ਬਸੰਤੁ ਮਹਲਾ ੫ ॥
Basant, Fifth Mehl:
ਰਾਮ ਰੰਗਿ ਸਭ ਗਏ ਪਾਪ ॥
ਹੇ ਭਾਈ! ਪਰਮਾਤਮਾ ਦੇ ਪਿਆਰ ਵਿਚ (ਟਿਕਿਆਂ) ਸਾਰੇ ਪਾਪ ਮਿਟ ਜਾਂਦੇ ਹਨ,
Loving the Lord, one's sins are taken away.
ਰਾਮ ਜਪਤ ਕਛੁ ਨਹੀ ਸੰਤਾਪ ॥
ਪਰਮਾਤਮਾ ਦਾ ਨਾਮ ਜਪਦਿਆਂ ਕੋਈ ਦੁੱਖ ਕਲੇਸ਼ ਪੋਹ ਨਹੀਂ ਸਕਦੇ,
Meditating on the Lord, one does not suffer at all.
ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥
ਗੋੋਬਿੰਦ ਦਾ ਨਾਮ ਜਪਦਿਆਂ (ਮਾਇਆ ਦੇ ਮੋਹ ਦੇ) ਸਾਰੇ ਹਨੇਰੇ ਮਿਟ ਜਾਂਦੇ ਹਨ,
Meditating on the Lord of the Universe, all darkness is dispelled.
ਹਰਿ ਸਿਮਰਤ ਕਛੁ ਨਾਹਿ ਫੇਰ ॥੧॥
ਹਰਿ-ਨਾਮ ਸਿਮਰਦਿਆਂ ਜਨਮ ਮਰਨ ਦੇ ਗੇੜ ਨਹੀਂ ਰਹਿ ਜਾਂਦੇ ।੧।
Meditating in remembrance on the Lord, the cycle of reincarnation comes to an end. ||1||
ਬਸੰਤੁ ਹਮਾਰੈ ਰਾਮ ਰੰਗੁ ॥
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੰਤ ਜਨਾਂ ਨਾਲ (ਮੇਰਾ) ਸਦਾ ਸਾਥ ਬਣਿਆ ਰਹਿੰਦਾ ਹੈ,
The love of the Lord is springtime for me.
ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥
(ਹੁਣ) ਮੇਰੇ ਅੰਦਰ ਪਰਮਾਤਮਾ (ਦੇ ਨਾਮ) ਦਾ ਪਿਆਰ ਬਣ ਗਿਆ ਹੈ, ਮੇਰੇ ਹਿਰਦੇ ਵਿਚ ਖਿੜਾਉ ਪੈਦਾ ਹੋ ਗਿਆ ਹੈ ।੧।ਰਹਾਉ।
I am always with the humble Saints. ||1||Pause||
ਸੰਤ ਜਨੀ ਕੀਆ ਉਪਦੇਸੁ ॥
ਹੇ ਭਾਈ! ਸੰਤ ਜਨਾਂ ਨੇ ਇਹ ਸਿੱਖਿਆ ਦਿੱਤੀ ਹੈ
The Saints have shared the Teachings with me.
ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥
ਕਿ ਜਿੱਥੇ ਪਰਮਾਤਮਾ ਦਾ ਭਗਤ ਵੱਸਦਾ ਹੈ
Blessed is that country where the devotees of the Lord of the Universe dwell.
ਹਰਿ ਭਗਤਿਹੀਨ ਉਦਿਆਨ ਥਾਨੁ ॥
ਉਹ ਦੇਸ ਭਾਗਾਂ ਵਾਲਾ ਹੈ ਅਤੇ ਪਰਮਾਤਮਾ ਦੀ ਭਗਤੀ ਤੋਂ ਸੱਖਣਾ ਥਾਂ ਉਜਾੜ (ਬਰਾਬਰ) ਹੈ ।
But that place where the Lord's devotees are not, is wilderness.
ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਤੂੰ ਉਸ ਪਰਮਾਤਮਾ ਨੂੰ) ਹਰੇਕ ਸਰੀਰ ਵਿਚ ਵੱਸਦਾ ਸਮਝ ।੨।
By Guru's Grace, realize the Lord in each and every heart. ||2||
ਹਰਿ ਕੀਰਤਨ ਰਸ ਭੋਗ ਰੰਗੁ ॥
ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ ਹੀ ਦੁਨੀਆ ਦੇ ਰਸਾਂ ਭੋਗਾਂ ਦੀ ਮੌਜ-ਬਹਾਰ ਸਮਝ ।
Sing the Kirtan of the Lord's Praises, and enjoy the nectar of His Love.
ਮਨ ਪਾਪ ਕਰਤ ਤੂ ਸਦਾ ਸੰਗੁ ॥
ਹੇ ਮਨ! ਪਾਪ ਕਰਦਿਆਂ ਸਦਾ ਝਿਜਕਿਆ ਕਰ ।
O mortal, you must always restrain yourself from committing sins.
ਨਿਕਟਿ ਪੇਖੁ ਪ੍ਰਭੁ ਕਰਣਹਾਰ ॥
ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੂੰ (ਆਪਣੇ) ਨੇੜੇ ਵੱਸਦਾ ਵੇਖ ।
Behold the Creator Lord God near at hand.
ਈਤ ਊਤ ਪ੍ਰਭ ਕਾਰਜ ਸਾਰ ॥੩॥
ਇਸ ਲੋਕ ਅਤੇ ਪਰਲੋਕ ਦੇ ਸਾਰੇ ਕੰਮ ਪ੍ਰਭੂ ਹੀ ਸੰਵਾਰਨ ਵਾਲਾ ਹੈ ।੩।
Here and hereafter, God shall resolve your affairs. ||3||
ਚਰਨ ਕਮਲ ਸਿਉ ਲਗੋ ਧਿਆਨੁ ॥
ਹੇ ਭਾਈ! ਪ੍ਰਭੂ ਨੇ ਮਿਹਰ ਕਰ ਕੇ (ਜਿਸ ਮਨੁੱਖ ਉੱਤੇ) ਬਖ਼ਸ਼ਸ਼ ਕੀਤੀ,
I focus my meditation on the Lord's Lotus Feet.
ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥
ਉਸ ਦੀ ਸੁਰਤਿ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਗਈ ।
Granting His Grace, God has blessed me with this Gift.
ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥
ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ,
I yearn for the dust of the feet of Your Saints.
ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥
(ਤਾ ਕਿ) ਹੇ ਸੁਆਮੀ! (ਉਹਨਾਂ ਦੀ ਸੰਗਤਿ ਦੀ ਬਰਕਤਿ ਨਾਲ ਤੈਨੂੰ) ਸਦਾ ਅੰਗ-ਸੰਗ ਸਮਝ ਕੇ ਜਪਦਾ ਰਹਾਂ ।੪।੧੧।
Nanak meditates on his Lord and Master, who is ever-present, near at hand. ||4||11||