ਲੋਭ ਲਹਰਿ ਅਤਿ ਨੀਝਰ ਬਾਜੈ ॥
ਹੇ ਸੁਹਣੇ ਕੇਸਾਂ ਵਾਲੇ ਪ੍ਰਭੂ! (ਇਸ ਸੰਸਾਰ-ਸਮੁੰਦਰ ਵਿਚ) ਲੋਭ ਦੀਆਂ ਠਿੱਲ੍ਹਾਂ ਬੜੀਆਂ ਠਾਠਾਂ ਮਾਰ ਰਹੀਆਂ ਹਨ,
The tidal waves of greed constantly assault me.
ਕਾਇਆ ਡੂਬੈ ਕੇਸਵਾ ॥੧॥
ਮੇਰਾ ਸਰੀਰ ਇਹਨਾਂ ਵਿਚ ਡੁੱਬਦਾ ਜਾ ਰਿਹਾ ਹੈ ।੧।
My body is drowning, O Lord. ||1||
ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥
ਹੇ ਬੀਠਲ ਪਿਤਾ! ਹੇ ਗੋਬਿੰਦ!
Please carry me across the world-ocean, O Lord of the Universe.
ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਮੈਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ ਲੈ ।੧।ਰਹਾਉ।
Carry me across, O Beloved Father. ||1||Pause||
ਅਨਿਲ ਬੇੜਾ ਹਉ ਖੇਵਿ ਨ ਸਾਕਉ ॥
ਹੇ ਬੀਠਲ! (ਮੇਰੀ ਜ਼ਿੰਦਗੀ ਦੀ) ਬੇੜੀ ਝੱਖੜ ਵਿਚ (ਫਸ ਗਈ ਹੈੌ), ਮੈਂ ਇਸ ਨੂੰ ਚੱਪੂ ਲਾਣ ਜੋਗਾ ਨਹੀਂ ਹਾਂ;
I cannot steer my ship in this storm.
ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਪ੍ਰਭੂ! ਤੇਰੇ (ਇਸ ਸੰਸਾਰ-ਸਮੁੰਦਰ ਦਾ) ਮੈਨੂੰ ਪਾਰਲਾ ਬੰਨਾ ਨਹੀਂ ਲੱਭਦਾ ।੨।
I cannot find the other shore, O Beloved Lord. ||2||
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
ਹੇ ਕੇਸ਼ਵ! ਮੇਰੇ ਉੱਤੇ ਦਇਆ ਕਰ, ਮੈਨੂੰ ਗੁਰੂ ਮਿਲਾ,
Please be merciful, and unite me with the True Guru;
ਪਾਰਿ ਉਤਾਰੇ ਕੇਸਵਾ ॥੩॥
ਤੇ (ਇਸ ਸਮੁੰਦਰ ਵਿਚੋਂ) ਪਾਰ ਲੰਘਾ ।੩।
carry me across, O Lord. ||3||
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥
(ਤੇਰਾ) ਨਾਮਦੇਵ, ਹੇ ਬੀਠਲ! ਬੇਨਤੀ ਕਰਦਾ ਹੈ—(ਸਮੁੰਦਰ ਵਿਚ ਠਿਲ੍ਹਾਂ ਪੈ ਰਹੀਆਂ ਹਨ, ਮੇਰੀ ਬੇੜੀ ਝੱਖੜ ਦੇ ਮੂੰਹ ਆ ਪਈ ਹੈ, ਤੇ) ਮੈਂ ਤਾਂ ਤਰਨਾ ਭੀ ਨਹੀਂ ਜਾਣਦਾ,
Says Naam Dayv, I do not know how to swim.
ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
ਮੈਨੂੰ ਆਪਣੀ ਬਾਂਹ ਫੜਾ, ਦਾਤਾ! ਬਾਂਹ ਫੜਾ ।੪।੧।੨।
Give me Your Arm, give me Your Arm, O Beloved Lord. ||4||2||