ਬਸੰਤੁ ਮਹਲਾ ੯ ॥
Basant, Ninth Mehl:
ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥
ਹੇ ਭਾਈ! ਨਾਸਵੰਤ ਦੁਨੀਆ ਦੇ ਲੋਭ ਵਿਚ ਫਸ ਕੇ (ਹਰਿ-ਨਾਮ ਤੋਂ) ਕਿੱਥੇ ਖੁੰਝਿਆ ਫਿਰਦਾ ਹੈਂ?
Why do you wander lost, O mortal, attached to falsehood and greed?
ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥
ਹੁਣ ਹੀ ਸਿਆਣਾ ਬਣ, (ਤੇ, ਪਰਮਾਤਮਾ ਦਾ ਨਾਮ ਜਪਿਆ ਕਰ । ਜੇ ਬਾਕੀ ਦੀ ਉਮਰ ਸਿਮਰਨ ਵਿਚ ਗੁਜ਼ਾਰੇਂ, ਤਾਂ ਭੀ ਤੇਰਾ) ਕੁਝ ਵਿਗੜਿਆ ਨਹੀਂ ।੧।ਰਹਾਉ।
Nothing has been lost yet - there is still time to wake up! ||1||Pause||
ਸਮ ਸੁਪਨੈ ਕੈ ਇਹੁ ਜਗੁ ਜਾਨੁ ॥
ਹੇ ਭਾਈ! ਇਸ ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਦੇ ਬਰਾਬਰ ਸਮਝ ।
You must realize that this world is nothing more than a dream.
ਬਿਨਸੈ ਛਿਨ ਮੈ ਸਾਚੀ ਮਾਨੁ ॥੧॥
ਇਹ ਗੱਲ ਸੱਚੀ ਮੰਨ ਕਿ (ਇਹ ਜਗਤ) ਇਕ ਛਿਨ ਵਿਚ ਨਾਸ ਹੋ ਜਾਂਦਾ ਹੈ ।੧।
In an instant, it shall perish; know this as true. ||1||
ਸੰਗਿ ਤੇਰੈ ਹਰਿ ਬਸਤ ਨੀਤ ॥
ਹੇ ਮਿੱਤਰ! ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ ।
The Lord constantly abides with you.
ਨਿਸ ਬਾਸੁਰ ਭਜੁ ਤਾਹਿ ਮੀਤ ॥੨॥
ਤੂੰ ਦਿਨ ਰਾਤ ਉਸ ਦਾ ਹੀ ਭਜਨ ਕਰਿਆ ਕਰ ।੨।
Night and day, vibrate and meditate on Him, O my friend. ||2||
ਬਾਰ ਅੰਤ ਕੀ ਹੋਇ ਸਹਾਇ ॥
ਹੇ ਨਾਨਕ! ਆਖ—(ਹੇ ਭਾਈ!) ਅਖ਼ੀਰਲੇ ਸਮੇ ਪਰਮਾਤਮਾ ਹੀ ਮਦਦਗਾਰ ਬਣਦਾ ਹੈ ।
At the very last instant, He shall be your Help and Support.
ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥
ਤੂੰ (ਸਦਾ) ਉਸ ਦੇ ਗੁਣ ਗਾਇਆ ਕਰ ।੩।੫।
Says Nanak, sing His Praises. ||3||5||