ਸਲੋਕੁ ਮਃ ੧ ॥
Shalok, First Mehl:
ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥
ਜੇ ਮੈਂ ਅੱਗ (ਭੀ) ਪਹਿਨ ਲਵਾਂ, (ਜਾਂ) ਬਰਫ਼ ਵਿਚ ਘਰ ਬਣਾ ਲਵਾਂ (ਭਾਵ, ਜੇ ਮੇਰੇ ਮਨ ਵਿਚ ਇਤਨੀ ਤਾਕਤ ਆ ਜਾਏ ਕਿ ਅੱਗ ਵਿਚ ਤੇ ਬਰਫ਼ ਵਿਚ ਬੈਠ ਸਕਾਂ) ਲੋਹੇ ਨੂੰ ਭੋਜਨ ਬਣਾ ਲਵਾਂ (ਲੋਹਾ ਖਾ ਸਕਾਂ),
If I dressed myself in fire, and built my house of snow, and made iron my food;
ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥
ਜੇ ਮੈਂ ਸਾਰੇ ਹੀ ਦੁੱਖ ਬੜੇ ਸੌਖ ਨਾਲ ਸਹਾਰ ਸਕਾਂ, ਸਾਰੀ ਧਰਤੀ ਨੂੰ ਆਪਣੇ ਹੁਕਮ ਵਿਚ ਤੋਰ ਸਕਾਂ,
and if I were to drink in all pain like water, and drive the entire earth before me;
ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥
ਜੇ ਮੈਂ ਸਾਰੇ ਅਸਮਾਨ ਨੂੰ ਤੱਕੜੀ ਵਿਚ ਰੱਖ ਕੇ ਤੇ ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਪਾ ਕੇ ਤੋਲ ਸਕਾਂ,
and if I were to place the earth upon a scale and balance it with a single copper coin;
ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥
ਜੇ ਮੈਂ ਆਪਣੇ ਸਰੀਰ ਨੂੰ ਇਤਨਾ ਵਧਾ ਸਕਾਂ ਕਿ ਕਿਤੇ ਸਮਾ ਹੀ ਨ ਸਕਾਂ, ਸਾਰੇ ਜੀਵਾਂ ਨੂੰ ਨੱਥ ਕੇ ਤੋਰਾਂ (ਭਾਵ, ਆਪਣੇ ਹੁਕਮ ਵਿਚ ਚਲਾਵਾਂ)
and if I were to become so great that I could not be contained, and if I were to control and lead all;
ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥
ਜੇ ਮੇਰੇ ਮਨ ਵਿਚ ਇਤਨਾ ਬਲ ਹੋ ਜਾਏ, ਕਿ ਜੋ ਚਾਹੇ ਕਰਾਂ ਤੇ ਆਖ ਕੇ ਹੋਰਨਾਂ ਪਾਸੋਂ ਕਰਾਵਾਂ (ਤਾਂ ਭੀ ਇਹ ਸਭ ਕੁਝ ਤੁੱਛ ਹੈ),
and if I were to possess so much power within my mind that I could cause others to do my bidding-so what?
ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥
ਖਸਮ ਪ੍ਰਭੂ ਜੇਡਾ ਵੱਡਾ ਆਪ ਹੈ ਉਤਨੀਆਂ ਹੀ ਉਸ ਦੀਆਂ ਬਖ਼ਸ਼ਸ਼ਾਂ ਹਨ, ਜੇ ਰਜ਼ਾ ਦਾ ਮਾਲਕ ਸਾਈਂ ਹੋਰ ਭੀ ਬੇਅੰਤ (ਤਾਕਤਾਂ ਦੀਆਂ) ਦਾਤਾਂ ਮੈਨੂੰ ਦੇ ਦੇਵੇ, (ਤਾਂ ਭੀ ਇਹ ਤੁੱਛ ਹਨ) ।
As Great as our Lord and Master is, so great are His gifts. He bestows them according to His Will.
ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥
(ਅਸਲ ਗੱਲ) ਹੇ ਨਾਨਕ ! (ਇਹ ਹੈ ਕਿ) ਜਿਸ ਬੰਦੇ ਉਤੇ ਮਿਹਰ ਦੀ ਨਜ਼ਰ ਕਰਦਾ ਹੈ, ਉਸ ਨੂੰ (ਆਪਣੇ) ਸੱਚੇ ਨਾਮ ਦੀ ਰਾਹੀਂ ਵਡਿਆਈ ਬਖ਼ਸ਼ਦਾ ਹੈ (ਭਾਵ, ਇਹਨਾਂ ਮਾਨਸਕ ਤਾਕਤਾਂ ਨਾਲੋਂ ਵਧ ਕੇ ਨਾਮ ਦੀ ਬਰਕਤਿ ਹੈ) ।੧।
O Nanak, those upon whom the Lord casts His Glance of Grace, obtain the glorious greatness of the True Name. ||1||