ਆਸਾ ਮਹਲਾ ੧ ॥
Aasaa, First Mehl:
ਆਖਾ ਜੀਵਾ ਵਿਸਰੈ ਮਰਿ ਜਾਉ ॥
(ਜਿਉਂ ਜਿਉਂ) ਮੈਂ (ਪਰਮਾਤਮਾ ਦਾ) ਨਾਮ ਸਿਮਰਦਾ ਹਾਂ, ਤਿਉਂ ਤਿਉਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਪਰ ਜਦੋਂ ਮੈਨੂੰ ਪ੍ਰਭੂ ਦਾ ਨਾਮ) ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ ।
Chanting it, I live; forgetting it, I die.
ਆਖਣਿ ਅਉਖਾ ਸਾਚਾ ਨਾਉ ॥
(ਇਹ ਪਤਾ ਹੁੰਦਿਆਂ ਭੀ) ਸਦਾ ਕਾਇਮ-ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਔਖਾ (ਕੰਮ ਜਾਪਦਾ ਹੈ) ।
It is so difficult to chant the True Name.
ਸਾਚੇ ਨਾਮ ਕੀ ਲਾਗੈ ਭੂਖ ॥
(ਜਿਸ ਮਨੁੱਖ ਦੇ ਅੰਦਰ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਤਾਂਘ ਪੈਦਾ ਹੋ ਜਾਂਦੀ ਹੈ,
If someone feels hunger for the True Name,
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਉਸ ਤਾਂਘ ਦੀ ਬਰਕਤਿ ਨਾਲ (ਹਰਿ-ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।
that hunger shall consume his pain. ||1||
ਸੋ ਕਿਉ ਵਿਸਰੈ ਮੇਰੀ ਮਾਇ ॥
ਹੇ ਮੇਰੀ ਮਾਂ ! (ਅਰਦਾਸ ਕਰ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ ।
How can I forget Him, O my mother?
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਜਿਉਂ ਜਿਉਂ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲਾ ਮਾਲਕ (ਮਨ ਵਿਚ ਆ ਵੱਸਦਾ ਹੈ) ।੧।ਰਹਾਉ।
True is the Master, True is His Name. ||1||Pause||
ਸਾਚੇ ਨਾਮ ਕੀ ਤਿਲੁ ਵਡਿਆਈ ॥
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ ਬਿਆਨ ਕਰ ਕੇ (ਸਾਰੇ ਜੀਵ) ਥੱਕ ਗਏ ਹਨ (ਬਿਆਨ ਨਹੀਂ ਕਰ ਸਕਦੇ)
Trying to describe even an iota of the Greatness of the True Name,
ਆਖਿ ਥਕੇ ਕੀਮਤਿ ਨਹੀ ਪਾਈ ॥
ਕੋਈ ਭੀ ਨਹੀਂ ਦੱਸ ਸਕਿਆ ਕਿ ਪਰਮਾਤਮਾ ਦੇ ਬਰਾਬਰ ਦੀ ਕਿਹੜੀ ਹਸਤੀ ਹੈ ।
people have grown weary, but they have not been able to evaluate it.
ਜੇ ਸਭਿ ਮਿਲਿ ਕੈ ਆਖਣ ਪਾਹਿ ॥
। ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪ੍ਰਭੂ ਦੀ ਵਡਿਆਈ) ਬਿਆਨ ਕਰਨ ਦਾ ਜਤਨ ਕਰਨ, ਤਾਂ ਉਹ ਪ੍ਰਭੂ (ਆਪਣੇ ਅਸਲੇ ਨਾਲੋਂ)
Even if everyone were to gather together and speak of Him,
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਵੱਡਾ ਨਹੀਂ ਹੋ ਜਾਂਦਾ (ਤੇ, ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ), ਤਾਂ ਉਹ (ਅੱਗੇ ਨਾਲੋਂ) ਘੱਟ ਨਹੀਂ ਜਾਂਦਾ । (ਉਸ ਨੂੰ ਆਪਣੀ ਸੋਭਾ ਦਾ ਲਾਲਚ ਨਹੀਂ) ।੨।
He would not become any greater or any lesser. ||2||
ਨਾ ਓਹੁ ਮਰੈ ਨ ਹੋਵੈ ਸੋਗੁ ॥
ਉਹ ਪ੍ਰਭੂ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖ਼ਾਤਰ) ਸੋਗ ਹੁੰਦਾ ਹੈ ।
That Lord does not die; there is no reason to mourn.
ਦੇਦਾ ਰਹੈ ਨ ਚੂਕੈ ਭੋਗੁ ॥
ਉਹ ਸਦਾ (ਜੀਵਾਂ ਨੂੰ ਰਿਜ਼ਕ ਦਿੰਦਾ ਹੈ, ਉਸ ਦੀਆਂ ਦਿੱਤੀਆਂ ਦਾਤਾਂ ਦਾ ਵਰਤਣਾ ਕਦੇ ਮੁੱਕਦਾ ਨਹੀਂ (ਉਸ ਦੀਆਂ ਦਾਤਾਂ ਵਰਤਣ ਨਾਲ ਕਦੇ ਮੁਕਦੀਆਂ ਨਹੀਂ) ।
He continues to give, and His Provisions never run short.
ਗੁਣੁ ਏਹੋ ਹੋਰੁ ਨਾਹੀ ਕੋਇ ॥
ਉਸ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ,
This Virtue is His alone; there is no other like Him.
ਨਾ ਕੋ ਹੋਆ ਨਾ ਕੋ ਹੋਇ ॥੩॥
(ਉਸ ਵਰਗਾ ਅਜੇ ਤਕ) ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ ।੩।
There never has been, and there never will be. ||3||
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
(ਹੇ ਪ੍ਰਭੂ !) ਜਿਤਨਾ ਬੇਅੰਤ ਤੂੰ ਆਪ ਹੈਂ ਉਤਨੀ ਬੇਅੰਤ ਤੇਰੀ ਬਖ਼ਸ਼ਸ਼ ।
As Great as You Yourself are, O Lord, so Great are Your Gifts.
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
(ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ ।
The One who created the day also created the night.
ਖਸਮੁ ਵਿਸਾਰਹਿ ਤੇ ਕਮਜਾਤਿ ॥
ਹੇ ਨਾਨਕ ! ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ, ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ ।
Those who forget their Lord and Master are vile and despicable.
ਨਾਨਕ ਨਾਵੈ ਬਾਝੁ ਸਨਾਤਿ ॥੪॥੩॥
ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ ।੪।੩।
O Nanak, without the Name, they are wretched outcasts. ||4||3||