ਸਲੋਕ ਮਃ ੨ ॥
Shalok, Second Mehl:
 
ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥
ਜੇ (ਧਰਤੀ ਦੇ ੯ ਖੰਡਾਂ ਵਿਚੋਂ) ਨਾਵਾਂ ਖੰਡ ਮਨੁੱਖ-ਸਰੀਰ ਨੂੰ ਮੰਨ ਲਿਆ ਜਾਏ,
Twenty-four hours a day, destroy the eight things, and in the ninth place, conquer the body.
 
ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥
ਤਾਂ ਅੱਠੇ ਪਹਰ (ਮਨੁੱਖ ਦੇ ਮਨ ਧਰਤੀ ਦੇ) ਸਾਰੇ ਅੱਠ ਖੰਡੀ ਪਦਾਰਥਾਂ ਵਿਚ ਲੱਗਾ ਰਹਿੰਦਾ ਹੈ ।
Within the body are the nine treasures of the Name of the Lord-seek the depths of these virtues.
 
ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥
ਹੇ ਨਾਨਕ ! (ਕੋਈ ਵਿਰਲੇ) ਭਾਗਾਂ ਵਾਲੇ ਬੰਦੇ ਗੁਰੂ ਪੀਰ ਧਾਰ ਕੇ ਇਸ (ਨਾਵੇਂ ਖੰਡ ਸਰੀਰ) ਵਿਚ ਨਉ ਨਿਧਿ ਨਾਮ ਲੱਭਦੇ ਹਨ, ਅਥਾਹ ਗੁਣਾਂ ਵਾਲੇ ਪ੍ਰਭੂ ਨੂੰ ਭਾਲਦੇ ਹਨ ।
Those blessed with the karma of good actions praise the Lord. O Nanak, they make the Guru their spiritual teacher.
 
ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥
ਸਵੇਰ ਦੇ ਚਉਥੇ ਪਹਰ (ਭਾਵ, ਅੰਮ੍ਰਿਤ ਵੇਲੇ) ਉੱਚੀ ਸੁਰਤਿ ਵਾਲੇ ਬੰਦਿਆਂ ਦੇ ਮਨ ਵਿਚ (ਇਸ ਨਉਨਿਧਿ ਨਾਮ ਲਈ) ਚਾਉ ਪੈਦਾ ਹੰੁਦਾ ਹੈ,
In the fourth watch of the early morning hours, a longing arises in their higher consciousness.
 
ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥
(ਉਸ ਵੇਲੇ) ਉਹਨਾਂ ਦੀ ਸਾਂਝ ਉਹਨਾਂ ਗੁਰਮੁਖਾਂ ਨਾਲ ਬਣਦੀ ਹੈ (ਜਿਨ੍ਹਾਂ ਦੇ ਅੰਦਰ ਨਾਮ ਦਾ ਪ੍ਰਵਾਹ ਚੱਲ ਰਿਹਾ ਹੈ) ਅਤੇ ਉਹਨਾਂ ਦੇ ਮਨ ਵਿਚ ਤੇ ਮੂੰਹ ਵਿਚ ਸੱਚਾ ਨਾਮ ਵੱਸਦਾ ਹੈ ।
They are attuned to the river of life; the True Name is in their minds and on their lips.
 
ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥
ਓਥੇ (ਸਤ-ਸੰਗ ਵਿਚ) ਨਾਮ-ਅੰਮ੍ਰਿਤ ਵੰਡਿਆ ਜਾਂਦਾ ਹੈ, ਪ੍ਰਭੂ ਦੀ ਮਿਹਰ ਨਾਲ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ ।
The Ambrosial Nectar is distributed, and those with good karma receive this gift.
 
ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥
(ਜਿਵੇਂ ਤਾਉ ਦੇ ਦੇ ਕੇ) ਸੋਨੇ (ਨੂੰ ਕੱਸ ਲਾਈਦੀ ਹੈ, ਤਿਵੇਂ ਅੰਮ੍ਰਿਤ ਵੇਲੇ ਦੀ ਘਾਲ-ਕਮਾਈ ਦੀ ਉਹਨਾਂ ਦੇ) ਸਰੀਰ ਨੂੰ ਕੱਸ ਲਾਈਦੀ ਤੇ (ਭਗਤੀ ਦਾ) ਸੋਹਣਾ ਰੰਗ ਚੜ੍ਹਦਾ ਹੈ ।
Their bodies become golden, and take on the color of spirituality.
 
ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥
ਜਦੋਂ ਸਰਾਫ਼ (-ਪ੍ਰਭੂ) ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਫੇਰ ਤਪਾਣ (ਭਾਵ ਹੋਰ ਘਾਲਾਂ) ਦੀ ਲੋੜ ਨਹੀਂ ਰਹਿੰਦੀ ।
If the Jeweller casts His Glance of Grace, they are not placed in the fire again.
 
ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥
(ਅਠਵਾਂ ਪਹਰ ਅੰਮ੍ਰਿਤ ਵੇਲਾ ਪ੍ਰਭੂ-ਚਰਨਾਂ ਵਿਚ ਵਰਤ ਕੇ ਬਾਕੀ ਦੇ) ਸੱਤ ਪਹਰ ਭੀ ਭਲਾ ਆਚਰਨ (ਬਨਾਣ ਦੀ ਲੋੜ ਹੈ) ਗੁਰਮੁਖਾਂ ਪਾਸ ਬੈਠਣਾ ਚਾਹੀਦਾ ਹੈ,
Throughout the other seven watches of the day, it is good to speak the Truth, and sit with the spiritually wise.
 
ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥
ਉਹਨਾਂ ਦੀ ਸੰਗਤਿ ਵਿਚ (ਬੈਠਿਆਂ) ਚੰਗੇ ਮੰਦੇ ਕੰਮ ਦੀ ਵਿਚਾਰ ਹੁੰਦੀ ਹੈ, ਝੂਠ ਦੀ ਪੂੰਜੀ ਘਟਦੀ ਹੈ,
There, vice and virtue are distinguished, and the capital of falsehood is decreased.
 
ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥
ਕਿਉਂਕਿ ਉਸ ਸੰਗਤਿ ਵਿਚ ਖੋਟੇ ਕੰਮਾਂ ਨੂੰ ਸੁੱਟ ਦੇਈਦਾ ਹੈ ਤੇ ਖਰੇ ਕੰਮਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ ।
There, the counterfeit are cast aside, and the genuine are cheered.
 
ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥
ਅਤੇ, ਹੇ ਨਾਨਕ ! ਓਥੇ ਇਹ ਭੀ ਸਮਝ ਪੈ ਜਾਂਦੀ ਹੈ ਕਿ ਕਿਸੇ ਵਾਪਰੇ ਦੁੱਖ ਦਾ ਗਿਲਾ ਕਰਨਾ ਵਿਅਰਥ ਹੈ, ਦੁੱਖ ਸੁਖ ਉਹ ਖਸਮ ਪ੍ਰਭੂ ਆਪ ਹੀ ਦੇਂਦਾ ਹੈ ।੧।
Speech is vain and useless. O Nanak, pain and pleasure are in the power of our Lord and Master. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by