ਬਸੰਤੁ ਮਹਲਾ ੯ ॥
Basant, Ninth Mehl:
ਪਾਪੀ ਹੀਐ ਮੈ ਕਾਮੁ ਬਸਾਇ ॥
ਹੇ ਭਾਈ! ਪਾਪਾਂ ਵਿਚ ਫਸਾਣ ਵਾਲੀ ਕਾਮ-ਵਾਸਨਾ (ਮਨੁੱਖ ਦੇ) ਹਿਰਦੇ ਵਿਚ ਟਿਕੀ ਰਹਿੰਦੀ ਹੈ,
The heart of the sinner is filled with unfulfilled sexual desire.
ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥
ਇਸ ਵਾਸਤੇ (ਮਨੁੱਖ ਦਾ) ਚੰਚਲ ਮਨ ਕਾਬੂ ਵਿਚ ਨਹੀਂ ਆ ਸਕਦਾ ।੧।ਰਹਾਉ।
He cannot control his fickle mind. ||1||Pause||
ਜੋਗੀ ਜੰਗਮ ਅਰੁ ਸੰਨਿਆਸ ॥
ਹੇ ਭਾਈ! ਜੋਗੀ ਜੰਗਮ ਅਤੇ ਸੰਨਿਆਸੀ (ਜਿਹੜੇ ਆਪਣੇ ਵੱਲੋਂ ਮਾਇਆ ਦਾ) ਤਿਆਗ ਕਰ ਗਏ ਹਨ)
The Yogis, wandering ascetics and renunciates
ਸਭ ਹੀ ਪਰਿ ਡਾਰੀ ਇਹ ਫਾਸ ॥੧॥
—ਇਹਨਾਂ ਸਭਨਾਂ ਉੱਤੇ ਹੀ (ਮਾਇਆ ਨੇ ਕਾਮ-ਵਾਸ਼ਨਾ ਦੀ) ਇਹ ਫਾਹੀ ਸੁੱਟੀ ਹੋਈ ਹੈ ।੧।
- this net is cast over them all. ||1||
ਜਿਹਿ ਜਿਹਿ ਹਰਿ ਕੋ ਨਾਮੁ ਸਮ੍ਹਾਰਿ ॥
ਹੇ ਭਾਈ! ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ,
Those who contemplate the Name of the Lord
ਤੇ ਭਵ ਸਾਗਰ ਉਤਰੇ ਪਾਰਿ ॥੨॥
ਉਹ ਸਾਰੇ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦੇ ਹਨ ।੨।
cross over the terrifying world-ocean. ||2||
ਜਨ ਨਾਨਕ ਹਰਿ ਕੀ ਸਰਨਾਇ ॥
ਹੇ ਨਾਨਕ! ਪਰਮਾਤਮਾ ਦਾ ਦਾਸ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ (ਪਰਮਾਤਮਾ ਦੇ ਦਰ ਤੇ ਉਹ ਅਰਜ਼ੋਈ ਕਰਦਾ ਰਹਿੰਦਾ ਹੈ
Servant Nanak seeks the Sanctuary of the Lord.
ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥
—ਹੇ ਪ੍ਰਭੂ! ਆਪਣੇ ਦਾਸ ਨੂੰ ਆਪਣਾ) ਨਾਮ ਦੇਹ (ਤਾ ਕਿ ਤੇਰਾ ਦਾਸ ਤੇਰੇ) ਗੁਣ ਗਾਂਦਾ ਰਹੇ (ਇਸ ਤਰ੍ਹਾਂ ਉਹ ਕਾਮਾਦਿਕ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ) ।੩।੨।
Please bestow the blessing of Your Name, that he may continue to sing Your Glorious Praises. ||3||2||