ਬਸੰਤੁ ਮਹਲਾ ੯ ॥
Basant, Ninth Mehl:
ਮਨ ਕਹਾ ਬਿਸਾਰਿਓ ਰਾਮ ਨਾਮੁ ॥
ਹੇ ਮਨ! ਤੂੰ ਪਰਮਾਤਮਾ ਦਾ ਨਾਮ ਕਿਉਂ ਭੁਲਾਈ ਬੈਠਾ ਹੈਂ?
O my mind, how can you forget the Lord's Name?
ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
(ਜਦੋਂ) ਸਰੀਰ ਨਾਸ ਹੋ ਜਾਂਦਾ ਹੈ, (ਤਦੋਂ ਪਰਮਾਤਮਾ ਦੇ ਨਾਮ ਤੋਂ ਬਿਨਾ) ਜਮਾਂ ਨਾਲ ਵਾਹ ਪੈਂਦਾ ਹੈ ।੧।ਰਹਾਉ।
When the body perishes, you shall have to deal with the Messenger of Death. ||1||Pause||
ਇਹੁ ਜਗੁ ਧੂਏ ਕਾ ਪਹਾਰ ॥
ਹੇ ਮਨ! ਇਹ ਸੰਸਾਰ (ਤਾਂ, ਮਾਨੋ) ਧੂਏਂ ਦਾ ਪਹਾੜ ਹੈ (ਜਿਸ ਨੂੰ ਹਵਾ ਦਾ ਇੱਕੋ ਬੱੁਲਾ ਉਡਾ ਕੇ ਲੈ ਜਾਂਦਾ ਹੈ) ।
This world is just a hill of smoke.
ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਹੇ ਮਨ! ਤੂੰ ਕੀਹ ਸਮਝ ਕੇ (ਇਸ ਜਗਤ ਨੂੰ) ਸਦਾ ਕਾਇਮ ਰਹਿਣ ਵਾਲਾ ਮੰਨੀ ਬੈਠਾ ਹੈਂ? ।੧।
What makes you think that it is real? ||1||
ਧਨੁ ਦਾਰਾ ਸੰਪਤਿ ਗ੍ਰੇਹ ॥
ਹੇ ਮਨ! (ਚੰਗੀ ਤਰ੍ਹਾਂ ਸਮਝ ਲੈ ਕਿ) ਧਨ, ਇਸਤ੍ਰੀ, ਜਾਇਦਾਦ, ਘਰ—
Wealth, spouse, property and household
ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਹਨਾਂ ਵਿਚੋਂ ਕੋਈ ਭੀ ਚੀਜ਼ (ਮੌਤ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ ।੨।
- none of them shall go along with you; you must know that this is true! ||2||
ਇਕ ਭਗਤਿ ਨਾਰਾਇਨ ਹੋਇ ਸੰਗਿ ॥
ਹੇ ਨਾਨਕ! ਆਖ—(ਹੇ ਭਾਈ!) ਸਿਰਫ਼ ਪਰਮਾਤਮਾ ਦੀ ਭਗਤੀ ਹੀ ਮਨੁੱਖ ਦੇ ਨਾਲ ਰਹਿੰਦੀ ਹ
Only devotion to the Lord shall go with you.
ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥
(ਇਸ ਵਾਸਤੇ) ਸਿਰਫ਼ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਉਸ ਦਾ ਭਜਨ ਕਰਿਆ ਕਰ ।੩।੪।
Says Nanak, vibrate and meditate on the Lord with single-minded love. ||3||4||