ਬਸੰਤੁ ਮਹਲਾ ੫ ॥
Basant, Fifth Mehl:
ਜੀਅ ਪ੍ਰਾਣ ਤੁਮ੍ਹ ਪਿੰਡ ਦੀਨ੍ਹ ॥
ਹੇ ਪ੍ਰਭੂ! (ਸਭ ਜੀਵਾਂ ਨੂੰ) ਜਿੰਦ, ਪ੍ਰਾਣ, ਸਰੀਰ ਤੂੰ ਹੀ ਦਿੱਤੇ ਹਨ ।
You gave us our soul, breath of life and body.
ਮੁਗਧ ਸੁੰਦਰ ਧਾਰਿ ਜੋਤਿ ਕੀਨ੍ਹ ॥
ਆਪਣੀ ਜੋਤਿ ਤੂੰ (ਸਰੀਰਾਂ ਵਿਚ) ਟਿਕਾ ਕੇ ਮੂਰਖਾਂ ਨੂੰ ਸੋਹਣੇ ਬਣਾ ਦੇਂਦਾ ਹੈਂ ।
I am a fool, but You have made me beautiful, enshrining Your Light within me.
ਸਭਿ ਜਾਚਿਕ ਪ੍ਰਭ ਤੁਮ੍ਹ ਦਇਆਲ ॥
ਹੇ ਪ੍ਰਭੂ! ਸਾਰੇ ਜੀਵ (ਤੇਰੇ ਦਰ ਦੇ) ਮੰਗਤੇ ਹਨ, ਤੂੰ ਸਭ ਉੱਤੇ ਦਇਆ ਕਰਨ ਵਾਲਾ ਹੈਂ ।
We are all beggars, O God; You are merciful to us.
ਨਾਮੁ ਜਪਤ ਹੋਵਤ ਨਿਹਾਲ ॥੧॥
ਤੇਰਾ ਨਾਮ ਜਪਦਿਆਂ ਜੀਵ ਪ੍ਰਸੰਨ-ਚਿੱਤ ਹੋ ਜਾਂਦੇ ਹਨ ।੧।
Chanting the Naam, the Name of the Lord, we are uplifted and exalted. ||1||
ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥
ਹੇ ਸਭ ਕੁਝ ਕਰਨ ਦੀ ਸਮਰਥਾ ਵਾਲੇ!
O my Beloved, only You have the potency to act,
ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥
ਹੇ ਮੇਰੇ ਪ੍ਰੀਤਮ! ਮੈਂ ਤੇਰੇ ਪਾਸੋਂ ਹੀ ਸਾਰੇ ਪਦਾਰਥ ਹਾਸਲ ਕਰਦਾ ਹਾਂ ।੧।ਰਹਾਉ।
and cause all to be done. ||1||Pause||
ਨਾਮੁ ਜਪਤ ਹੋਵਤ ਉਧਾਰ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਜਗਤ ਤੋਂ) ਪਾਰ-ਉਤਾਰਾ ਹੁੰਦਾ ਹੈ,
Chanting the Naam, the mortal is saved.
ਨਾਮੁ ਜਪਤ ਸੁਖ ਸਹਜ ਸਾਰ ॥
ਆਤਮਕ ਅਡੋਲਤਾ ਦੇ ਸੇ੍ਰਸ਼ਟ ਸੁਖ ਪ੍ਰਾਪਤ ਹੋ ਜਾਂਦੇ ਹਨ,
Chanting the Naam, sublime peace and poise are found.
ਨਾਮੁ ਜਪਤ ਪਤਿ ਸੋਭਾ ਹੋਇ ॥
(ਲੋਕ ਪਰਲੋਕ ਵਿਚ) ਇੱਜ਼ਤ ਸੋਭਾ ਮਿਲਦੀ ਹੈ,
Chanting the Naam, honor and glory are received.
ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥
(ਜੀਵਨ-ਸਫ਼ਰ ਵਿਚ ਵਿਕਾਰਾਂ ਵਲੋਂ) ਕੋਈ ਰੁਕਵਾਟ ਨਹੀਂ ਪੈਂਦੀ ।੨।
Chanting the Naam, no obstacles shall block your way. ||2||
ਜਾ ਕਾਰਣਿ ਇਹ ਦੁਲਭ ਦੇਹ ॥
ਹੇ ਮੇਰੇ ਪ੍ਰਭੂ! ਜਿਸ ਹਰਿ-ਨਾਮ ਦੇ ਜਪਣ ਵਾਸਤੇ (ਤੇਰੀ ਮਿਹਰ ਨਾਲ) ਇਹ ਦੁਰਲੱਭ ਮਨੁੱਖਾ ਸਰੀਰ ਮਿਲਿਆ ਹੈ,
For this reason, you have been blessed with this body, so difficult to obtain.
ਸੋ ਬੋਲੁ ਮੇਰੇ ਪ੍ਰਭੂ ਦੇਹਿ ॥
ਉਹ ਹਰਿ-ਨਾਮ ਮੈਨੂੰ ਬਖ਼ਸ਼ ।
O my Dear God, please bless me to speak the Naam.
ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥
(ਮੇਰਾ) ਇਹ (ਮਨ) ਸਾਧ ਸੰਗਤਿ ਵਿਚ ਟਿਕਾਣਾ ਪ੍ਰਾਪਤ ਕਰੀ ਰੱਖੇ ।
This tranquil peace is found in the Saadh Sangat, the Company of the Holy.
ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥
ਹੇ ਪ੍ਰਭੂ! (ਮਿਹਰ ਕਰ) ਮੈਂ ਸਦਾ ਤੇਰਾ ਨਾਮ ਜਪਦਾ ਰਹਾਂ ।੩।
May I always chant and meditate within my heart on Your Name, O God. ||3||
ਤੁਝ ਬਿਨੁ ਦੂਜਾ ਕੋਇ ਨਾਹਿ ॥
ਹੇ ਪ੍ਰਭੂ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਆਸਰਾ) ਨਹੀਂ ਹੈ ।
Other than You, there is no one at all.
ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥
ਇਹ ਸਾਰਾ ਜਗਤ-ਤਮਾਸ਼ਾ ਤੇਰਾ ਹੀ ਬਣਾਇਆ ਹੋਇਆ ਹੈ ।
Everything is Your play; it all merges again into You.
ਜਿਉ ਭਾਵੈ ਤਿਉ ਰਾਖਿ ਲੇ ॥
ਸਾਰੇ ਜੀਵ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ । ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਮੇਰੀ) ਰੱਖਿਆ ਕਰ ।
As it pleases Your Will, save me, Lord.
ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
ਹੇ ਨਾਨਕ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।੪।੪।
O Nanak, peace is obtained by meeting with the Perfect Guru. ||4||4||