ਬਸੰਤੁ ਮਹਲਾ ੫ ॥
Basant, Fifth Mehl:
 
ਗੁਰ ਚਰਣ ਸਰੇਵਤ ਦੁਖੁ ਗਇਆ ॥
ਹੇ ਭਾਈ! (ਜਿਸ ਮਨੁੱਖ ਉਤੇ) ਪਾਰਬ੍ਰਹਮ ਪ੍ਰਭੂ ਨੇ ਮਿਹਰ ਕੀਤੀ,
Dwelling at the Guru's Feet, pain and suffering go away.
 
ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥
ਗੁਰੂ ਦੇ ਚਰਨ ਹਿਰਦੇ ਵਿਚ ਵਸਾਂਦਿਆਂ ਉਸ ਮਨੁੱਖ ਦਾ ਹਰੇਕ ਦੁੱਖ ਦੂਰ ਹੋ ਜਾਂਦਾ ਹੈ,
The Supreme Lord God has shown mercy to me.
 
ਸਰਬ ਮਨੋਰਥ ਪੂਰਨ ਕਾਮ ॥
ਉਸ ਦੀਆਂ ਸਾਰੀਆਂ ਮੁਰਾਦਾਂ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।
All my desires and tasks are fulfilled.
 
ਜਪਿ ਜੀਵੈ ਨਾਨਕੁ ਰਾਮ ਨਾਮ ॥੧॥
ਹੇ ਭਾਈ! ਨਾਨਕ (ਭੀ) ਉਸ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹੈ ।੧।
Chanting the Lord's Name, Nanak lives. ||1||
 
ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥
ਹੇ ਭਾਈ! (ਮਨੁੱਖ ਵਾਸਤੇ) ਉਹ ਰੁੱਤ ਸੋਹਣੀ ਹੁੰਦੀ ਹੈ ਜਦੋਂ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸਦਾ ਹੈ ।
How beautiful is that season, when the Lord fills the mind.
 
ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥
ਗੁਰੂ ਦੀ ਸਰਨ ਤੋਂ ਬਿਨਾ (ਲੁਕਾਈ) ਵਿਲਕਦੀ ਦਿੱਸਦੀ ਹੈ । ਪਰਮਾਤਮਾ ਤੋਂ ਟੁੱਟਾ ਹੋਇਆ ਮਨੁੱਖ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।੧।ਰਹਾਉ।
Without the True Guru, the world weeps. The faithless cynic comes and goes in reincarnation, over and over again. ||1||Pause||
 
ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਨਾਮ-ਸਰਮਾਇਆ ਮੌਜੂਦ ਹੈ ਉਹ ਧਨ ਵਾਲੇ ਹਨ,
They alone are rich, who have the Wealth of the Lord God.
 
ਕਾਮ ਕ੍ਰੋਧ ਗੁਰ ਸਬਦਿ ਨਾਸਿ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਅੰਦਰੋਂ ਕਾਮ ਕੋ੍ਰਧ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ ।
Through the Word of the Guru's Shabad, sexual desire and anger are eradicated.
 
ਭੈ ਬਿਨਸੇ ਨਿਰਭੈ ਪਦੁ ਪਾਇਆ ॥
ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਉਹ ਐਸਾ ਆਤਮਕ ਦਰਜਾ ਪ੍ਰਾਪਤ ਕਰ ਲੈਂਦੇ ਹਨ ਜਿੱਥੇ ਕੋਈ ਡਰ ਪੋਹ ਨਹੀਂ ਸਕਦਾ ।
Their fear is dispelled, and they attain the state of fearlessness.
 
ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥
ਹੇ ਭਾਈ! ਗੁਰੂ ਨੂੰ ਮਿਲ ਕੇ ਨਾਨਕ ਨੇ (ਭੀ) ਉਸ ਖਸਮ-ਪ੍ਰਭੂ ਨੂੰ ਸਿਮਰਿਆ ਹੈ ।੨।
Meeting with the Guru, Nanak meditates on his Lord and Master. ||2||
 
ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥
ਹੇ ਭਾਈ! ਪਰਮਾਤਮਾ ਨੇ ਜਿਸ ਮਨੁੱਖ ਦਾ ਟਿਕਾਣਾ ਸਾਧ ਸੰਗਤਿ ਵਿਚ ਬਣਾ ਦਿੱਤਾ ਹੈ,
God dwells in the Saadh Sangat, the Company of the Holy.
 
ਹਰਿ ਜਪਿ ਜਪਿ ਹੋਈ ਪੂਰਨ ਆਸ ॥
ਪਰਮਾਤਮਾ ਦਾ ਨਾਮ ਜਪ ਜਪ ਕੇ ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ ।
Chanting and meditating on the Lord, one's hopes are fulfilled.
 
ਜਲਿ ਥਲਿ ਮਹੀਅਲਿ ਰਵਿ ਰਹਿਆ ॥
ਉਹ ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈ ।
God permeates and pervades the water, the land and the sky.
 
ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥
ਗੁਰੂ ਨੂੰ ਮਿਲ ਕੇ ਨਾਨਕ ਨੇ (ਭੀ) ਉਸੇ ਦਾ ਸਿਮਰਨ ਕੀਤਾ ਹੈ ।੩।
Meeting with the Guru, Nanak chants the Name of the Lord, Har, Har. ||3||
 
ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥
ਹੇ ਭਾਈ! ਇਹ ਹਰਿ-ਨਾਮ ਹੀ (ਸਿੱਧਾਂ ਦੀਆਂ) ਅੱਠ ਆਤਮਕ ਤਾਕਤਾਂ ਹੈ (ਕੁਬੇਰ ਦੇ) ਨੌ ਖ਼ਜ਼ਾਨੇ ਹੈ ।
The eight miraculous spiritual powers and the nine treasures are contained in the Naam, the Name of the Lord. This is bestowed when God grants His Grace.
 
ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥
ਜਿਸ ਮਨੁੱਖ ਨੂੰ ਪ੍ਰਭੂ ਇਹ ਨਾਮ ਦੇਂਦਾ ਹੈ ਉਸੇ ਨੂੰ ਉਸ ਦੀ ਮਿਹਰ ਨਾਲ ਮਿਲਦਾ ਹੈ ।
Your slaves, O God, live by chanting and meditating on Your Name.
 
ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥
ਹੇ ਨਾਨਕ! (ਆਖ—) ਹੇ ਪ੍ਰਭੂ! ਤੇਰੇ ਦਾਸ (ਤੇਰਾ ਨਾਮ) ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦੇ ਹਨ, ਗੁਰੂ ਨੂੰ ਮਿਲ ਕੇ (ਨਾਮ ਦੀ ਬਰਕਤਿ ਨਾਲ ਉਹਨਾਂ ਦਾ) ਹਿਰਦਾ-ਕੌਲ ਖਿੜਿਆ ਰਹਿੰਦਾ ਹੈ ।੪।੧੩।
O Nanak, the heart-lotus of the Gurmukh blossoms forth. ||4||13||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by