤੇ ਪਰਮਾਤਮਾ ਆਪ ਮਿਹਰ ਕਰਦਾ ਹੈ (ਉਹਨਾਂ ਨੂੰ ਗੁਰੂ ਮਿਲਾਂਦਾ ਹੈ) ।
The Lord showers His Mercy on His humble devotees.
ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਨਾਨਕ ਦਇਆਵਾਨ ਹੋਇਆ, ਉਸ ਨੂੰ ਪਰਮਾਤਮਾ ਮਿਲ ਪਿਆ ।੪।੨।
Guru Nanak has shown mercy to me; I have met the Lord, the Lord of the forest. ||4||2||