ਬਸੰਤੁ ਮਹਲਾ ੧ ॥
Basant, First Mehl:
ਮਨੁ ਭੂਲਉ ਭਰਮਸਿ ਆਇ ਜਾਇ ॥
(ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪਿਆ ਹੋਇਆ ਮਨ ਭਟਕਦਾ ਹੈ (ਮਾਇਆ ਦੀ ਖ਼ਾਤਰ ਹੀ) ਦੌੜ-ਭੱਜ ਕਰਦਾ ਰਹਿੰਦਾ ਹੈ,
The mind is deluded by doubt; it comes and goes in reincarnation.
ਅਤਿ ਲੁਬਧ ਲੁਭਾਨਉ ਬਿਖਮ ਮਾਇ ॥
ਬੜਾ ਲਾਲਚੀ ਹੋਇਆ ਰਹਿੰਦਾ ਹੈ, ਉਸ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ, ਜਿਸ ਦੀ ਫਾਹੀ ਵਿਚੋਂ ਨਿਕਲਣਾ ਬਹੁਤ ਔਖਾ ਹੈ ।
It is lured by the poisonous lure of Maya.
ਨਹ ਅਸਥਿਰੁ ਦੀਸੈ ਏਕ ਭਾਇ ॥
(ਜਿਤਨਾ ਚਿਰ ਮਨ ਮਾਇਆ ਦੇ ਅਧੀਨ ਰਹਿੰਦਾ ਹੈ, ਤਦ ਤਕ) ਇਹ ਕਦੇ ਟਿਕਵੀਂ ਹਾਲਤ ਵਿਚ ਨਹੀਂ ਦਿੱਸਦਾ, ਇਕ ਪ੍ਰਭੂ ਦੇ ਪ੍ਰੇਮ ਵਿਚ (ਮਗਨ) ਨਹੀਂ ਦਿੱਸਦਾ ।
It does not remain stable in the Love of the One Lord.
ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥
ਜਿਵੇਂ ਮੱਛੀ (ਭਿੱਤੀ ਦੇ ਲਾਲਚ ਵਿਚ) ਆਪਣੇ ਗਲ ਕੁੰਡੀ ਪਵਾ ਲੈਂਦੀ ਹੈ, (ਤਿਵੇਂ ਮਨ ਮਾਇਆ ਦੀ ਗ਼ੁਲਾਮੀ ਵਿਚ ਆਪਣੇ ਆਪ ਨੂੰ ਫਸਾ ਲੈਂਦਾ ਹੈ) ।੧।
Like the fish, its neck is pierced by the hook. ||1||
ਮਨੁ ਭੂਲਉ ਸਮਝਸਿ ਸਾਚਿ ਨਾਇ ॥
(ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪਿਆ ਮਨ ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ ਹੀ) ਆਪਣੀ ਭੁੱਲ ਨੂੰ ਸਮਝਦਾ ਹੈ ।
The deluded mind is instructed by the True Name.
ਗੁਰ ਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥
(ਜਦੋਂ ਮਨ) ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ ਤਾਂ ਇਹ ਆਤਮਕ ਅਡੋਲਤਾ ਦੇ ਭਾਵ ਵਿਚ (ਟਿਕਦਾ ਹੈ) ।੧।ਰਹਾਉ।
It contemplates the Word of the Guru's Shabad, with intuitive ease. ||1||Pause||
ਮਨੁ ਭੂਲਉ ਭਰਮਸਿ ਭਵਰ ਤਾਰ ॥
(ਮਾਇਆ ਦੇ ਪ੍ਰਭਾਵ ਦੇ ਕਾਰਨ) ਕੁਰਾਹੇ ਪਿਆ ਹੋਇਆ ਮਨ ਭੌਰੇ ਵਾਂਗ ਭਟਕਦਾ ਹੈ,
The mind, deluded by doubt, buzzes around like a bumble bee.
ਬਿਲ ਬਿਰਥੇ ਚਾਹੈ ਬਹੁ ਬਿਕਾਰ ॥
ਮਨ ਇੰਦ੍ਰਿਆਂ ਦੀ ਰਾਹੀਂ ਬਹੁਤੇ ਵਿਅਰਥ ਵਿਕਾਰ ਕਰਨੇ ਚਾਹੁੰਦਾ ਹੈ,
The holes of the body are worthless, if the mind is filled with such great desire for corrupt passions.
ਮੈਗਲ ਜਿਉ ਫਾਸਸਿ ਕਾਮਹਾਰ ॥
ਇਹ ਮਨ ਕਾਮਾਤੁਰ ਹਾਥੀ ਵਾਂਗ ਫਸਦਾ ਹ
It is like the elephant, trapped by its own sexual desire.
ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥
ਜੋ ਸੰਗਲ ਨਾਲ ਕੜ ਕੇ ਬੰਨ੍ਹਿਆ ਜਾਂਦਾ ਹੈ ਤੇ ਸਿਰ ਉਤੇ ਚੋਟਾਂ ਸਹਾਰਦਾ ਹੈ ।੨।
It is caught and held tight by the chains, and beaten on its head. ||2||
ਮਨੁ ਮੁਗਧੌ ਦਾਦਰੁ ਭਗਤਿਹੀਨੁ ॥
ਮੂਰਖ ਮਨ ਭਗਤੀ ਤੋਂ ਵਾਂਜਿਆ ਰਹਿੰਦਾ ਹੈ,
The mind is like a foolish frog, without devotional worship.
ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥
ਮੂਰਖ ਮਨ ਭਗਤੀ ਤੋਂ ਵਾਂਜਿਆ ਰਹਿੰਦਾ ਹੈ, (ਇਹ ਮੂਰਖ ਮਨ, ਮਾਨੋ) ਡੱਡੂ ਹੈ (ਜੋ ਨੇੜੇ ਹੀ ਉੱਗੇ ਹੋਏ ਕੌਲ ਫੁੱਲ ਦੀ ਕਦਰ ਨਹੀਂ ਜਾਣਦਾ) । (ਕੁਰਾਹੇ ਪਿਆ ਹੋਇਆ ਮਨ) ਪ੍ਰਭੂ ਦੇ ਦਰ ਤੋਂ ਡਿੱਗਿਆ ਹੋਇਆ ਹੈ, (ਮਾਨੋ) ਸਰਾਪਿਆ ਹੋਇਆ ਹੈ, ਪਰਮਾਤਮਾ ਦੇ ਨਾਮ ਤੋਂ ਸੱਖਣਾ ਹੈ ।
It is cursed and condemned in the Court of the Lord, without the Naam, the Name of the Lord.
ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥
ਜੇਹੜਾ ਮਨੁੱਖ ਨਾਮ ਤੋਂ ਖ਼ਾਲੀ ਹੈ ਉਸ ਦੀ ਨਾਹ ਕੋਈ ਚੰਗੀ ਜਾਤਿ ਮੰਨੀ ਜਾਂਦੀ ਹੈ ਨਾਹ ਚੰਗੀ ਕੁਲ, ਕੋਈ ਉਸ ਦਾ ਨਾਮ ਤਕ ਨਹੀਂ ਲੈਂਦਾ,
He has no class or honor, and no one even mentions his name.
ਸਭਿ ਦੂਖ ਸਖਾਈ ਗੁਣਹ ਬੀਨ ॥੩॥
ਉਹ ਆਤਮਕ ਗੁਣਾਂ ਤੋਂ ਵਾਂਜਿਆ ਰਹਿੰਦਾ ਹੈ, ਸਾਰੇ ਦੁਖ ਹੀ ਦੁਖ ਉਸ ਦੇ ਸਾਥੀ ਬਣੇ ਰਹਿੰਦੇ ਹਨ ।੩।
That person who lacks virtue - all of his pains and sorrows are his only companions. ||3||
ਮਨੁ ਚਲੈ ਨ ਜਾਈ ਠਾਕਿ ਰਾਖੁ ॥
ਹੇ ਭਾਈ! ਇਹ ਮਨ ਚੰਚਲ ਹੈ, ਇਸ ਨੂੰ ਰੋਕ ਕੇ ਰੱਖ ਤਾਕਿ ਇਹ (ਵਿਕਾਰਾਂ ਦੇ ਪਿੱਛੇ) ਭਟਕਦਾ ਨਾਹ ਫਿਰੇ ।
His mind wanders out, and cannot be brought back or restrained.
ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥
ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਨਾਹ ਕਿਤੇ ਇੱਜ਼ਤ ਮਿਲਦੀ ਹੈ ਨਾਹ ਕੋਈ ਇਤਬਾਰ ਕਰਦਾ ਹੈ ।
Without being imbued with the sublime essence of the Lord, it has no honor or credit.
ਤੂ ਆਪੇ ਸੁਰਤਾ ਆਪਿ ਰਾਖੁ ॥
ਸ੍ਰਿਸ਼ਟੀ ਰਚ ਕੇ ਪਰਮਾਤਮਾ ਆਪ ਹੀ (ਇਸ ਦੀਆਂ ਲੋੜਾਂ ਭੀ) ਜਾਣਦਾ ਹੈ (ਇਸ ਵਾਸਤੇ, ਹੇ ਭਾਈ! ਪ੍ਰਭੂ ਦੇ ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!)
You Yourself are the Listener, Lord, and You Yourself are our Protector.
ਧਰਿ ਧਾਰਣ ਦੇਖੈ ਜਾਣੈ ਆਪਿ ॥੪॥
ਤੂੰ ਆਪ ਹੀ (ਸਾਡੀਆਂ ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈਂ, ਤੇ ਆਪ ਹੀ ਸਾਡਾ ਰਾਖਾ ਹੈਂ ।੪।
You are the Support of the earth; You Yourself behold and understand it. ||4||
ਆਪਿ ਭੁਲਾਏ ਕਿਸੁ ਕਹਉ ਜਾਇ ॥
ਹੇ ਮਾਂ! ਮੈਂ ਪ੍ਰਭੂ ਤੋਂ ਬਿਨਾ ਹੋਰ ਕਿਸ ਨੂੰ ਜਾ ਕੇ ਆਖਾਂ? ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾਂਦਾ ਹੈ,
When You Yourself make me wander, unto whom can I complain?
ਗੁਰੁ ਮੇਲੇ ਬਿਰਥਾ ਕਹਉ ਮਾਇ ॥
ਪ੍ਰਭੂ ਆਪ ਹੀ ਗੁਰੂ ਮਿਲਾਂਦਾ ਹੈ, ਸੋ, ਮੈਂ ਗੁਰੂ ਦੇ ਦਰ ਤੇ ਹੀ ਦਿਲ ਦਾ ਦੁੱਖ ਕਹਿ ਸਕਦਾ ਹਾਂ ।
Meeting the Guru, I will tell Him of my pain, O my mother.
ਅਵਗਣ ਛੋਡਉ ਗੁਣ ਕਮਾਇ ॥
ਗੁਰੂ ਦੀ ਸਹੈਤਾ ਨਾਲ ਹੀ ਗੁਣ ਵਿਹਾਝ ਕੇ ਔਗੁਣ ਛੱਡ ਸਕਦਾ ਹਾਂ ।
Abandoning my worthless demerits, now I practice virtue.
ਗੁਰ ਸਬਦੀ ਰਾਤਾ ਸਚਿ ਸਮਾਇ ॥੫॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਉਹ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੫।
Imbued with the Word of the Guru's Shabad, I am absorbed in the True Lord. ||5||
ਸਤਿਗੁਰ ਮਿਲਿਐ ਮਤਿ ਊਤਮ ਹੋਇ ॥
ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੀ) ਮਤਿ ਸੇ੍ਰਸ਼ਟ ਹੋ ਜਾਂਦੀ ਹੈ, ਮਨ ਪਵਿਤ੍ਰ ਹੋ ਜਾਂਦਾ ਹੈ,
Meeting with the True Guru, the intellect is elevated and exalted.
ਮਨੁ ਨਿਰਮਲੁ ਹਉਮੈ ਕਢੈ ਧੋਇ ॥
ਉਹ ਮਨੁੱਖ ਆਪਣੇ ਮਨ ਵਿਚੋਂ ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ,
The mind becomes immaculate, and egotism is washed away.
ਸਦਾ ਮੁਕਤੁ ਬੰਧਿ ਨ ਸਕੈ ਕੋਇ ॥
ਉਹ ਵਿਕਾਰਾਂ ਤੋਂ ਸਦਾ ਬਚਿਆ ਰਹਿੰਦਾ ਹੈ, ਕੋਈ (ਵਿਕਾਰ) ਉਸ ਨੂੰ ਕਾਬੂ ਨਹੀਂ ਕਰ ਸਕਦਾ,
He is liberated forever, and no one can put him in bondage.
ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥
ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ, ਕੋਈ ਹੋਰ (ਸ਼ੁਗ਼ਲ ਉਸ ਨੂੰ ਆਪਣੇ ਵਲ ਖਿੱਚ) ਨਹੀਂ ਪਾ ਸਕਦਾ ।੬।
He chants the Naam forever, and nothing else. ||6||
ਮਨੁ ਹਰਿ ਕੈ ਭਾਣੈ ਆਵੈ ਜਾਇ ॥
(ਪਰ ਜੀਵ ਦੇ ਕੀਹ ਵੱਸ? ਇਸ ਮਨ ਦੀ ਕੋਈ ਪੇਸ਼ ਨਹੀਂ ਜਾ ਸਕਦੀ) ਇਹ ਮਨ ਪਰਮਾਤਮਾ ਦੇ ਭਾਣੇ ਅਨੁਸਾਰ (ਮਾਇਆ ਦੇ ਮੋਹ ਵਿਚ) ਭਟਕਦਾ ਫਿਰਦਾ ਹੈ,
The mind comes and goes according to the Will of the Lord.
ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥
ਉਹ ਪ੍ਰਭੂ ਆਪ ਹੀ ਸਭ ਜੀਵਾਂ ਵਿਚ ਵੱਸਦਾ ਹੈ (ਉਸ ਦੀ ਰਜ਼ਾ ਦੇ ਉਲਟ) ਕੋਈ ਹੀਲ-ਹੁੱਜਤ ਕੀਤੀ ਨਹੀਂ ਜਾ ਸਕਦੀ ।
The One Lord is contained amongst all; nothing else can be said.
ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥
ਹਰ ਥਾਂ ਪ੍ਰਭੂ ਦਾ ਹੁਕਮ ਹੀ ਚੱਲ ਰਿਹਾ ਹੈ, ਸਾਰੀ ਸ੍ਰਿਸ਼ਟੀ ਪ੍ਰਭੂ ਦੇ ਹੁਕਮ ਵਿਚ ਹੀ ਬੱਝੀ ਰਹਿੰਦੀ ਹੈ ।
The Hukam of His Command pervades everywhere, and all merge in His Command.
ਦੂਖ ਸੂਖ ਸਭ ਤਿਸੁ ਰਜਾਇ ॥੭॥
(ਜੀਵਾਂ ਨੂੰ ਵਾਪਰਦੇ) ਸਾਰੇ ਦੁਖ ਤੇ ਸੁਖ ਉਸ ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਹਨ ।੭।
Pain and pleasure all come by His Will. ||7||
ਤੂ ਅਭੁਲੁ ਨ ਭੂਲੌ ਕਦੇ ਨਾਹਿ ॥
ਹੇ ਪ੍ਰਭੂ! ਤੂੰ ਅਭੁੱਲ ਹੈਂ, ਗ਼ਲਤੀ ਨਹੀਂ ਕਰਦਾ, ਤੂੰ ਕਦੇ ਭੀ ਉਕਾਈ ਨਹੀਂ ਖਾਂਦਾ ।
You are infallible; You never make mistakes.
ਗੁਰ ਸਬਦੁ ਸੁਣਾਏ ਮਤਿ ਅਗਾਹਿ ॥
(ਤੇਰੀ ਰਜ਼ਾ ਅਨੁਸਾਰ) ਗੁਰੂ ਜਿਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਉਸ ਮਨੁੱਖ ਦੀ ਮਤਿ ਭੀ ਅਗਾਧ (ਡੂੰਘੀ) ਹੋ ਜਾਂਦੀ ਹੈ (ਭਾਵ, ਉਹ ਭੀ ਡੂੰਘੀ ਸਮਝ ਵਾਲਾ ਹੋ ਜਾਂਦਾ ਹੈ ਤੇ ਕੋਈ ਉਕਾਈ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ)
Those who listen to the Word of the Guru's Shabad - their intellects become deep and profound.
ਤੂ ਮੋਟਉ ਠਾਕੁਰੁ ਸਬਦ ਮਾਹਿ ॥
ਹੇ ਪ੍ਰਭੂ! ਤੂੰ ਵੱਡਾ (ਪਾਲਣਹਾਰ) ਮਾਲਕ ਹੈਂ ਤੇ ਗੁਰੂ ਦੇ ਸ਼ਬਦ ਵਿਚ ਵੱਸਦਾ ਹੈਂ (ਭਾਵ, ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਤੇਰਾ ਦਰਸਨ ਹੋ ਜਾਂਦਾ ਹੈ) ।
You, O my Great Lord and Master, are contained in the Shabad.
ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਨਾਨਕ ਦਾ ਮਨ (ਉਸ ਦੀ ਯਾਦ ਵਿਚ) ਗਿੱਝ ਗਿਆ ਹੈ ।੮।੨।
O Nanak, my mind is pleased, praising the True Lord. ||8||2||