ਬਸੰਤੁ ਮਹਲਾ ੧ ॥
Basant, First Mehl:
ਚੰਚਲੁ ਚੀਤੁ ਨ ਪਾਵੈ ਪਾਰਾ ॥
ਹੇ ਕਰਤਾਰ! (ਮਾਇਆ ਦੇ ਮੋਹ ਵਿਚ ਫਸ ਕੇ) ਚੰਚਲ (ਹੋ ਚੁਕਿਆ) ਮਨ (ਆਪਣੇ ਉੱਦਮ ਨਾਲ) ਚੰਚਲਤਾ ਵਿਚੋਂ ਨਿਕਲ ਨਹੀਂ ਸਕਦਾ, (ਹਰ ਵੇਲੇ) ਭਟਕਦਾ ਫਿਰਦਾ ਹੈ,
The fickle consciousness cannot find the Lord's limits.
ਆਵਤ ਜਾਤ ਨ ਲਾਗੈ ਬਾਰਾ ॥
ਰਤਾ ਭੀ ਚਿਰ ਨਹੀਂ ਲੱਗਦਾ (ਭਾਵ, ਰਤਾ ਭਰ ਭੀ ਟਿਕਦਾ ਨਹੀਂ ।
It is caught in non-stop coming and going.
ਦੂਖੁ ਘਣੋ ਮਰੀਐ ਕਰਤਾਰਾ ॥
ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਮਨੁੱਖ ਨੂੰ) ਬਹੁਤ ਦੁੱਖ ਸਹਾਰਨਾ ਪੈਂਦਾ ਹੈ, ਤੇ ਆਤਮਕ ਮੌਤ ਹੋ ਜਾਂਦੀ ਹੈ ।
I am suffering and dying, O my Creator.
ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥
(ਇਸ ਬਿਪਤਾ ਵਿਚੋਂ) ਪ੍ਰੀਤਮ-ਪ੍ਰਭੂ ਤੋਂ ਬਿਨਾ ਹੋਰ ਕੋਈ ਧਿਰ ਮਦਦ ਭੀ ਨਹੀਂ ਕਰ ਸਕਦਾ ।੧।
No one cares for me, except my Beloved. ||1||
ਸਭ ਊਤਮ ਕਿਸੁ ਆਖਉ ਹੀਨਾ ॥
ਸਾਰੀ ਲੁਕਾਈ ਚੰਗੀ ਹੈ, (ਕਿਉਂਕਿ ਸਭ ਵਿਚ ਪਰਮਾਤਮਾ ਆਪ ਮੌਜੂਦ ਹੈ) ਮੈਂ ਕਿਸੇ ਨੂੰ ਮਾੜਾ ਨਹੀਂ ਆਖ ਸਕਦਾ ।
All are high and exalted; how can I call anyone low?
ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥
(ਪਰ ਅਸਲ ਵਿਚ ਉਹੀ ਮਨੁੱਖ ਚੰਗਿਆਈ ਪ੍ਰਾਪਤ ਕਰਦਾ ਹੈ, ਜਿਸ ਦਾ ਮਨ) ਪਰਮਾਤਮਾ ਦੀ ਭਗਤੀ ਵਿਚ (ਜੁੜਦਾ ਹੈ) ਪ੍ਰਭੂ ਦੇ ਸਦਾ-ਥਿਰ ਨਾਮ ਵਿਚ (ਜੁੜ ਕੇ) ਖ਼ੁਸ ਹੁੰਦਾ ਹੈ ।੧।ਰਹਾਉ।
Devotional worship of the Lord and the True Name has satisfied me. ||1||Pause||
ਅਉਖਧ ਕਰਿ ਥਾਕੀ ਬਹੁਤੇਰੇ ॥
ਦੁੱਖ ਭੀ ਤੇ ਸੁਖ ਭੀ ਦੇਣ ਵਾਲੇ ਹੇ ਮੇਰੇ ਪਾਲਣਹਾਰ ਪ੍ਰਭੂ!
I have taken all sorts of medicines; I am so tired of them.
ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥
(ਮਨ ਨੂੰ ਚੰਚਲਤਾ ਦੇ ਰੋਗ ਤੋਂ ਬਚਾਣ ਲਈ) ਮੈਂ ਅਨੇਕਾਂ ਦਵਾਈਆਂ (ਭਾਵ, ਉੱਦਮ) ਕਰ ਕੇ ਹਾਰ ਗਈ ਹਾਂ,
How can this disease be cured, without my Guru?
ਬਿਨੁ ਹਰਿ ਭਗਤੀ ਦੂਖ ਘਣੇਰੇ ॥
ਪਰ ਪਿਆਰੇ ਗੁਰੂ (ਦੀ ਸਹੈਤਾ) ਤੋਂ ਬਿਨਾ ਇਹ ਦੁੱਖ ਦੂਰ ਨਹੀਂ ਹੁੰਦਾ ।
Without devotional worship of the Lord, the pain is so great.
ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥
ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਨ ਨੂੰ) ਅਨੇਕਾਂ ਹੀ ਦੁੱਖ ਆ ਘੇਰਦੇ ਹਨ ।੨।
My Lord and Master is the Giver of pain and pleasure. ||2||
ਰੋਗੁ ਵਡੋ ਕਿਉ ਬਾਂਧਉ ਧੀਰਾ ॥
(ਚੰਚਲਤਾ ਦਾ ਇਹ) ਰੋਗ ਬਹੁਤ ਵੱਡਾ ਹੈ (ਇਸ ਦੇ ਹੁੰਦਿਆਂ) ਮੈਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ ।
The disease is so deadly; how can I find the courage?
ਰੋਗੁ ਬੁਝੈ ਸੋ ਕਾਟੈ ਪੀਰਾ ॥
(ਮੇਰੇ ਇਸ) ਰੋਗ ਨੂੰ ਗੁਰੂ ਹੀ ਸਮਝ ਸਕਦਾ ਹੈ ਤੇ ਉਹੀ ਮੇਰਾ ਦੁੱਖ ਕੱਟ ਸਕਦਾ ਹੈ ।
He knows my disease, and only He can take away the pain.
ਮੈ ਅਵਗਣ ਮਨ ਮਾਹਿ ਸਰੀਰਾ ॥
(ਇਸ ਰੋਗ ਦੇ ਕਾਰਨ) ਮੇਰੇ ਮਨ ਵਿਚ ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਵਧ ਰਹੇ ਹਨ ।
My mind and body are filled with faults and demerits.
ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥
ਢੂੰਢਦਿਆਂ ਤੇ ਭਾਲ ਕਰਦਿਆਂ (ਆਖ਼ਿਰ) ਗੁਰੂ ਨੇ ਮੈਨੂੰ ਸਾਧ ਸੰਗਤਿ ਮਿਲਾ ਦਿੱਤੀ ।੩।
I searched and searched, and found the Guru, O my brother! ||3||
ਗੁਰ ਕਾ ਸਬਦੁ ਦਾਰੂ ਹਰਿ ਨਾਉ ॥
(ਚੰਚਲਤਾ ਦੇ ਰੋਗ ਦੀ) ਦਵਾਈ ਗੁਰੂ ਦਾ ਸ਼ਬਦ (ਹੀ) ਹੈ ਪਰਮਾਤਮਾ ਦਾ ਨਾਮ (ਹੀ) ਹੈ ।
The Word of the Guru's Shabad, and the Lord's Name are the cures.
ਜਿਉ ਤੂ ਰਾਖਹਿ ਤਿਵੈ ਰਹਾਉ ॥
(ਹੇ ਪ੍ਰਭੂ!) ਜਿਵੇਂ ਤੂੰ ਰੱਖੇਂ ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਭਾਵ, ਮੈਂ ਉਸੇ ਜੀਵਨ-ਪੰਧ ਤੇ ਤੁਰ ਸਕਦਾ ਹਾਂ । ਮੇਹਰ ਕਰ, ਮੈਨੂੰ ਗੁਰੂ ਦੇ ਸ਼ਬਦ ਵਿਚ ਆਪਣੇ ਨਾਮ ਵਿਚ ਜੋੜੀ ਰੱਖ) ।
As You keep me, so do I remain.
ਜਗੁ ਰੋਗੀ ਕਹ ਦੇਖਿ ਦਿਖਾਉ ॥
ਜਗਤ (ਆਪ ਹੀ) ਰੋਗੀ ਹੈ, ਮੈਂ ਕਿਸ ਨੂੰ ਲੱਭ ਕੇ ਆਪਣਾ ਰੋਗ ਦੱਸਾਂ? ਇਕ ਪਰਮਾਤਮਾ ਹੀ ਪਵਿਤ੍ਰ ਹੈ,
The world is sick; where should I look?
ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥
ਪਰਮਾਤਮਾ ਦਾ ਨਾਮ ਹੀ ਪਵਿਤ੍ਰ ਹੈ (ਗੁਰੂ ਦੀ ਸਰਨ ਪੈ ਕੇ ਇਹ ਹਰੀ-ਨਾਮ ਹੀ ਵਿਹਾਝਣਾ ਚਾਹੀਦਾ ਹੈ) ।੪।
The Lord is Pure and Immaculate; Immaculate is His Name. ||4||
ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥
ਜੇਹੜਾ ਗੁਰੂ (ਭਾਵ, ਗੁਰੂ ਹੀ) (ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਵੇਖ ਕੇ ਹੋਰਨਾਂ ਨੂੰ ਵਿਖਾ ਸਕਦਾ ਹੈ,
The Guru sees and reveals the Lord's home, deep within the home of the self;
ਗੁਰ ਮਹਲੀ ਸੋ ਮਹਲਿ ਬੁਲਾਵੈ ॥
ਸਭ ਤੋਂ ਉੱਚੇ ਮਹਲ ਦਾ ਵਾਸੀ ਉਹ ਗੁਰੂ ਹੀ ਜੀਵ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੱਦ ਸਕਦਾ ਹੈ (ਤੇ ਟਿਕਾ ਸਕਦਾ ਹੈ ।)
He ushers the soul-bride into the Mansion of the Lord's Presence.
ਮਨ ਮਹਿ ਮਨੂਆ ਚਿਤ ਮਹਿ ਚੀਤਾ ॥
ਜਿਨ੍ਹਾਂ ਬੰਦਿਆਂ ਨੂੰ ਗੁਰੂ ਪ੍ਰਭੂ ਦੀ ਹਜ਼ੂਰੀ ਵਿਚ ਅਪੜਾਂਦਾ ਹੈ ਉਹਨਾਂ ਦੇ ਮਨ ਉਹਨਾਂ ਦੇ ਚਿੱਤ (ਬਾਹਰ ਭਟਕਣੋਂ ਹਟ ਕੇ) ਅੰਦਰ ਹੀ ਟਿਕ ਜਾਂਦੇ ਹਨ,
When the mind remains in the mind, and the consciousness in the consciousness,
ਐਸੇ ਹਰਿ ਕੇ ਲੋਗ ਅਤੀਤਾ ॥੫॥
ਤੇ ਇਸ ਤਰ੍ਹਾਂ ਪਰਮਾਤਮਾ ਦੇ ਸੇਵਕ (ਮਾਇਆ ਦੇ ਮੋਹ ਤੋਂ) ਨਿਰਲੇਪ ਹੋ ਜਾਂਦੇ ਹਨ ।੫।
such people of the Lord remain unattached. ||5||
ਹਰਖ ਸੋਗ ਤੇ ਰਹਹਿ ਨਿਰਾਸਾ ॥
(ਨਿਰਲੇਪ ਹੋਏ ਹੋਏ ਹਰੀ ਦੇ ਸੇਵਕ) ਖ਼ੁਸ਼ੀ ਗ਼ਮੀ ਤੋਂ ਉਤਾਂਹ ਰਹਿੰਦੇ ਹਨ,
They remain free of any desire for happiness or sorrow;
ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥
ਆਤਮਕ ਜੀਵਨ ਦੇਣ ਵਾਲਾ ਨਾਮ-ਅੰਮ੍ਰਿਤ ਚੱਖ ਕੇ ਉਹ ਬੰਦੇ ਪਰਮਾਤਮਾ ਦੇ ਨਾਮ ਵਿਚ ਹੀ (ਆਪਣੇ ਮਨ ਦਾ) ਟਿਕਾਣਾ ਬਣਾ ਲੈਂਦੇ ਹਨ ।
tasting the Amrit, the Ambrosial Nectar, they abide in the Lord's Name.
ਆਪੁ ਪਛਾਣਿ ਰਹੈ ਲਿਵ ਲਾਗਾ ॥
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪਰਖ ਕੇ ਪਰਮਾਤਮਾ ਦੀ ਯਾਦ ਵਿਚ ਸੁਰਤਿ ਜੋੜੀ ਰੱਖਦਾ ਹੈ,
They recognize their own selves, and remain lovingly attuned to the Lord.
ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥
ਉਹ ਮਨੁੱਖਾ ਜੀਵਨ ਦੀ ਬਾਜ਼ੀ ਜਿੱਤ ਲੈਂਦਾ ਹੈ । ਗੁਰੂ ਦੀ ਮਤਿ ਤੇ ਤੁਰਨ ਨਾਲ ਉਸ ਦਾ (ਚੰਚਲਤਾ ਵਾਲਾ) ਦੁੱਖ ਦੂਰ ਹੋ ਜਾਂਦਾ ਹੈ ।੬।
They are victorious on the battlefield of life, following the Guru's Teachings, and their pains run away. ||6||
ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥
(ਮੇਹਰ ਕਰ ਕੇ) ਗੁਰੂ ਨੇ ਮੈਨੂੰ ਸਦਾ-ਥਿਰ ਰਹਿਣ ਵਾਲਾ ਨਾਮ-ਅੰਮ੍ਰਿਤ ਦਿੱਤਾ ਹੈ, ਮੈਂ (ਉਸ ਅੰਮ੍ਰਿਤ ਨੂੰ ਸਦਾ) ਪੀਂਦਾ ਹਾਂ, (ਉਸ ਅੰਮ੍ਰਿਤ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਵਿਕਾਰਾਂ ਵਲੋਂ ਮੂੰਹ ਮੋੜ ਚੁਕਾ ਹਾਂ,
The Guru has given me the True Ambrosial Nectar; I drink it in.
ਸਹਜਿ ਮਰਉ ਜੀਵਤ ਹੀ ਜੀਵਉ ॥
ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਰਿਹਾ ਹੈ ।
Of course, I have died, and now I am alive to live.
ਅਪਣੋ ਕਰਿ ਰਾਖਹੁ ਗੁਰ ਭਾਵੈ ॥
ਜੇ ਗੁਰੂ ਮੇਹਰ ਕਰੇ (ਭਾਵ, ਗੁਰੂ ਦੀ ਮੇਹਰ ਨਾਲ ਹੀ) (ਮੈਂ ਅਰਦਾਸ ਕਰਦਾ ਹਾਂ, ਤੇ ਆਖਦਾ ਹਾਂ—ਹੇ ਪ੍ਰਭੂ!) ਮੈਨੂੰ ਆਪਣਾ (ਸੇਵਕ) ਬਣਾ ਕੇ (ਆਪਣੇ ਚਰਨਾਂ ਵਿਚ) ਰੱਖ ।
Please, protect me as Your Own, if it pleases You.
ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥
ਜੇਹੜਾ ਬੰਦਾ ਤੇਰਾ (ਸੇਵਕ) ਬਣ ਜਾਂਦਾ ਹੈ, ਉਹ ਤੇਰੇ ਵਿਚ ਹੀ ਲੀਨ ਹੋ ਜਾਂਦਾ ਹੈ ।੭।
One who is Yours, merges into You. ||7||
ਭੋਗੀ ਕਉ ਦੁਖੁ ਰੋਗ ਵਿਆਪੈ ॥
ਜੇਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦੇ ਭੋਗਣ ਵਿਚ ਹੀ ਮਸਤ ਰਹਿੰਦਾ ਹੈ ਉਸ ਨੂੰ ਰੋਗਾਂ ਦਾ ਦੁੱਖ ਆ ਦਬਾਂਦਾ ਹੈ ।
Painful diseases afflict those who are sexually promiscuous.
ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥
ਪਰ, ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਹਰੇਕ ਘਟ ਵਿਚ ਵਿਆਪਕ ਦਿੱਸ ਪੈਂਦਾ ਹੈ,
God appears permeating and pervading in each and every heart.
ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੁਖਾਂ ਦੁੱਖਾਂ ਤੋਂ ਨਿਰਲੇਪ ਰਹਿੰਦਾ ਹੈ,
One who remains unattached, through the Word of the Guru's Shabad
ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥
ਉਹ ਚਿੱਤ ਦੇ ਪਿਆਰ ਨਾਲ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ ।੮।੪।
- O Nanak, his heart and consciousness dwell upon and savor the Lord. ||8||4||