ਪੰਡਿਤ ਜਨ ਮਾਤੇ ਪੜ੍ਹਿ ਪੁਰਾਨ ॥
ਪੰਡਿਤ ਲੋਕ ਪੁਰਾਨ (ਆਦਿਕ ਧਰਮ-ਪੁਸਤਕਾਂ) ਪੜ੍ਹ ਕੇ ਅਹੰਕਾਰੇ ਹੋਏ ਹਨ;
The Pandits, the Hindu religious scholars, are intoxicated, reading the Puraanas.
 
ਜੋਗੀ ਮਾਤੇ ਜੋਗ ਧਿਆਨ ॥
ਜੋਗੀ ਜੋਗ-ਸਾਧਨਾਂ ਦੇ ਮਾਣ ਵਿਚ ਮੱਤੇ ਹੋਏ ਹਨ,
The Yogis are intoxicated in Yoga and meditation.
 
ਸੰਨਿਆਸੀ ਮਾਤੇ ਅਹੰਮੇਵ ॥
ਸੰਨਿਆਸੀ (ਸੰਨਿਆਸ ਦੇ) ਅਹੰਕਾਰ ਵਿਚ ਡੁੱਬੇ ਹੋਏ ਹਨ;
The Sannyaasees are intoxicated in egotism.
 
ਤਪਸੀ ਮਾਤੇ ਤਪ ਕੈ ਭੇਵ ॥੧॥
ਤਪੀ ਲੋਕ ਇਸ ਵਾਸਤੇ ਮਸਤੇ ਹੋਏ ਹਨ ਕਿ ਉਹਨਾਂ ਨੇ ਤਪ ਦਾ ਭੇਤ ਪਾ ਲਿਆ ਹੈ ।੧।
The penitents are intoxicated with the mystery of penance. ||1||
 
ਸਭ ਮਦ ਮਾਤੇ ਕੋਊ ਨ ਜਾਗ ॥
ਸਭ ਜੀਵ (ਕਿਸੇ ਨਾ ਕਿਸੇ ਵਿਕਾਰ ਵਿਚ) ਮੱਤੇ ਪਏ ਹਨ, ਕੋਈ ਜਾਗਦਾ ਨਹੀਂ (ਦਿੱਸਦਾ) ।
All are intoxicated with the wine of Maya; no one is awake and aware.
 
ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
ਤੇ, ਇਹਨਾਂ ਜੀਵਾਂ ਦੇ ਅੰਦਰੋਂ ਹੀ (ਉੱਠ ਕੇ ਕਾਮਾਦਿਕ) ਚੋਰ ਇਹਨਾਂ ਦਾ (ਹਿਰਦਾ-ਰੂਪ) ਘਰ ਲੁੱਟ ਰਹੇ ਹਨ ।੧।ਰਹਾਉ।
The thieves are with them, plundering their homes. ||1||Pause||
 
ਜਾਗੈ ਸੁਕਦੇਉ ਅਰੁ ਅਕੂਰੁ ॥
(ਜਗਤ ਵਿਚ ਕੋਈ ਵਿਰਲੇ ਵਿਰਲੇ ਜਾਗੇ, ਵਿਰਲੇ ਵਿਰਲੇ ਮਾਇਆ ਦੇ ਪ੍ਰਭਾਵ ਤੋਂ ਬਚੇ); ਜਾਗਦਾ ਰਿਹਾ ਸੁਕਦੇਵ ਰਿਸ਼ੀ ਤੇ ਅਕ੍ਰੂਰ ਭਗਤ;
Suk Dayv and Akrur are awake and aware.
 
ਹਣਵੰਤੁ ਜਾਗੈ ਧਰਿ ਲੰਕੂਰੁ ॥
ਜਾਗਦਾ ਰਿਹਾ ਹਨੂਮਾਨ ਪੂਛਲ ਧਾਰ ਕੇ ਭੀ (ਭਾਵ, ਭਾਵੇਂ ਲੋਕ ਉਸ ਨੂੰ ਪੂਛਲ ਵਾਲਾ ਹੀ ਆਖਦੇ ਹਨ) ।
Hanuman with his tail is awake and aware.
 
ਸੰਕਰੁ ਜਾਗੈ ਚਰਨ ਸੇਵ ॥
ਪ੍ਰਭੂ-ਚਰਨਾਂ ਦੀ ਸੇਵਾ ਕਰ ਕੇ ਜਾਗਿਆ ਸ਼ਿਵ ਜੀ ।
Shiva is awake, serving at the Lord's Feet.
 
ਕਲਿ ਜਾਗੇ ਨਾਮਾ ਜੈਦੇਵ ॥੨॥
(ਹੁਣ ਦੇ ਸਮੇ) ਕਲਿਜੁਗ ਵਿਚ ਜਾਗਦੇ ਰਹੇ ਭਗਤ ਨਾਮਦੇਵ ਤੇ ਜੈਦੇਵ ਜੀ ।੨।
Naam Dayv and Jai Dayv are awake in this Dark Age of Kali Yuga. ||2||
 
ਜਾਗਤ ਸੋਵਤ ਬਹੁ ਪ੍ਰਕਾਰ ॥
ਜਾਗਣਾ ਤੇ ਸੁੱਤੇ ਰਹਿਣਾ (ਭੀ) ਕਈ ਕਿਸਮ ਦਾ ਹੈ (ਚੋਰ ਭੀ ਤਾਂ ਰਾਤ ਨੂੰ ਜਾਗਦੇ ਹੀ ਹਨ) ।
There are many ways of being awake, and sleeping.
 
ਗੁਰਮੁਖਿ ਜਾਗੈ ਸੋਈ ਸਾਰੁ ॥
ਉਹ ਜਾਗਣਾ ਸ੍ਰੇਸ਼ਟ ਹੈ ਜੋ ਗੁਰਮੁਖਾਂ ਦਾ ਜਾਗਣਾ ਹੈ (ਭਾਵ, ਜੋ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿੰਦਾ ਹੈ, ਉਹੀ ਜਾਗ ਰਿਹਾ ਹੈ) ।
To be awake as Gurmukh is the most excellent way.
 
ਇਸੁ ਦੇਹੀ ਕੇ ਅਧਿਕ ਕਾਮ ॥
ਕਬੀਰ ਜੀ ਆਖਦੇ ਹਨ—ਹੇ ਭਾਈ! ਪ੍ਰਭੂ ਦਾ ਨਾਮ ਸਿਮਰ
The most sublime of all the actions of this body,
 
ਕਹਿ ਕਬੀਰ ਭਜਿ ਰਾਮ ਨਾਮ ॥੩॥੨॥
(ਕੇ ਸੁਚੇਤ ਰਹੁ, ਇਹ ਸਿਮਰਨ) ਜੀਵ ਦੇ ਬਹੁਤ ਕੰਮ ਆਉਂਦਾ ਹੈ ।੩।੨।
says Kabeer, is to meditate and vibrate on the Lord's Name. ||3||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by