ਬਸੰਤੁ ਮਹਲਾ ੫ ॥
Basant, Fifth Mehl:
ਕਿਲਬਿਖ ਬਿਨਸੇ ਗਾਇ ਗੁਨਾ ॥
ਹੇ ਭਾਈ! (ਕੋਈ ਭੀ ਮਨੁੱਖ ਹੋਵੇ, ਪਰਮਾਤਮਾ ਦੇ) ਗੁਣ ਗਾ ਕੇ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ,
The sins are erased, singing the Glories of God;
ਅਨਦਿਨ ਉਪਜੀ ਸਹਜ ਧੁਨਾ ॥੧॥
ਉਸ ਦੇ ਅੰਦਰ ਹਰ ਵੇਲੇ ਆਤਮਕ ਅਡੋਲਤਾ ਦੀ ਰੌ ਪੈਦਾ ਹੋਈ ਰਹਿੰਦੀ ਹੈ ।੧।
night and day, celestial joy wells up. ||1||
ਮਨੁ ਮਉਲਿਓ ਹਰਿ ਚਰਨ ਸੰਗਿ ॥
ਹੇ ਭਾਈ! ਪਰਮਾਤਮਾ ਮਿਹਰ ਕਰ ਕੇ ਜਿਸ ਸੇਵਕ ਨੂੰ ਗੁਰੂ ਮਿਲਾਂਦਾ ਹੈ,
My mind has blossomed forth, by the touch of the Lord's Feet.
ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ ॥
ਉਹ ਸੇਵਕ ਸਦਾ ਹਰਿ-ਨਾਮ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਸ ਸੇਵਕ ਦਾ ਮਨ ਪ੍ਰਭੂ ਦੇ ਚਰਨਾਂ ਵਿਚ (ਜੁੜ ਕੇ) ਆਤਮਕ ਜੀਵਨ ਵਾਲਾ ਹੋ ਜਾਂਦਾ ਹੈ ।੧।ਰਹਾਉ।
By His Grace, He has led me to meet the Holy men, the humble servants of the Lord. I remain continually imbued with the love of the Lord's Name. ||1||Pause||
ਕਰਿ ਕਿਰਪਾ ਪ੍ਰਗਟੇ ਗੋੁਪਾਲ ॥
ਹੇ ਭਾਈ! ਮਿਹਰ ਕਰ ਕੇ ਗੋਪਾਲ-ਪ੍ਰਭੂ (ਜਿਸ ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ,
In His Mercy, the Lord of the World has revealed Himself to me.
ਲੜਿ ਲਾਇ ਉਧਾਰੇ ਦੀਨ ਦਇਆਲ ॥੨॥
ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਉਸ ਨੂੰ ਆਪਣੇ ਲੜ ਲਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੨।
The Lord, Merciful to the meek, has attached me to the hem of His robe and saved me. ||2||
ਇਹੁ ਮਨੁ ਹੋਆ ਸਾਧ ਧੂਰਿ ॥
ਹੇ ਭਾਈ! ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ,
This mind has become the dust of the Holy;
ਨਿਤ ਦੇਖੈ ਸੁਆਮੀ ਹਜੂਰਿ ॥੩॥
ਉਹ ਮਨੁੱਖ ਸੁਆਮੀ-ਪ੍ਰਭੂ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੩।
I behold my Lord and Master, continually, ever-present. ||3||
ਕਾਮ ਕ੍ਰੋਧ ਤ੍ਰਿਸਨਾ ਗਈ ॥
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹ
Sexual desire, anger and desire have vanished.
ਨਾਨਕ ਪ੍ਰਭ ਕਿਰਪਾ ਭਈ ॥੪॥੨॥੧੫॥
(ਉਸ ਦੇ ਅੰਦਰੋਂ) ਕਾਮ ਕ੍ਰੋਧ ਤ੍ਰਿਸ਼ਨਾ (ਆਦਿਕ ਵਿਕਾਰ) ਦੂਰ ਹੋ ਜਾਂਦੇ ਹਨ ।੪।੨।੧੫।
O Nanak, God has become kind to me. ||4||2||15||