ਬਸੰਤੁ ਹਿੰਡੋਲੁ ਮਹਲਾ ੧ ਘਰੁ ੨
Basant Hindol, First Mehl, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥
(ਜਦੋਂ ਇਥੇ ਹਿੰਦੂ-ਰਾਜ ਸੀ ਤਾਂ ਲੋਕ ਹੇਂਦਕੇ ਲਫ਼ਜ਼ ਹੀ ਵਰਤਦੇ ਸਨ ਤੇ ਆਖਿਆ ਕਰਦੇ ਸਨ ਕਿ) ਹੇ ਪ੍ਰਭੂ! ਨੌ ਖੰਡ, ਸੱਤ ਦੀਪ, ਚੌਦਾਂ ਭਵਨ, ਤਿੰਨ ਲੋਕ ਤੇ ਚਾਰ ਜੁਗ ਬਣਾ ਕੇ ਤੂੰ ਚਾਰ ਖਾਣੀਆਂ ਦੀ ਰਾਹੀਂ ਇਸ (ਸ਼੍ਰਿਸ਼ਟੀ-) ਹਵੇਲੀ ਨੂੰ ਵਸਾ ਦਿੱਤਾ,
The nine regions, the seven continents, the fourteen worlds, the three qualities and the four ages - You established them all through the four sources of creation, and You seated them in Your mansions.
 
ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥
ਤੂੰ (ਚਾਰ ਵੇਦ-ਰੂਪ) ਚਾਰ ਦੀਵੇ ਚੌਹਾਂ ਜੁਗਾਂ ਦੇ ਹੱਥ ਵਿਚ ਆਪੋ ਆਪਣੀ ਵਾਰੀ ਫੜਾ ਦਿੱਤੇ ।੧।
He placed the four lamps, one by one, into the hands of the four ages. ||1||
 
ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹਾਰੀ ॥੧॥ ਰਹਾਉ ॥
ਹੇ ਸਭ ਜੀਵਾਂ ਤੇ ਮੇਹਰ ਕਰਨ ਵਾਲੇ! ਹੇ ਦੁਸ਼ਟਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਖਸਮ ਪ੍ਰਭੂ! ਤੇਰੀ ਇਹੋ ਜਿਹੀ ਤਾਕਤ ਹੈ (ਕਿ ਜਿਥੇ ਪਹਿਲਾਂ ਹਿੰਦੂ-ਧਰਮ ਦਾ ਰਾਜ ਸੀ ਤੇ ਸਭ ਲੋਕ ਆਪਣੀ ਘਰੋਗੀ ਬੋਲੀ ਵਿਚ ਹੇਂਦਕੇ ਲਫ਼ਜ਼ ਵਰਤਦੇ ਸਨ, ਉਥੇ ਹੁਣ ਤੂੰ ਮੁਸਲਮਾਨੀ ਰਾਜ ਕਰ ਦਿੱਤਾ ਹੈ, ਨਾਲ ਹੀ ਲੋਕਾਂ ਦੀ ਬੋਲੀ ਭੀ ਬਦਲ ਗਈ ਹੈ) ।੧।ਰਹਾਉ।
O Merciful Lord, Destroyer of demons, Lord of Lakshmi, such is Your Power - Your Shakti. ||1||Pause||
 
ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥
ਹਰੇਕ ਸਰੀਰ ਵਿਚ ਤੇਰੀ ਹੀ ਜੋਤਿ ਵਿਆਪਕ ਹੈ, ਇਹ ਸਾਰੇ ਜੀਵ ਤੇਰਾ ਲਸ਼ਕਰ ਹਨ, ਤੇ ਇਹਨਾਂ ਜੀਵਾਂ ਉਤੇ (ਤੇਰਾ ਪੈਦਾ ਕੀਤਾ) ਧਰਮਰਾਜ ਸਰਦਾਰੀ ਕਰਦਾ ਹੈ,
Your army is the fire in the home of each and every heart. And Dharma - righteous living is the ruling chieftain.
 
ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥
(ਤੂੰ ਇਸ ਲਸ਼ਕਰ ਦੀ ਪਾਲਣਾ ਵਾਸਤੇ) ਧਰਤੀ (-ਰੂਪ) ਦੇਗ ਬਣਾ ਦਿੱਤੀ ਜਿਸ ਵਿਚੋਂ ਇਕੋ ਵਾਰੀ (ਭਾਵ, ਅਖੁੱਟ ਭੰਡਾਰਾ) ਮਿਲਦਾ ਹੈ, ਹਰੇਕ ਜੀਵ ਦਾ ਪ੍ਰਾਰਬਧ ਤੇਰਾ ਭੰਡਾਰਾ ਵਰਤਾ ਰਹੀ ਹੈ ।੨।
The earth is Your great cooking pot; Your beings receive their portions only once. Destiny is Your gate-keeper. ||2||
 
ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥
(ਹੇ ਪ੍ਰਭੂ! ਤੇਰਾ ਇਤਨਾ ਬੇਅੰਤ ਭੰਡਾਰਾ ਹੁੰਦਿਆਂ ਭੀ ਜੀਵ ਦਾ ਮਨ) ਨਾਰਦ (ਜੀਵ ਵਾਸਤੇ) ਖ਼ੁਆਰੀ ਪੈਦਾ ਕਰਦਾ ਹੈ, ਸਿਦਕ-ਹੀਣਾ ਮਨ ਮੁੜ ਮੁੜ (ਪਦਾਰਥ) ਮੰਗਦਾ ਰਹਿੰਦਾ ਹੈ ।
But the mortal becomes unsatisfied, and begs for more; his fickle mind brings him disgrace.
 
ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥
ਲੱਬ ਜੀਵ ਵਾਸਤੇ ਹਨੇਰਾ ਕੈਦਖ਼ਾਨਾ ਬਣਿਆ ਪਿਆ ਹੈ, ਤੇ ਇਸ ਦੇ ਆਪਣੇ ਕਮਾਏ ਪਾਪ ਇਸ ਦੇ ਪੈਰ ਵਿਚ ਲੋਹੇ ਦੀ ਬੇੜੀ ਬਣੇ ਪਏ ਹਨ ।੩।
Greed is the dark dungeon, and demerits are the shackles on his feet. ||3||
 
ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥
(ਇਸ ਲੱਬ ਦੇ ਕਾਰਨ) ਜੀਵ ਦਾ ਸਰਮਾਇਆ ਇਹ ਹੈ ਕਿ ਇਸ ਨੂੰ, ਮਾਨੋ, ਨਿੱਤ ਮੁਹਲਿਆਂ ਦੀ ਮਾਰ ਪੈ ਰਹੀ ਹੈ, ਤੇ ਇਸ ਦਾ ਆਪਣਾ ਕਮਾਇਆ ਪਾਪ (-ਜੀਵਨ) ਇਸ ਦੇ ਸਿਰ ਉਤੇ ਕੁਤਵਾਲੀ ਕਰ ਰਿਹਾ ਹੈ ।
His wealth constantly batters him, and sin acts as the police officer.
 
ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹਾਰੀ ॥੪॥
ਪਰ ਹੇ ਪ੍ਰਭੂ! (ਜੀਵ ਦੇ ਕੀਹ ਵੱਸ?) ਜਿਹੋ ਜਿਹੀ ਤੇਰੀ ਨਿਗਾਹ ਹੋਵੇ ਉਹੋ ਜਿਹਾ ਜੀਵ ਬਣ ਜਾਂਦਾ ਹੈ, ਤੈਨੂੰ ਭਾਵੈ ਤਾਂ ਚੰਗਾ, ਤੈਨੂੰ ਭਾਵੈ ਤਾਂ ਮੰਦਾ ਬਣ ਜਾਂਦਾ ਹੈ (ਇਹ ਸੀ ਲੋਕਾਂ ਦੀ ਬੋਲੀ ਜੋ ਹਿੰਦੂ-ਰਾਜ ਸਮੇ ਆਮ ਤੌਰ ਤੇ ਵਰਤੀ ਜਾਂਦੀ ਸੀ) ।੪।
Whether the mortal is good or bad, he is as You look upon him, O Lord. ||4||
 
ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥
ਪਰ ਹੁਣ ਮੁਸਲਮਾਨੀ ਰਾਜ ਦਾ ਸਮਾ ਹੈ । (ਜਿਸ ਨੂੰ ਪਹਿਲਾਂ ਹੇਂਦਕੀ ਬੋਲੀ ਵਿਚ) ‘ਆਦਿ ਪੁਰਖ’ ਆਖਿਆ ਜਾਂਦਾ ਸੀ ਹੁਣ ਉਸ ਨੂੰ ਅੱਲਾ ਆਖਿਆ ਜਾ ਰਿਹਾ ਹੈ ।
The Primal Lord God is called Allah. The Shaykh's turn has now come.
 
ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥
ਹੁਣ ਇਹ ਰਿਵਾਜ ਚੱਲ ਪਿਆ ਹੈ ਕਿ (ਹਿੰਦੂ ਜਿਨ੍ਹਾਂ ਮੰਦਰਾਂ ਵਿਚ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ) ਦੇਵ-ਮੰਦਰਾਂ ਉਤੇ ਟੈਕਸ ਲਾਇਆ ਜਾ ਰਿਹਾ ਹੈ ।੫।
The temples of the gods are subject to taxes; this is what it has come to. ||5||
 
ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥
ਹੁਣ ਲੋਟਾ, ਬਾਂਗ, ਨਿਮਾਜ਼, ਮੁਸੱਲਾ (ਪ੍ਰਧਾਨ ਹਨ), ਪਰਮਾਤਮਾ ਦੀ ਬੰਦਗੀ ਕਰਨ ਵਾਲਿਆਂ ਨੇ ਨੀਲਾ ਬਾਣਾ ਪਹਿਨਿਆ ਹੋਇਆ ਹੈ । ਹੁਣ ਤੇਰੀ (ਭਾਵ, ਤੇਰੇ ਬੰਦਿਆਂ ਦੀ) ਬੋਲੀ ਹੀ ਹੋਰ ਹੋ ਗਈ ਹੈ,
The Muslim devotional pots, calls to prayer, prayers and prayer mats are everywhere; the Lord appears in blue robes.
 
ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥
ਹਰੇਕ ਘਰ ਵਿਚ ਸਭ ਜੀਵਾਂ ਦੇ ਮੂੰਹ ਵਿਚ (ਲਫ਼ਜ਼ ‘ਪਿਤਾ’ ਦੇ ਥਾਂ) ਲਫ਼ਜ਼ ‘ਮੀਆਂ’ ਪ੍ਰਧਾਨ ਹੈ ।੬।
In each and every home, everyone uses Muslim greetings; your speech has changed, O people. ||6||
 
ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥
ਹੇ ਪਾਤਿਸ਼ਾਹ! ਤੂੰ ਧਰਤੀ ਦਾ ਖਸਮ ਹੈਂ, ਮਾਲਕ ਹੈਂ, ਜੇ ਤੂੰ (ਇਹੀ ਪਸੰਦ ਕਰਦਾ ਹੈਂ ਕਿ ਇਥੇ ਇਸਲਾਮੀ ਰਾਜ ਹੋ ਜਾਏ) ਤਾਂ ਸਾਡੀ ਜੀਵਾਂ ਦੀ ਕੀਹ ਤਾਕਤ ਹੈ (ਕਿ ਗਿਲਾ ਕਰ ਸਕੀਏ)?
You, O my Lord and Master, are the King of the earth; what power do I have to challenge You?
 
ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹਾਰੀ ॥੭॥
ਚਹੁੰ ਕੂਟਾਂ ਦੇ ਜੀਵ, ਹੇ ਪਾਤਿਸਾਹ! ਤੈਨੂੰ ਸਲਾਮ ਕਰਦੇ ਹਨ (ਤੇਰੇ ਅੱਗੇ ਹੀ ਨਿਊਂਦੇ ਹਨ) ਹਰੇਕ ਘਰ ਵਿਚ ਤੇਰੀ ਹੀ ਸਿਫ਼ਤਿ-ਸਾਲਾਹ ਹੋ ਰਹੀ ਹੈ (ਤੇਰੇ ਅੱਗੇ ਹੀ ਤੇਰੇ ਪੈਦਾ ਕੀਤੇ ਬੰਦੇ ਆਪਣੀਆਂ ਤਕਲੀਫ਼ਾਂ ਦੱਸ ਸਕਦੇ ਹਨ ।੭।
In the four directions, people bow in humble adoration to You; Your Praises are sung in each and every heart. ||7||
 
ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥
(ਪਰ ਤੀਰਥਾਂ ਮੰਦਰਾਂ ਆਦਿਕ ਉਤੇ ਰੋਕ ਤੇ ਗਿਲੇ ਦੀ ਭੀ ਲੋੜ ਨਹੀਂ ਕਿਉਂਕਿ) ਤੀਰਥਾਂ ਦੇ ਇਸ਼ਨਾਨ, ਸਿੰਮ੍ਰਿਤੀਆਂ ਦੇ ਪਾਠ ਤੇ ਦਾਨ ਪੁੰਨ ਆਦਿਕ ਦਾ ਜੇ ਕੋਈ ਲਾਭ ਹੈ ਤਾਂ ਉਹ (ਤਿਲ-ਮਾਤ੍ਰ ਹੀ ਹੈ) ਥੋੜੀ ਕੁ ਮਜ਼ਦੂਰੀ ਵਜੋਂ ਹੀ ਹੈ ।
Making pilgrimages to sacred shrines, reading the Simritees and giving donations in charity - these do bring any profit.
 
ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹਾਲੀ ॥੮॥੧॥੮॥
ਹੇ ਨਾਨਕ! ਜੇ ਕੋਈ ਮਨੁੱਖ ਪਰਮਾਤਮਾ ਦਾ ਨਾਮ ਇਕ ਘੜੀ-ਮਾਤ੍ਰ ਹੀ ਚੇਤੇ ਕਰੇ ਤਾਂ ਉਸ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੮।੧।੮।
O Nanak, glorious greatness is obtained in an instant, remembering the Naam, the Name of the Lord. ||8||1||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by