ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਬਸੰਤੁ ਹਿੰਡੋਲ ਮਹਲਾ ੯ ॥
Raag Basant Hindol, Ninth Mehl:
ਸਾਧੋ ਇਹੁ ਤਨੁ ਮਿਥਿਆ ਜਾਨਉ ॥
ਹੇ ਸੰਤ ਜਨੋ! ਇਸ ਸਰੀਰ ਨੂੰ ਨਾਸਵੰਤ ਸਮਝੋ ।
O Holy Saints, know that this body is false.
ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥
ਇਸ ਸਰੀਰ ਵਿਚ ਜਿਹੜਾ ਪਦਾਰਥ ਵੱਸ ਰਿਹਾ ਹੈ, (ਸਿਰਫ਼) ਉਸ ਨੂੰ ਸਦਾ ਕਾਇਮ ਰਹਿਣ ਵਾਲਾ ਜਾਣੋ ।੧।ਰਹਾਉ।
The Lord who dwells within it - recognize that He alone is real. ||1||Pause||
ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥
ਹੇ ਭਾਈ! ਇਹ ਜਗਤ ਉਸ ਧਨ-ਸਮਾਨ ਹੀ ਹੈ ਜਿਹੜਾ ਸੁਪਨੇ ਵਿਚ ਲੱਭ ਲਈਦਾ ਹੈ
The wealth of this world is only a dream; why are you so proud of it?
ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥
(ਤੇ, ਜਾਗਦਿਆਂ ਹੀ ਖ਼ਤਮ ਹੋ ਜਾਂਦਾ ਹੈ) (ਇਸ ਜਗਤ ਨੂੰ ਧਨ ਨੂੰ) ਵੇਖ ਕੇ ਕਿਉਂ ਅਹੰਕਾਰ ਕਰਦਾ ਹੈਂ? ਇਥੋਂ ਕੋਈ ਭੀ ਚੀਜ਼ (ਅੰਤ ਸਮੇਂ) ਤੇਰੇ ਨਾਲ ਨਹੀਂ ਜਾ ਸਕਦੀ । ਫਿਰ ਇਸ ਨਾਲ ਕਿਉਂ ਚੰਬੜਿਆ ਹੋਇਆ ਹੈਂ? ।੧।
None of it shall go along with you in the end; why do you cling to it? ||1||
ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥
ਹੇ ਭਾਈ! ਕਿਸੇ ਦੀ ਖ਼ੁਸ਼ਾਮਦ ਕਿਸੇ ਦੀ ਨਿੰਦਿਆ—ਇਹ ਦੋਵੇਂ ਕੰਮ ਛੱਡ ਦੇ । ਸਿਰਫ਼ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਹਿਰਦੇ ਵਿਚ ਵਸਾਓ ।
Leave behind both praise and slander; enshrine the Kirtan of the Lord's Praises within your heart.
ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥
ਹੇ ਦਾਸ ਨਾਨਕ! (ਆਖ—ਹੇ ਭਾਈ!) ਸਿਰਫ਼ ਉਹ ਭਗਵਾਨ ਪੁਰਖ ਹੀ (ਸਲਾਹੁਣ-ਜੋਗ ਹੈ ਜੋ) ਸਭ ਜੀਵਾਂ ਵਿਚ ਵਿਆਪਕ ਹੈ ।੨।੧।
O servant Nanak, the One Primal Being, the Lord God, is totally permeating everywhere. ||2||1||