ਬਸੰਤੁ ਹਿੰਡੋਲ ਮਹਲਾ ੪ ॥
Basant Hindol, Fourth Mehl:
ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
ਹੇ ਭਾਈ! (ਜਦੋਂ ਤੋਂ ਮੈਨੂੰ ਗੁਰੂ ਮਿਲਿਆ ਹੈ, ਤਦੋਂ ਤੋਂ) ਮੇਰਾ ਮਨ ਸਦਾ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਹੁਣ ਇਹ ਮਨ ਇਕ ਖਿਨ ਵਾਸਤੇ ਭੀ (ਉਸ ਸੁਆਦ ਤੋਂ ਬਿਨਾ) ਰਹਿ ਨਹੀਂ ਸਕਦਾ;
My mind cannot survive, even for an instant, without the Lord. I drink in continually the sublime essence of the Name of the Lord, Har, Har.
ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥
ਜਿਵੇਂ ਛੋਟਾ ਬਾਲ ਬੜੇ ਸੁਆਦ ਨਾਲ ਆਪਣੀ ਮਾਂ ਦੇ ਥਣ ਨੂੰ ਚੰਬੜਦਾ ਹੈ, ਪਰ ਜੇ ਥਣ (ਉਸ ਦੇ ਮੂੰਹ ਵਿਚੋਂ) ਕੱਢ ਲਈਏ ਤਾਂ ਉਹ ਵਿਲਕਣ ਲੱਗ ਪੈਂਦਾ ਹੈ ।੧।
It is like a baby, who joyfully sucks at his mother's breast; when the breast is withdrawn, he weeps and cries. ||1||
ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
ਹੇ ਗੋਬਿੰਦ ਜੀ! ਹੇ ਹਰੀ! (ਗੁਰੂ ਦੀ ਮਿਹਰ ਨਾਲ) ਮੇਰਾ ਮਨ ਮੇਰਾ ਤਨ ਤੇਰੇ ਨਾਮ ਵਿਚ ਵਿੱਝ ਗਏ ਹਨ ।
O Dear Lord of the Universe, my mind and body are pierced through by the Name of the Lord.
ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥
ਹੇ ਭਾਈ! ਵੱਡੀ ਕਿਸਮਤ ਨਾਲ ਮੈਨੂੰ ਗੁਰੂ ਸਤਿਗੁਰੂ ਮਿਲ ਪਿਆ ਹੈ । (ਗੁਰੂ ਦੀ ਕਿਰਪਾ ਨਾਲ ਹੁਣ ਮੈਂ) ਆਪਣੇ ਸਰੀਰ-ਨਗਰ ਵਿਚ ਹੀ ਪਰਮਾਤਮਾ ਨੂੰ ਲੱਭ ਲਿਆ ਹੈ ।੧।ਰਹਾਉ।
By great good fortune, I have found the Guru, the True Guru, and in the body-village, the Lord has revealed Himself. ||1||Pause||
ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥
ਹੇ ਭਾਈ! ਪਰਮਾਤਮਾ ਦੇ ਭਗਤ (ਦੀ ਉਮਰ) ਦੇ ਜਿਤਨੇ ਭੀ ਸਾਹ ਹੁੰਦੇ ਹਨ, ਉਹ ਸਾਰੇ ਪਰਮਾਤਮਾ ਦੇ ਬਿਰਹੋਂ ਵਿਚ ਵਿੱਝੇ ਰਹਿੰਦੇ ਹਨ ।
Each and every breath of the Lord's humble servant is pierced through with love of the Lord God.
ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥
ਜਿਵੇਂ ਕੌਲ ਫੁੱਲ ਅਤੇ ਪਾਣੀ ਦਾ ਬੜਾ ਡੂੰਘਾ ਪਿਆਰ ਹੁੰਦਾ ਹੈ, ਪਾਣੀ ਦਾ ਦਰਸਨ ਕਰਨ ਤੋਂ ਬਿਨਾ ਕੌਲ-ਫੁੱਲ ਸੁੱਕ ਜਾਂਦਾ ਹੈ (ਇਹੀ ਹਾਲ ਹੁੰਦਾ ਹੈ ਭਗਤ ਜਨਾਂ ਦਾ) ।੨।
As the lotus is totally in love with the water and withers away without seeing the water, so am I in love with the Lord. ||2||
ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥
ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਦਾ ਪਵਿੱਤਰ ਨਾਮ (ਸਦਾ) ਜਪਦੇ ਹਨ । ਗੁਰੂ ਨੇ (ਆਪਣੇ) ਉਪਦੇਸ਼ ਨਾਲ ਉਹਨਾਂ ਨੂੰ ਪਰਮਾਤਮਾ ਸਾਹਮਣੇ (ਹਰ ਥਾਂ ਵੱਸਦਾ) ਵਿਖਾ ਦਿੱਤਾ ਹੁੰਦਾ ਹੈ ।
The Lord's humble servant chants the Immaculate Naam, the Name of the Lord; through the Guru's Teachings, the Lord reveals Himself.
ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥
(ਨਾਮ ਦੀ ਬਰਕਤਿ ਨਾਲ ਉਹਨਾਂ ਦੇ ਅੰਦਰੋਂ) ਜਨਮਾਂ ਜਨਮਾਂਤਰਾਂ ਦੀ ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ । ਉਹ ਆਤਮਕ ਜੀਵਨ ਦੇਣ ਵਾਲੇ ਹਰਿ ਨਾਮ-ਜਲ ਵਿਚ (ਸਦਾ) ਇਸ਼ਨਾਨ ਕਰਦੇ ਰਹਿੰਦੇ ਹਨ ।੩।
The filth of egotism which stained me for countless lifetimes has been washed away, by the Ambrosial Water of the Ocean of the Lord. ||3||
ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ਹ ਪੈਜ ਰਖਹੁ ਅਪਨੀਧੇ ॥
ਹੇ ਮਾਲਕ-ਪ੍ਰਭੂ! ਅਸਾਂ ਜੀਵਾਂ ਦੇ (ਚੰਗੇ ਮੰਦੇ) ਕਰਮ ਨਾਹ ਵਿਚਾਰਨੇ; ਆਪਣੇ ਸੇਵਕ-ਦਾਸ ਦੀ ਤੁਸਾਂ ਆਪ ਇੱਜ਼ਤ ਰੱਖਣੀ ।
Please, do not take my karma into account, O my Lord and Master; please save the honor of Your slave.
ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥
ਹੇ ਦਾਸ ਨਾਨਕ! (ਆਖ—) ਜਿਵੇਂ ਤੈਨੂੰ ਭਾਵੈ ਮੇਰੀ ਬੇਨਤੀ-ਅਰਜ਼ੋਈ ਸੁਣ, ਮੈਂ ਤੇਰੀ ਸਰਨ ਪਿਆਂ ਹਾਂ ।੪।੩।੫।
O Lord, if it pleases You, hear my prayer; servant Nanak seeks Your Sanctuary. ||4||3||5||