ਬਸੰਤੁ ਮਹਲਾ ੧ ॥
Basant, First Mehl:
ਦਰਸਨ ਕੀ ਪਿਆਸ ਜਿਸੁ ਨਰ ਹੋਇ ॥
ਜਿਸ ਮਨੁੱਖ ਨੂੰ ਪਰਮਾਤਮਾ ਦੇ ਦਰਸਨ ਦੀ ਤਾਂਘ ਹੁੰਦੀ ਹੈ, ਉਹ ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਛੱਡ ਕੇ ਇਕ ਪਰਮਾਤਮਾ ਦੇ ਨਾਮ ਵਿਚ ਹੀ ਮਸਤ ਰਹਿੰਦਾ ਹੈ ।
That person, who thirsts for the Blessed Vision of the Lord's Darshan,
ਏਕਤੁ ਰਾਚੈ ਪਰਹਰਿ ਦੋਇ ॥
(ਜਿਵੇਂ ਦੁੱਧ ਰਿੜਕ ਕੇ, ਮੁੜ ਮੁੜ ਮਧਾਣੀ ਹਿਲਾ ਕੇ, ਮੱਖਣ ਕੱਢੀਦਾ ਹੈ, ਤਿਵੇਂ) ਉਹ ਮਨੁੱਖ ਮੁੜ ਮੁੜ ਸਿਮਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖਦਾ ਹੈ,
is absorbed in the One Lord, leaving duality behind.
ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥
ਤੇ ਉਸ ਦਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ ।
His pains are taken away, as he churns and drinks in the Ambrosial Nectar.
ਗੁਰਮੁਖਿ ਬੂਝੈ ਏਕ ਸਮਾਇ ॥੧॥
ਗੁਰੂ ਦੀ ਸਰਨ ਪੈ ਕੇ ਉਹ (ਪਰਮਾਤਮਾ ਦੇ ਸਹੀ ਸਰੂਪ ਨੂੰ) ਸਮਝ ਲੈਂਦਾ ਹੈ, ਤੇ ਉਸ ਇਕ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।
The Gurmukh understands, and merges in the One Lord. ||1||
ਤੇਰੇ ਦਰਸਨ ਕਉ ਕੇਤੀ ਬਿਲਲਾਇ ॥
ਹੇ ਪ੍ਰਭੂ! ਬੇਅੰਤ ਲੁਕਾਈ ਤੇਰੇ ਦਰਸਨ ਵਾਸਤੇ ਤਰਲੇ ਲੈਂਦੀ ਹੈ,
So many cry out for Your Darshan, Lord.
ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥
ਪਰ ਕੋਈ ਵਿਰਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਤੇਰੇ ਸਰੂਪ ਨੂੰ) ਪਛਾਣਦਾ ਹੈ ।੧।ਰਹਾਉ।
How rare are those who realize the Word of the Guru's Shabad and merge with Him. ||1||Pause||
ਬੇਦ ਵਖਾਣਿ ਕਹਹਿ ਇਕੁ ਕਹੀਐ ॥
ਵੇਦ ਆਦਿਕ ਧਰਮ-ਪੁਸਤਕ ਭੀ ਵਿਆਖਿਆ ਕਰ ਕੇ ਇਹੀ ਆਖਦੇ ਹਨ
The Vedas say that we should chant the Name of the One Lord.
ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥
ਕਿ ਇਕ ਉਸ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ ਜੋ ਬੇਅੰਤ ਹੈ ਤੇ ਜਿਸ ਦਾ ਅੰਤ ਕਿਸੇ ਜੀਵ ਨੇ ਨਹੀਂ ਲੱਭਾ ।
He is endless; who can find His limits?
ਏਕੋ ਕਰਤਾ ਜਿਨਿ ਜਗੁ ਕੀਆ ॥
ਉਹ ਇਕ ਆਪ ਹੀ ਆਪ ਕਰਤਾਰ ਹੈ ਜਿਸ ਨੇ ਜਗਤ ਰਚਿਆ ਹੈ,
There is only One Creator, who created the world.
ਬਾਝੁ ਕਲਾ ਧਰਿ ਗਗਨੁ ਧਰੀਆ ॥੨॥
ਜਿਸ ਨੇ ਕਿਸੇ ਦਿੱਸਦੇ ਸਹਾਰੇ ਤੋਂ ਬਿਨਾ ਹੀ ਧਰਤੀ ਤੇ ਆਕਾਸ਼ ਨੂੰ ਠਹਰਾਇਆ ਹੋਇਆ ਹੈ ।੨।
Without any pillars, He supports the earth and the sky. ||2||
ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥
ਸਿਆਣਾ ਮਨੁੱਖ ਪੂਰੇ ਗੁਰੂ ਪਾਸੋਂ ਸਮਝ ਲੈਂਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਲਗਨ ਹੀ ਅਸਲ ਗਿਆਨ ਹੈ ਤੇ ਅਸਲ ਧਿਆਨ (ਜੋੜਨਾ) ਹੈ ।
Spiritual wisdom and meditation are contained in the melody of the Bani, the Word of the One Lord.
ਏਕੁ ਨਿਰਾਲਮੁ ਅਕਥ ਕਹਾਣੀ ॥
ਇਕ ਪਰਮਾਤਮਾ ਹੀ ਐਸਾ ਹੈ ਜਿਸ ਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਉਸ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ,
The One Lord is Untouched and Unstained; His story is unspoken.
ਏਕੋ ਸਬਦੁ ਸਚਾ ਨੀਸਾਣੁ ॥
ਉਸ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਹੀ
The Shabad, the Word, is the Insignia of the One True Lord.
ਪੂਰੇ ਗੁਰ ਤੇ ਜਾਣੈ ਜਾਣੁ ॥੩॥
(ਮਨੁੱਖ ਦੇ ਪਾਸ ਇਸ ਜੀਵਨ-ਪੰਧ ਵਿਚ) ਸੱਚਾ ਪਰਵਾਨਾ ਹੈ ।੩।
Through the Perfect Guru, the Knowing Lord is known. ||3||
ਏਕੋ ਧਰਮੁ ਦ੍ਰਿੜੈ ਸਚੁ ਕੋਈ ॥
ਜੇਹੜਾ ਕੋਈ ਮਨੁੱਖ ਆਪਣੇ ਹਿਰਦੇ ਵਿਚ ਇਹ ਨਿਸ਼ਚਾ ਬਿਠਾਂਦਾ ਹੈ ਕਿ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਹੀ ਇਕੋ ਇਕ ਠੀਕ ਧਰਮ ਹੈ,
There is only one religion of Dharma; let everyone grasp this truth.
ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥
ਉਹੀ ਗੁਰੂ ਦੀ ਮਤਿ ਦਾ ਆਸਰਾ ਲੈ ਕੇ ਸਦਾ ਲਈ (ਵਿਕਾਰਾਂ ਦੇ ਟਾਕਰੇ ਤੇ) ਅਡੋਲ ਹੋ ਜਾਂਦਾ ਹੈ;
Through the Guru's Teachings, one becomes perfect, all the ages through.
ਅਨਹਦਿ ਰਾਤਾ ਏਕ ਲਿਵ ਤਾਰ ॥
ਉਹ ਮਨੁੱਖ ਇਕ-ਤਾਰ ਸੁਰਤਿ ਜੋੜ ਕੇ ਅਬਿਨਾਸੀ ਪ੍ਰਭੂ ਵਿਚ ਮਸਤ ਰਹਿੰਦਾ ਹੈ,
Imbued with the Unmanifest Celestial Lord, and lovingly absorbed in the One,
ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥
ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਦਰਸਨ ਕਰ ਲੈਂਦਾ ਹੈ ।੪।
the Gurmukh attains the invisible and infinite. ||4||
ਏਕੋ ਤਖਤੁ ਏਕੋ ਪਾਤਿਸਾਹੁ ॥
(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਯਕੀਨ ਬਣ ਜਾਂਦਾ ਹੈ ਕਿ ਸਾਰੇ ਜਗਤ ਦਾ ਮਾਲਕ ਪਰਮਾਤਮਾ ਹੀ ਸਦਾ-ਥਿਰ) ਇਕੋ ਇਕ ਪਾਤਿਸ਼ਾਹ ਹੈ (ਤੇ ਉਸੇ ਦਾ ਹੀ ਸਦਾ-ਥਿਰ ਰਹਿਣ ਵਾਲਾ) ਇਕੋ ਇਕ ਤਖ਼ਤ ਹੈ,
There is one celestial throne, and One Supreme King.
ਸਰਬੀ ਥਾਈ ਵੇਪਰਵਾਹੁ ॥
ਉਹ ਪਾਤਿਸ਼ਾਹ ਸਭ ਥਾਵਾਂ ਵਿਚ ਵਿਆਪਕ ਹੈ (ਸਾਰੇ ਜਗਤ ਦੀ ਕਾਰ ਚਲਾਂਦਾ ਹੋਇਆ ਭੀ ਉਹ ਸਦਾ) ਬੇ-ਫ਼ਿਕਰ ਰਹਿੰਦਾ ਹੈ ।
The Independent Lord God is pervading all places.
ਤਿਸ ਕਾ ਕੀਆ ਤ੍ਰਿਭਵਣ ਸਾਰੁ ॥
ਸਾਰਾ ਜਗਤ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ, ਉਹੀ ਤਿੰਨਾਂ ਭਵਨਾਂ ਦਾ ਮੂਲ ਹੈ,
The three worlds are the creation of that Sublime Lord.
ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥
ਪਰ ਉਹ ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਹਰ ਥਾਂ) ਉਹ ਆਪ ਹੀ ਆਪ ਹੈ ।੫।
The One Creator of the Creation is Unfathomable and Incomprehensible. ||5||
ਏਕਾ ਮੂਰਤਿ ਸਾਚਾ ਨਾਉ ॥
(ਇਹ ਸਾਰਾ ਸੰਸਾਰ ਉਸੇ) ਇਕ ਪਰਮਾਤਮਾ ਦਾ ਸਰੂਪ ਹੈ, ਉਸ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ,
His Form is One, and True is His Name.
ਤਿਥੈ ਨਿਬੜੈ ਸਾਚੁ ਨਿਆਉ ॥
ਉਸ ਦੀ ਦਰਗਾਹ ਵਿਚ ਸਦਾ ਸਦਾ-ਥਿਰ ਨਿਆਂ ਹੀ ਚੱਲਦਾ ਹੈ ।
True justice is administered there.
ਸਾਚੀ ਕਰਣੀ ਪਤਿ ਪਰਵਾਣੁ ॥
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੂੰ ਆਪਣਾ ਕਰਤੱਵ ਬਣਾਇਆ ਹੈ ਉਸ ਨੂੰ ਸੱਚੀ ਦਰਗਾਹ ਵਿਚ ਇੱਜ਼ਤ ਮਿਲਦੀ ਹੈ ਮਾਣ ਮਿਲਦਾ ਹੈ,
Those who practice Truth are honored and accepted.
ਸਾਚੀ ਦਰਗਹ ਪਾਵੈ ਮਾਣੁ ॥੬॥
ਦਰਗਾਹ ਵਿਚ ਉਹ ਕਬੂਲ ਹੁੰਦਾ ਹੈ ।੬।
They are honored in the Court of the True Lord. ||6||
ਏਕਾ ਭਗਤਿ ਏਕੋ ਹੈ ਭਾਉ ॥
(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਨਿਸ਼ਚਾ ਆ ਜਾਂਦਾ ਹੈ ਕਿ) ਪਰਮਾਤਮਾ ਦੀ ਭਗਤੀ ਪਰਮਾਤਮਾ ਨਾਲ ਪਿਆਰ ਹੀ ਇਕੋ ਇਕ ਸਹੀ ਜੀਵਨ-ਰਾਹ ਹੈ ।
Devotional worship of the One Lord is the expression of love for the One Lord.
ਬਿਨੁ ਭੈ ਭਗਤੀ ਆਵਉ ਜਾਉ ॥
ਜੇਹੜਾ ਮਨੁੱਖ ਭਗਤੀ ਤੋਂ ਸੱਖਣਾ ਹੈ ਪ੍ਰਭੂ ਦੇ ਡਰ-ਅਦਬ ਤੋਂ ਖ਼ਾਲੀ ਹੈ ਉਸ ਨੂੰ ਜੰਮਣ ਮਰਨ ਦਾ ਗੇੜ ਮਿਲਿਆ ਰਹਿੰਦਾ ਹੈ ।
Without the Fear of God and devotional worship of Him, the mortal comes and goes in reincarnation.
ਗੁਰ ਤੇ ਸਮਝਿ ਰਹੈ ਮਿਹਮਾਣੁ ॥
ਜੇਹੜਾ ਮਨੁੱਖ ਗੁਰੂ ਪਾਸੋਂ ਸਿੱਖਿਆ ਲੈ ਕੇ (ਜਗਤ ਵਿਚ) ਪ੍ਰਾਹੁਣਾ (ਬਣ ਕੇ) ਜੀਊਂਦਾ ਹੈ
One who obtains this understanding from the Guru dwells like an honored guest in this world.
ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥
ਤੇ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦਾ ਹੈ ਉਹ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ ।੭।
That humble being who is imbued with the sublime essence of the Lord is certified and approved. ||7||
ਇਤ ਉਤ ਦੇਖਉ ਸਹਜੇ ਰਾਵਉ ॥
ਹੇ ਠਾਕੁਰ! ਮੈਂ (ਗੁਰੂ ਦੀ ਕਿਰਪਾ ਨਾਲ) ਏਧਰ ਓਧਰ (ਹਰ ਥਾਂ) ਤੈਨੂੰ ਹੀ (ਵਿਆਪਕ) ਵੇਖਦਾ ਹਾਂ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਤੈਨੂੰ ਸਿਮਰਦਾ ਹਾਂ,
I see Him here and there; I dwell on Him intuitively.
ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥
ਤੈਥੋਂ ਬਿਨਾ ਮੈਂ ਕਿਸੇ ਹੋਰ ਨਾਲ ਪ੍ਰੀਤਿ ਨਹੀਂ ਜੋੜਦਾ ।
I do not love any other than You, O Lord and Master.
ਨਾਨਕ ਹਉਮੈ ਸਬਦਿ ਜਲਾਇਆ ॥
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਸਾੜ ਲਈ ਹੈ,
O Nanak, my ego has been burnt away by the Word of the Shabad.
ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥
ਗੁਰੂ ਨੇ ਉਸ ਨੂੰ ਪ੍ਰਭੂ ਦਾ ਸਦਾ ਲਈ ਟਿਕੇ ਰਹਿਣ ਵਾਲਾ ਦਰਸਨ ਕਰਾ ਦਿੱਤਾ ਹੈ ।੮।੩।
The True Guru has shown me the Blessed Vision of the True Lord. ||8||3||