ਪਉੜੀ ॥
Pauree:
ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥
(ਜਿਸ ਭਾਗਾਂ ਵਾਲੇ ਨੂੰ) ਸਤਿਗੁਰੂ ਨੇ (ਆਤਮਾ ਲਈ) ਪ੍ਰਭੂ-ਪ੍ਰੇਮ-ਰੂਪ ਸੱਚਾ ਭੋਜਨ ਦੱਸਿਆ ਹੈ,
The True Food is the Love of the Lord; the True Guru has spoken.
ਸਚੇ ਹੀ ਪਤੀਆਇ ਸਚਿ ਵਿਗਸਿਆ ॥
ਉਹ ਮਨੁੱਖ ਸੱਚੇ ਪ੍ਰਭੂ ਵਿਚ ਹੀ ਪਰਚ ਜਾਂਦਾ ਹੈ, ਸੱਚੇ ਪ੍ਰਭੂ ਵਿਚ (ਟਿਕ ਕੇ) ਪ੍ਰਸੰਨ ਰਹਿੰਦਾ ਹੈ,
With this True Food, I am satisfied, and with the Truth, I am delighted.
ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥
ਉਹ (ਪ੍ਰਭੂ ਦੇ ਚਰਨਾਂ-ਰੂਪ) ਸ੍ਵੈ-ਸਰੂਪ ਵਿਚ ਵੱਸਦਾ ਹੈ (ਮਾਨੋ) ਸਦਾ-ਥਿਰ ਰਹਿਣ ਵਾਲੇ ਕਿਲ੍ਹੇ ਵਿਚ ਪਿੰਡ ਵਿਚ ਵੱਸਦਾ ਹੈ ।
True are the cities and the villages, where one abides in the True Home of the self.
ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥
ਗੁਰੂ ਦੇ ਤਰੁੱਠਿਆਂ ਹੀ ਪ੍ਰਭੂ ਦਾ ਨਾਮ ਮਿਲਦਾ ਹੈ, ਤੇ ਪ੍ਰਭੂ ਦੇ ਪ੍ਰੇਮ ਵਿਚ ਰਹਿ ਕੇ ਖਿੜੇ ਰਹਿ ਸਕੀਦਾ ਹੈ ।
When the True Guru is pleased, one receives the Lord's Name, and blossoms forth in His Love.
ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਕੂੜ ਦੇ (ਸਉਦੇ) ਦੀ ਰਾਹੀਂ ਨਹੀਂ ਅੱਪੜ ਸਕੀਦਾ,
No one enters the Court of the True Lord through falsehood.
ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥
ਝੂਠ ਬੋਲ ਬੋਲ ਕੇ ਪ੍ਰਭੂ ਦਾ ਨਿਵਾਸ-ਥਾਂ ਗਵਾ ਬੈਠੀਦਾ ਹੈ ।
By uttering falsehood and only falsehood, the Mansion of the Lord's Presence is lost.
ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥
ਸੱਚੇ ਸ਼ਬਦ-ਰੂਪ ਰਾਹਦਾਰੀ ਦੀ ਰਾਹੀਂ (ਪ੍ਰਭੂ ਨੂੰ ਮਿਲਣ ਦੇ ਰਾਹ ਵਿਚ) ਕੋਈ ਹੋਰ ਰੋਕ ਨਹੀਂ ਪੈਂਦੀ ।
No one blocks the way of those who are blessed with the Banner of the True Word of the Shabad.
ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥
ਪ੍ਰਭੂ ਦਾ ਨਾਮ ਸੁਣ ਕੇ ਸਮਝ ਕੇ ਤੇ ਸਿਮਰ ਕੇ ਪ੍ਰਭੂ ਦੇ ਮਹਲ ਵਿਚ ਸੱਦਾ ਪੈਂਦਾ ਹੈ ।੧੮।
Hearing, understanding and speaking Truth, one is called to the Mansion of the Lord's Presence. ||18||