ਰਾਮਾਨੰਦ ਜੀ ਘਰੁ ੧
Raamaanand Jee, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਤ ਜਾਈਐ ਰੇ ਘਰ ਲਾਗੋ ਰੰਗੁ ॥
ਹੇ ਭਾਈ! ਹੋਰ ਕਿਥੇ ਜਾਈਏ? (ਹੁਣ) ਹਿਰਦੇ-ਘਰ ਵਿਚ ਹੀ ਮੌਜ ਬਣ ਗਈ ਹੈ;
Where should I go? My home is filled with bliss.
ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਮੇਰਾ ਮਨ ਹੁਣ ਡੋਲਦਾ ਨਹੀਂ, ਥਿਰ ਹੋ ਗਿਆ ਹੈ ।੧।ਰਹਾਉ।
My consciousness does not go out wandering. My mind has become crippled. ||1||Pause||
ਏਕ ਦਿਵਸ ਮਨ ਭਈ ਉਮੰਗ ॥
ਇੱਕ ਦਿਨ ਮੇਰੇ ਮਨ ਵਿਚ ਭੀ ਤਾਂਘ ਪੈਦਾ ਹੋਈ ਸੀ,
One day, a desire welled up in my mind.
ਘਸਿ ਚੰਦਨ ਚੋਆ ਬਹੁ ਸੁਗੰਧ ॥
ਮੈਂ ਚੰਦਨ ਘਸਾ ਕੇ ਅਤਰ ਤੇ ਹੋਰ ਕਈ ਸੁਗੰਧੀਆਂ ਲੈ ਲਈਆਂ,
I ground up sandalwood, along with several fragrant oils.
ਪੂਜਨ ਚਾਲੀ ਬ੍ਰਹਮ ਠਾਇ ॥
ਤੇ ਮੈਂ ਮੰਦਰ ਵਿਚ ਪੂਜਾ ਕਰਨ ਲਈ ਤੁਰ ਪਈ ।
I went to God's place, and worshipped Him there.
ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਪਰ ਹੁਣ ਤਾਂ ਮੈਨੂੰ ਉਹ ਪਰਮਾਤਮਾ (ਜਿਸ ਨੂੰ ਮੈਂ ਮੰਦਰ ਵਿਚ ਰਹਿੰਦਾ ਸਮਝਦੀ ਸਾਂ) ਮੇਰੇ ਗੁਰੂ ਨੇ ਮੇਰੇ ਮਨ ਵਿਚ ਵੱਸਦਾ ਹੀ ਵਿਖਾ ਦਿੱਤਾ ਹੈ ।੧।
That God showed me the Guru, within my own mind. ||1||
ਜਹਾ ਜਾਈਐ ਤਹ ਜਲ ਪਖਾਨ ॥
(ਤੀਰਥਾਂ ਉਤੇ ਜਾਈਏ ਚਾਹੇ ਮੰਦਰਾਂ ਵਿਚ ਜਾਈਏ) ਜਿਥੇ ਭੀ ਜਾਈਏ ਉਥੇ ਪਾਣੀ ਹੈ ਜਾਂ ਪੱਥਰ ਹਨ ।
Wherever I go, I find water and stones.
ਤੂ ਪੂਰਿ ਰਹਿਓ ਹੈ ਸਭ ਸਮਾਨ ॥
ਹੇ ਪ੍ਰਭੂ! ਤੂੰ ਹਰ ਥਾਂ ਇੱਕੋ ਜਿਹਾ ਭਰਪੂਰ ਹੈਂ,
You are totally pervading and permeating in all.
ਬੇਦ ਪੁਰਾਨ ਸਭ ਦੇਖੇ ਜੋਇ ॥
ਵੇਦ ਪੁਰਾਨ ਆਦਿਕ ਧਰਮ-ਪੁਸਤਕਾਂ ਭੀ ਖੋਜ ਕੇ ਵੇਖ ਲਈਆਂ ਹਨ ।
I have searched through all the Vedas and the Puraanas.
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸੋ ਤਰੀਥਾਂ ਤੇ ਮੰਦਰਾਂ ਵਿਚ ਤਦੋਂ ਹੀ ਜਾਣ ਦੀ ਲੋੜ ਪਏ ਜੇ ਪਰਮਾਤਮਾ ਇਥੇ ਮੇਰੇ ਮਨ ਵਿਚ ਨਾਹ ਵੱਸਦਾ ਹੋਵੇ ।੨।
I would go there, only if the Lord were not here. ||2||
ਸਤਿਗੁਰ ਮੈ ਬਲਿਹਾਰੀ ਤੋਰ ॥
ਹੇ ਸਤਿਗੁਰੂ! ਮੈਂ ਤੈਥੋਂ ਸਦਕੇ ਹਾਂ,
I am a sacrifice to You, O my True Guru.
ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਜਿਸ ਨੇ ਮੇਰੇ ਸਾਰੇ ਔਖੇ ਭੁਲੇਖੇ ਦੂਰ ਕਰ ਦਿੱਤੇ ਹਨ ।
You have cut through all my confusion and doubt.
ਰਾਮਾਨੰਦ ਸੁਆਮੀ ਰਮਤ ਬ੍ਰਹਮ ॥
ਰਾਮਾਨੰਦ ਦਾ ਮਾਲਕ ਪ੍ਰਭੂ ਹਰ ਥਾਂ ਮੌਜੂਦ ਹੈ
Raamaanand's Lord and Master is the All-pervading Lord God.
ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
(ਤੇ, ਗੁਰੂ ਦੀ ਰਾਹੀਂ ਮਿਲਦਾ ਹੈ, ਕਿਉਂਕਿ) ਗੁਰੂ ਦਾ ਸ਼ਬਦ ਕੋ੍ਰੜਾਂ (ਕੀਤੇ ਮੰਦੇ) ਕਰਮਾਂ ਦਾ ਨਾਸ ਕਰ ਦੇਂਦਾ ਹੈ ।੩।੧।
The Word of the Guru's Shabad eradicates the karma of millions of past actions. ||3||1||