ਬਸੰਤੁ ਮਹਲਾ ੯ ॥
Basant, Ninth Mehl:
ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਹੇ (ਮੇਰੀ) ਮਾਂ! (ਜਦੋਂ ਦਾ ਗੁਰੂ ਦੀ ਸਰਨ ਪੈ ਕੇ) ਮੈਂ ਪਰਮਾਤਮਾ ਦਾ ਨਾਮ-ਧਨ ਹਾਸਲ ਕੀਤਾ ਹੈ,
O mother, I have gathered the wealth of the Lord's Name.
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮੇਰਾ ਮਨ (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਨ ਤੋਂ ਬਚ ਗਿਆ ਹੈ, (ਹੁਣ ਮੇਰਾ ਮਨ ਨਾਮ-ਧਨ ਵਿਚ) ਟਿਕਾਣਾ ਬਣਾ ਕੇ ਬਹਿ ਗਿਆ ਹੈ ।੧।ਰਹਾਉ।
My mind has stopped its wanderings, and now, it has come to rest. ||1||Pause||
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਹੇ ਮੇਰੀ ਮਾਂ! (ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ) ਸੁੱਧ-ਸਰੂਪ ਪਰਮਾਤਮਾ ਨਾਲ ਡੂੰਘੀ ਸਾਂਝ ਬਣ ਗਈ ਹੈ (ਜਿਸ ਕਰਕੇ) ਮੇਰੇ ਸਰੀਰ ਵਿਚੋਂ ਮਾਇਆ ਜੋੜਨ ਦੀ ਲਾਲਸਾ ਦੂਰ ਹੋ ਗਈ ਹੈ ।
Attachment to Maya has run away from my body, and immaculate spiritual wisdom has welled up within me.
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
(ਜਦੋਂ ਤੋਂ ਮੈਂ) ਭਗਵਾਨ ਦੀ ਭਗਤੀ ਹਿਰਦੇ ਵਿਚ ਵਸਾਈ ਹੈ ਲੋਭ ਅਤੇ ਮੋਹ ਇਹ ਮੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੇ ।੧।
Greed and attachment cannot even touch me; I have grasped hold of devotional worship of the Lord. ||1||
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਹੇ ਮੇਰੀ ਮਾਂ! ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਅਮੋਲਕ ਨਾਮ ਲੱਭਾ ਹੈ, ਮੇਰਾ ਜਨਮਾਂ ਜਨਮਾਂਤਰਾਂ ਦਾ ਸਹਿਮ ਦੂਰ ਹੋ ਗਿਆ ਹੈ;
The cynicism of countless lifetimes has been eradicated, since I obtained the jewel of the Naam, the Name of the Lord.
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਮੇਰੇ ਮਨ ਵਿਚੋਂ ਸਾਰੀ ਤ੍ਰਿਸ਼ਨਾ ਮੁੱਕ ਗਈ ਹੈ, ਹੁਣ ਮੈਂ ਉਸ ਆਨੰਦ ਵਿਚ ਟਿਕਿਆ ਰਹਿੰਦਾ ਹਾਂ ਜਿਹੜਾ ਸਦਾ ਮੇਰੇ ਨਾਲ ਟਿਕਿਆ ਰਹਿਣ ਵਾਲਾ ਹੈ ।੨।
My mind was rid of all its desires, and I was absorbed in the peace of my own inner being. ||2||
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਹੇ ਮਾਂ! ਕਿਰਪਾ ਦਾ ਖ਼ਜ਼ਾਨਾ ਗੋਬਿੰਦ ਜਿਸ ਮਨੁੱਖ ਉੱਤੇ ਦਇਆਵਾਨ ਹੁੰਦਾ ਹੈ, ਉਹ ਮਨੁੱਖ ਉਸ ਦੇ ਗੁਣ ਗਾਂਦਾ ਰਹਿੰਦਾ ਹੈ ।
That person, unto whom the Merciful Lord shows compassion, sings the Glorious Praises of the Lord of the Universe.
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥
ਹੇ ਨਾਨਕ! ਆਖ—(ਹੇ ਮਾਂ) ਕੋਈ ਵਿਰਲਾ ਮਨੁੱਖ ਇਸ ਕਿਸਮ ਦਾ ਧਨ ਗੁਰੂ ਦੇ ਸਨਮੁਖ ਰਹਿ ਕੇ ਹਾਸਲ ਕਰਦਾ ਹੈ ।੩।੩।
Says Nanak, this wealth is gathered only by the Gurmukh. ||3||3||