ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
(ਜਿਵੇਂ) ਪਹਿਲਾਂ (ਭਾਵ, ਅੱਗੇ ਅੱਗੇ) ਮੈਲੇ ਕੱਪੜਿਆਂ ਨਾਲ ਲੱਦੀ ਹੋਈ ਗੱਡੀ ਸਹਿਜੇ ਸਹਿਜੇ ਤੁਰੀ ਜਾਂਦੀ ਹੈ, ਅਤੇ ਪਿੱਛੇ ਪਿੱਛੇ (ਧੋਬਣ) ਸੋਟੀ ਲੈ ਕੇ ਹਿੱਕਦੀ ਜਾਂਦੀ ਹੈ;
Slowly at first, the body-cart loaded with dust starts to move.
ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
(ਤਿਵੇਂ ਪਹਿਲਾਂ ਇਹ ਆਲਸੀ ਸਰੀਰ ਸਹਿਜੇ ਸਹਿਜੇ ਟੁਰਦਾ ਹੈ, ਪਰ ‘ਲਾਡੁਲੀ’ ਇਸ ਨੂੰ ਪ੍ਰੇਮ ਆਦਿਕ ਨਾਲ ਪ੍ਰੇਰਦੀ ਹੈ) ।੧।
Later, it is driven on by the stick. ||1||
ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
ਜਿਵੇਂ (ਧੋਬਣ) (ਉਸ ਗੱਡੀ ਨੂੰ) ਪਾਣੀ ਦੇ ਘਾਟ ਵਲ ‘ਥ੍ਰੂਟਿਟਿ’ ਆਖ ਆਖ ਕੇ ਹਿੱਕਦੀ ਹੈ, ਅਤੇ ਸਰ ਉੱਤੇ (ਧੋਬੀ ਦੀ) ਲਾਡਲੀ (ਇਸਤ੍ਰੀ) (ਕੱਪੜੇ) ਧੋਣ ਲਈ ਜਾਂਦੀ ਹੈ,
The body moves along like the ball of dung, driven on by the dung-beetle.
ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
ਤਿਵੇਂ ਪ੍ਰੇਮਣ (ਜੀਵ-ਇਸਤ੍ਰੀ) ਸਤਸੰਗ ਸਰੋਵਰ ਉੱਤੇ (ਮਨ ਨੂੰ) ਧੋਣ ਲਈ ਜਾਂਦੀ ਹੈ ।੧।ਰਹਾਉ।
The beloved soul goes down to the pool to wash itself clean. ||1||Pause||
ਧੋਬੀ ਧੋਵੈ ਬਿਰਹ ਬਿਰਾਤਾ ॥
ਪਿਆਰ ਵਿਚ ਰੰਗਿਆ ਹੋਇਆ ਧੋਬੀ (-ਗੁਰੂ ਸਰੋਵਰ ਤੇ ਆਈਆਂ ਜਗਿਆਸੂ-ਇਸਤ੍ਰੀਆਂ ਦੇ ਮਨ) ਪਵਿੱਤਰ ਕਰ ਦੇਂਦਾ ਹੈ;
The washerman washes, imbued with the Lord's Love.
ਹਰਿ ਚਰਨ ਮੇਰਾ ਮਨੁ ਰਾਤਾ ॥੨॥
(ਉਸੇ ਗੁਰੂ-ਧੋਬੀ ਦੀ ਮਿਹਰ ਦਾ ਸਦਕਾ) ਮੇਰਾ ਮਨ (ਭੀ) ਅਕਾਲ ਪੁਰਖ ਦੇ ਚਰਨਾਂ ਵਿਚ ਰੰਗਿਆ ਗਿਆ ਹੈ ।੨।
My mind is imbued with the Lord's Lotus Feet. ||2||
ਭਣਤਿ ਨਾਮਦੇਉ ਰਮਿ ਰਹਿਆ ॥
ਨਾਮਦੇਵ ਆਖਦੇ ਹਨ—ਉਹ ਅਕਾਲ ਪੁਰਖ ਸਭ ਥਾਈਂ ਵਿਆਪਕ ਹੈ,
Prays Naam Dayv, O Lord, You are All-pervading.
ਅਪਨੇ ਭਗਤ ਪਰ ਕਰਿ ਦਇਆ ॥੩॥੩॥
ਅਤੇ ਆਪਣੇ ਭਗਤਾਂ ਉੱਤੇ (ਇਸੇ ਤਰ੍ਹਾਂ, ਭਾਵ, ਗੁਰੂ ਦੀ ਰਾਹੀਂ) ਮਿਹਰ ਕਰਦਾ ਰਹਿੰਦਾ ਹੈ ।੩।
Please be kind to Your devotee. ||3||3||