ਨਾਇਕੁ ਏਕੁ ਬਨਜਾਰੇ ਪਾਚ ॥
ਜੀਵ (ਮਾਨੋ) ਇਕ ਸ਼ਾਹ ਹੈ, ਪੰਜ ਗਿਆਨ-ਇੰਦਰੇ (ਇਸ ਸ਼ਾਹ ਦੇ ਨਾਲ) ਵਣਜਾਰੇ ਹਨ ।
There is one merchant and five traders.
ਬਰਧ ਪਚੀਸਕ ਸੰਗੁ ਕਾਚ ॥
ਪੰਝੀ ਪ੍ਰਕ੍ਰਿਤੀਆਂ (ਕਾਫ਼ਲੇ ਦੇ) ਬਲਦ ਹਨ । ਪਰ ਇਹ ਸਾਰਾ ਸਾਥ ਕੱਚਾ ਹੀ ਹੈ ।
The twenty-five oxen carry false merchandise.
ਨਉ ਬਹੀਆਂ ਦਸ ਗੋਨਿ ਆਹਿ ॥
ਨੌ ਗੋਲਕਾਂ (ਮਾਨੋ) ਚੁਆੜੀਆਂ ਹਨ, ਦਸ ਇੰਦਰੇ ਛੱਟਾਂ ਹਨ,
There are nine poles which hold the ten bags.
ਕਸਨਿ ਬਹਤਰਿ ਲਾਗੀ ਤਾਹਿ ॥੧॥
ਬਹੱਤਰ ਨਾੜੀਆਂ (ਛੱਟਾਂ ਸੀਉਣ ਲਈ) ਸੇਬੇ ਹਨ ਜੋ ਇਹਨਾਂ (ਇੰਦਰੇ-ਰੂਪ ਛੱਟਾਂ) ਨੂੰ ਲੱਗੀਆਂ ਹੋਈਆਂ ਹਨ ।੧।
The body is tied by the seventy-two ropes. ||1||
ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥
ਮੈਨੂੰ ਅਜਿਹਾ ਵਣਜ ਕਰਨ ਦੀ ਲੋੜ ਨਹੀਂ,
I don't care at all about such commerce.
ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥
ਜਿਸ ਵਣਜ ਦੇ ਕੀਤਿਆਂ ਮੂਲ ਘਟਦਾ ਜਾਏ ਤੇ ਵਿਆਜ ਵਧਦਾ ਜਾਏ (ਭਾਵ, ਜਿਉਂ ਜਿਉਂ ਉਮਰ ਗੁਜ਼ਰੇ ਤਿਉਂ ਤਿਉਂ ਵਿਕਾਰਾਂ ਦਾ ਭਾਰ ਵਧੀ ਜਾਏ) ।ਰਹਾਉ।
It depletes my capital, and the interest charges only increase. ||Pause||
ਸਾਤ ਸੂਤ ਮਿਲਿ ਬਨਜੁ ਕੀਨ ॥
(ਇਹ ਗਿਆਨ-ਇੰਦਰੇ) ਮਿਲ ਕੇ ਕਈ ਕਿਸਮਾਂ ਦੇ ਸੂਤਰ (ਭਾਵ, ਵਿਕਾਰਾਂ) ਦਾ ਵਣਜ ਕਰ ਰਹੇ ਹਨ,
Weaving the seven threads together, they carry on their trade.
ਕਰਮ ਭਾਵਨੀ ਸੰਗ ਲੀਨ ॥
ਕੀਤੇ ਕਰਮਾਂ ਦੇ ਸੰਸਕਾਰਾਂ ਨੂੰ ਇਹਨਾਂ (ਆਪਣੀ ਸਹਾਇਤਾ ਵਾਸਤੇ) ਨਾਲ ਲੈ ਲਿਆ ਹੈ (ਭਾਵ, ਇਹ ਪਿਛਲੇ ਸੰਸਕਾਰ ਹੋਰ ਵਿਕਾਰਾਂ ਵਲ ਪ੍ਰੇਰਦੇ ਜਾ ਰਹੇ ਹਨ) ।
They are led on by the karma of their past actions.
ਤੀਨਿ ਜਗਾਤੀ ਕਰਤ ਰਾਰਿ ॥
ਤਿੰਨ ਗੁਣ (-ਰੂਪ) ਮਸੂਲੀਏ (ਹੋਰ) ਝਗੜਾ ਵਧਾਉਂਦੇ ਹਨ,
The three tax-collectors argue with them.
ਚਲੋ ਬਨਜਾਰਾ ਹਾਥ ਝਾਰਿ ॥੨॥
(ਨਤੀਜਾ ਇਹ ਨਿਕਲਦਾ ਹੈ ਕਿ) ਵਣਜਾਰਾ (ਜੀਵ) ਖ਼ਾਲੀ-ਹੱਥ ਤੁਰ ਪੈਂਦਾ ਹੈ ।੨।
The traders depart empty-handed. ||2||
ਪੂੰਜੀ ਹਿਰਾਨੀ ਬਨਜੁ ਟੂਟ ॥
ਜਦੋਂ (ਸੁਆਸਾਂ ਦੀ) ਰਾਸ ਖੁੱਸ ਜਾਂਦੀ ਹੈ, ਤਦੋਂ ਵਣਜ ਮੁੱਕ ਜਾਂਦਾ ਹੈ,
Their capital is exhausted, and their trade is ruined.
ਦਹ ਦਿਸ ਟਾਂਡੋ ਗਇਓ ਫੂਟਿ ॥
ਤੇ ਕਾਫ਼ਲਾ (ਸਰੀਰ) ਦਸੀਂ ਪਾਸੀਂ ਖਿੱਲਰ ਜਾਂਦਾ ਹੈ ।
The caravan is scattered in the ten directions.
ਕਹਿ ਕਬੀਰ ਮਨ ਸਰਸੀ ਕਾਜ ॥
ਕਬੀਰ ਜੀ ਆਖਦੇ ਹਨ—ਹੇ ਮਨ! ਜੇ ਤੂੰ ਸਹਿਜ ਅਵਸਥਾ ਵਿਚ ਲੀਨ ਹੋ ਜਾਏ
Says Kabeer, O mortal, your tasks will be accomplished,
ਸਹਜ ਸਮਾਨੋ ਤ ਭਰਮ ਭਾਜ ॥੩॥੬॥
ਅਤੇ ਤੇਰੀ ਭਟਕਣਾ ਮੁੱਕ ਜਾਏ ਤਾਂ ਤੇਰਾ ਕੰਮ ਸੰਵਰੇਗਾ ।੩।੬।
when you merge in the Celestial Lord; let your doubts run away. ||3||6||