ਬਸੰਤੁ ਬਾਣੀ ਰਵਿਦਾਸ ਜੀ ਕੀ
Basant, The Word Of Ravi Daas Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਤੁਝਹਿ ਸੁਝੰਤਾ ਕਛੂ ਨਾਹਿ ॥
(ਹੇ ਕਾਇਆਂ!) ਤੂੰ ਆਪਣਾ ਠਾਠ ਵੇਖ ਕੇ ਆਕੜਦੀ ਹੈਂ,
You know nothing.
ਪਹਿਰਾਵਾ ਦੇਖੇ ਊਭਿ ਜਾਹਿ ॥
(ਇਸ ਆਕੜ ਵਿਚ) ਤੈਨੂੰ ਕੁਝ ਭੀ ਸੁਰਤ ਨਹੀਂ ਰਹੀ ।
Seeing your clothes, you are so proud of yourself.
ਗਰਬਵਤੀ ਕਾ ਨਾਹੀ ਠਾਉ ॥
(ਵੇਖ) ਅਹੰਕਾਰਨ ਦਾ ਕੋਈ ਥਾਂ ਨਹੀਂ (ਹੁੰਦਾ),
The proud bride shall not find a place with the Lord.
ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
ਤੇਰੇ ਮੰਦੇ ਦਿਨ ਆਏ ਹੋਏ ਹਨ (ਕਿ ਤੂੰ ਝੂਠਾ ਮਾਣ ਕਰ ਰਹੀ ਹੈਂ) ।੧।
Above your head, the crow of death is cawing. ||1||
ਤੂ ਕਾਂਇ ਗਰਬਹਿ ਬਾਵਲੀ ॥
ਹੇ ਮੇਰੀ ਕਮਲੀ ਕਾਇਆਂ! ਤੂੰ ਕਿਉਂ ਮਾਣ ਕਰਦੀ ਹੈਂ?
Why are you so proud? You are insane.
ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
ਤੂੰ ਤਾਂ ਉਸ ਖੁੰਬ ਨਾਲੋਂ ਭੀ ਛੇਤੀ ਨਾਸ ਹੋ ਜਾਣ ਵਾਲੀ ਹੈਂ ਜੋ ਭਾਦਰੋਂ ਵਿਚ (ਉੱਗਦੀ ਹੈ) ।੧।ਰਹਾਉ।
Even the mushrooms of summer live longer than you. ||1||Pause||
ਜੈਸੇ ਕੁਰੰਕ ਨਹੀ ਪਾਇਓ ਭੇਦੁ ॥
(ਹੇ ਕਾਇਆਂ!) ਜਿਵੇਂ ਹਰਨ ਨੂੰ ਇਹ ਭੇਤ ਨਹੀਂ ਮਿਲਦਾ ਕਿ ਕਸਤੂਰੀ ਦੀ ਸੁਗੰਧੀ ਉਸ ਦੇ ਆਪਣੇ ਸਰੀਰ ਵਿਚੋਂ (ਆਉਂਦੀ ਹੈ),
The deer does not know the secret;
ਤਨਿ ਸੁਗੰਧ ਢੂਢੈ ਪ੍ਰਦੇਸੁ ॥
ਪਰ ਉਹ ਪਰਦੇਸ ਢੂੰਢਦਾ ਫਿਰਦਾ ਹੈ (ਤਿਵੇਂ ਤੈਨੂੰ ਇਹ ਸਮਝ ਨਹੀਂ ਕਿ ਸੁਖਾਂ ਦਾ ਮੂਲ-ਪ੍ਰਭੂ ਤੇਰੇ ਆਪਣੇ ਅੰਦਰ ਹੈ) ।
the musk is within its own body, but it searches for it outside.
ਅਪ ਤਨ ਕਾ ਜੋ ਕਰੇ ਬੀਚਾਰੁ ॥
ਜੋ ਜੀਵ ਆਪਣੇ ਸਰੀਰ ਦੀ ਵਿਚਾਰ ਕਰਦਾ ਹੈ (ਕਿ ਇਹ ਸਦਾ-ਥਿਰ ਰਹਿਣ ਵਾਲਾ ਨਹੀਂ),
Whoever reflects on his own body
ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
ਉਸ ਨੂੰ ਜਮਦੂਤ ਖ਼ੁਆਰ ਨਹੀਂ ਕਰਦਾ ।੨।
- the Messenger of Death does not abuse him. ||2||
ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
(ਹੇ ਕਾਇਆਂ!) ਤੂੰ ਪੁੱਤਰ ਤੇ ਵਹੁਟੀ ਦਾ ਮਾਣ ਕਰਦੀ ਹੈਂ
The man is so proud of his sons and his wife;
ਠਾਕੁਰੁ ਲੇਖਾ ਮਗਨਹਾਰੁ ॥
(ਤੇ ਪ੍ਰਭੂ ਨੂੰ ਭੁਲਾ ਬੈਠੀ ਹੈਂ, ਚੇਤਾ ਰੱਖ) ਮਾਲਕ-ਪ੍ਰਭੂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ
his Lord and Master shall call for his account.
ਫੇੜੇ ਕਾ ਦੁਖੁ ਸਹੈ ਜੀਉ ॥
(ਭਾਵ), ਜੀਵ ਆਪਣੇ ਕੀਤੇ ਮੰਦੇ ਕਰਮਾਂ ਕਰਕੇ ਦੁੱਖ ਸਹਾਰਦਾ ਹੈ ।
The soul suffers in pain for the actions it has committed.
ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
(ਹੇ ਕਾਇਆਂ! ਜਿੰਦ ਦੇ ਨਿਕਲ ਜਾਣ ਪਿੱਛੋਂ) ਤੂੰ ਕਿਸ ਨੂੰ ‘ਪਿਆਰਾ, ਪਿਆਰਾ’ ਆਖ ਕੇ ਵਾਜਾਂ ਮਾਰੇਂਗੀ? ।੩।
Afterwards, whom shall you call, "Dear, Dear."||3||
ਸਾਧੂ ਕੀ ਜਉ ਲੇਹਿ ਓਟ ॥
(ਹੇ ਕਾਇਆਂ!) ਜੇ ਤੂੰ ਗੁਰੂ ਦਾ ਆਸਰਾ ਲਏਂ,
If you seek the Support of the Holy,
ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
ਤੇਰੇ ਕੋ੍ਰੜਾਂ ਕੀਤੇ ਪਾਪ ਸਾਰੇ ਦੇ ਸਾਰੇ ਨਾਸ ਹੋ ਜਾਣ ।
millions upon millions of your sins shall be totally erased.
ਕਹਿ ਰਵਿਦਾਸ ਜੋੁ ਜਪੈ ਨਾਮੁ ॥
ਰਵਿਦਾਸ ਆਖਦੇ ਹਨ—ਜੋ ਮਨੁੱਖ ਨਾਮ ਜਪਦਾ ਹੈ,
Says Ravi Daas, one who chants the Naam, the Name of the Lord,
ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ਉਸ ਦੀ (ਨੀਵੀਂ) ਜਾਤ ਮੁੱਕ ਜਾਂਦੀ ਹੈ, ਉਸ ਦਾ ਜਨਮ ਮਿਟ ਜਾਂਦਾ ਹੈ, ਜੂਨਾਂ ਨਾਲ ਉਸ ਦਾ ਵਾਸਤਾ ਨਹੀਂ ਰਹਿੰਦਾ ।੪।੧।
is not concerned with social class, birth and rebirth. ||4||1||