ਬਸੰਤੁ ਮਹਲਾ ੫ ॥
Basant, Fifth Mehl:
ਤੁਮ ਬਡ ਦਾਤੇ ਦੇ ਰਹੇ ॥
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਦਾਤਾ ਹੈਂ, (ਸਭ ਜੀਵਾਂ ਨੂੰ ਤੂੰ ਸਭ ਪਦਾਰਥ) ਦੇ ਰਿਹਾ ਹੈਂ,
You are the Great Giver; You continue to give.
ਜੀਅ ਪ੍ਰਾਣ ਮਹਿ ਰਵਿ ਰਹੇ ॥
ਤੂੰ ਸਭਨਾਂ ਦੀ ਜਿੰਦ ਵਿਚ ਸਭਨਾਂ ਦੇ ਪ੍ਰਾਣਾਂ ਵਿਚ ਵਿਆਪਕ ਹੈਂ ।
You permeate and pervade my soul, and my breath of life.
ਦੀਨੇ ਸਗਲੇ ਭੋਜਨ ਖਾਨ ॥
ਤੂੰ ਖਾਣ ਲਈ ਸਾਰੇ ਪਦਾਰਥ ਦੇ ਰਿਹਾ ਹੈਂ,
You have given me all sorts of foods and dishes.
ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥
ਪਰ ਮੈਂ ਗੁਣ-ਹੀਨ ਨੇ ਤੇਰਾ ਇਕ ਭੀ ਉਪਕਾਰ ਨਹੀਂ ਸਮਝਿਆ ।੧।
I am unworthy; I know none of Your Virtues at all. ||1||
ਹਉ ਕਛੂ ਨ ਜਾਨਉ ਤੇਰੀ ਸਾਰ ॥
ਹੇ ਦਇਆਲ ਪ੍ਰਭੂ! ਮੈਂ ਤੇਰੀ ਰਤਾ ਭਰ ਭੀ ਕਦਰ ਨਹੀਂ ਜਾਣਦਾ,
I do not understand anything of Your Worth.
ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥
(ਮਿਹਰ ਕਰ) ਮੈਨੂੰ ਉੱਚੀ ਆਤਮਕ ਅਵਸਥਾ ਦੇਹ ।੧।ਰਹਾਉ।
Save me, O my Merciful Lord God. ||1||Pause||
ਜਾਪ ਨ ਤਾਪ ਨ ਕਰਮ ਕੀਤਿ ॥
ਹੇ ਪ੍ਰਭੂ! ਮੈਂ ਕੋਈ ਜਪ ਨਹੀਂ ਕੀਤੇ, ਮੈਂ ਕੋਈ ਤਪ ਨਹੀਂ ਕੀਤੇ,
I have not practiced meditation, austerities or good actions.
ਆਵੈ ਨਾਹੀ ਕਛੂ ਰੀਤਿ ॥
ਮੈਂ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ ਕੋਈ ਧਾਰਮਿਕ) ਕਰਮ ਨਹੀਂ ਕੀਤੇ;
I do not know the way to meet You.
ਮਨ ਮਹਿ ਰਾਖਉ ਆਸ ਏਕ ॥
ਕੋਈ ਧਾਰਮਿਕ ਰੀਤ-ਰਸਮ ਕਰਨੀ ਭੀ ਮੈਨੂੰ ਨਹੀਂ ਆਉਂਦੀ । ਪਰ, ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਸਿਰਫ਼ ਇਹ ਆਸ ਰੱਖੀ ਬੈਠਾ ਹਾਂ,
Within my mind, I have placed my hopes in the One Lord alone.
ਨਾਮ ਤੇਰੇ ਕੀ ਤਰਉ ਟੇਕ ॥੨॥
ਕਿ ਤੇਰੇ ਨਾਮ ਦੇ ਆਸਰੇ ਮੈਂ (ਸੰਸਾਰ-ਸਮੰੁਦਰ ਤੋਂ) ਪਾਰ ਲੰਘ ਜਾਵਾਂਗਾ ।੨।
The Support of Your Name shall carry me across. ||2||
ਸਰਬ ਕਲਾ ਪ੍ਰਭ ਤੁਮ੍ਹ ਪ੍ਰਬੀਨ ॥
ਹੇ ਪ੍ਰਭੂ! ਤੂੰ ਸਾਰੀਆਂ ਹੀ ਤਾਕਤਾਂ ਵਿਚ ਪੂਰਨ ਹੈਂ
You are the Expert, O God, in all powers.
ਅੰਤੁ ਨ ਪਾਵਹਿ ਜਲਹਿ ਮੀਨ ॥
(ਅਸੀ ਜੀਵ ਤੇਰਾ ਅੰਤ ਨਹੀਂ ਪਾ ਸਕਦੇ, ਜਿਵੇਂ ਸਮੁੰਦਰ ਦੇ) ਪਾਣੀ ਦੀਆਂ ਮੱਛੀਆਂ (ਸਮੁੰਦਰ ਦਾ) ਅੰਤ ਨਹੀਂ ਪਾ ਸਕਦੀਆਂ ।
The fish cannot find the limits of the water.
ਅਗਮ ਅਗਮ ਊਚਹ ਤੇ ਊਚ ॥
ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ ਅਪਹੁੰਚ ਹੈਂ, ਤੂੰ ਉੱਚਿਆਂ ਤੋਂ ਉੱਚਾ ਹੈਂ ।
You are Inaccessible and Unfathomable, the Highest of the High.
ਹਮ ਥੋਰੇ ਤੁਮ ਬਹੁਤ ਮੂਚ ॥੩॥
ਅਸੀ ਜੀਵ ਥੋੜ-ਵਿਤੇ ਹਾਂ, ਤੂੰ ਵੱਡੇ ਜਿਗਰੇ ਵਾਲਾ ਹੈਂ ।੩।
I am small, and You are so very Great. ||3||
ਜਿਨ ਤੂ ਧਿਆਇਆ ਸੇ ਗਨੀ ॥
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਨਾਮ ਸਿਮਰਿਆ ਹੈ,
Those who meditate on You are wealthy.
ਜਿਨ ਤੂ ਪਾਇਆ ਸੇ ਧਨੀ ॥
ਉਹ (ਅਸਲ) ਦੌਲਤਮੰਦ ਹਨ, ਜਿਨ੍ਹਾਂ ਨੇ ਤੈਨੂੰ ਲੱਭ ਲਿਆ ਉਹ ਅਸਲ ਧਨਾਢ ਹਨ ।
Those who attain You are rich.
ਜਿਨਿ ਤੂ ਸੇਵਿਆ ਸੁਖੀ ਸੇ ॥
ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਜਿਸ ਮਨੁੱਖ ਨੇ ਤੇਰੀ ਭਗਤੀ ਕੀਤੀ, ਉਹ ਸਭ ਸੁਖੀ ਹਨ,
Those who serve You are peaceful.
ਸੰਤ ਸਰਣਿ ਨਾਨਕ ਪਰੇ ॥੪॥੭॥
ਉਹ ਤੇਰੇ ਸੰਤ ਜਨਾਂ ਦੀ ਸਰਨ ਪਏ ਰਹਿੰਦੇ ਹਨ ।੪।੭।
Nanak seeks the Sanctuary of the Saints. ||4||7||