ਕਬੀਰ ਜੀ ਘਰੁ ੧
Kabeer Jee, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮਉਲੀ ਧਰਤੀ ਮਉਲਿਆ ਅਕਾਸੁ ॥
ਹਰੇਕ ਘਟ ਵਿਚ ਉਸ ਪਰਮਾਤਮਾ ਦਾ ਹੀ ਪ੍ਰਕਾਸ਼ ਹੈ ।
The earth is in bloom, and the sky is in bloom.
ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥
ਧਰਤੀ ਤੇ ਅਕਾਸ਼ (ਉਸੇ ਦੀ ਜੋਤ ਦੇ ਪ੍ਰਕਾਸ਼ ਨਾਲ) ਖਿੜੇ ਹੋਏ ਹਨ ।੧।
Each and every heart has blossomed forth, and the soul is illumined. ||1||
ਰਾਜਾ ਰਾਮੁ ਮਉਲਿਆ ਅਨਤ ਭਾਇ ॥
(ਸਾਰੇ ਜਗਤ ਦਾ ਮਾਲਕ) ਜੋਤ-ਸਰੂਪ ਪਰਮਾਤਮਾ (ਆਪਣੇ ਬਣਾਏ ਜਗਤ ਵਿਚ) ਅਨੇਕ ਤਰ੍ਹਾਂ ਆਪਣਾ ਪ੍ਰਕਾਸ਼ ਕਰ ਰਿਹਾ ਹੈ ।
My Sovereign Lord King blossoms forth in countless ways.
ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥
ਮੈਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਭਰਪੂਰ (ਦਿੱਸਦਾ) ਹੈ ।੧।ਰਹਾਉ।
Wherever I look, I see Him there pervading. ||1||Pause||
ਦੁਤੀਆ ਮਉਲੇ ਚਾਰਿ ਬੇਦ ॥
(ਨਿਰੀ ਧਰਤ ਅਕਾਸ਼ ਹੀ ਨਹੀਂ) ਚਾਰੇ ਵੇਦ,
The four Vedas blossom forth in duality.
ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥
ਸਿਮ੍ਰਿਤੀਆਂ ਤੇ ਮੁਸਲਮਾਨੀ ਧਰਮ-ਪੁਸਤਕ—ਇਹ ਸਾਰੇ ਭੀ ਪਰਮਾਤਮਾ ਦੀ ਜੋਤ ਨਾਲ ਪਰਗਟ ਹੋਏ ਹਨ ।੨।
The Simritees blossom forth, along with the Koran and the Bible. ||2||
ਸੰਕਰੁ ਮਉਲਿਓ ਜੋਗ ਧਿਆਨ ॥
ਜੋਗ-ਸਮਾਧੀ ਲਾਣ ਵਾਲਾ ਸ਼ਿਵ ਭੀ (ਪ੍ਰਭੂ ਦੀ ਜੋਤ ਦੀ ਬਰਕਤਿ ਨਾਲ) ਖਿੜਿਆ ।
Shiva blossoms forth in Yoga and meditation.
ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥
(ਮੁੱਕਦੀ ਗੱਲ ਇਹ ਕਿ) ਕਬੀਰ ਦਾ ਮਾਲਕ (-ਪ੍ਰਭੂ) ਸਭ ਥਾਂ ਇਕੋ ਜਿਹਾ ਖਿੜ ਰਿਹਾ ਹੈ ।੩।
Kabeer's Lord and Master pervades in all alike. ||3||1||