ਪਉੜੀ ॥
Pauree:
ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥
ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ, ਤਾਂ ਬਾਕੀ ਸਭ ਕੁਝ ਕੂੜ ਹੀ ਕਮਾਈਦਾ ਹੈ,
Without the True One, all are false, and all practice falsehood.
ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥
(ਇਸ ਕੂੜ ਵਿਚ ਮਨ ਇਤਨਾ ਗੱਡਿਆ ਜਾਂਦਾ ਹੈ ਕਿ) ਨਾਮ ਤੋਂ ਖੁੰਝੇ ਹੋਏ ਕੂੜ ਦੇ ਵਪਾਰੀ ਨੂੰ ਮਾਇਆ ਦੇ ਬੰਧਨ ਜਕੜ ਕੇ ਭਟਕਾਉਂਦੇ ਫਿਰਦੇ ਹਨ ।
Without the True One, the false ones are bound and gagged and driven off.
ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥
(ਇਸ ਦਾ) ਇਹ ਨਕਾਰਾ ਸਰੀਰ ਮਿੱਟੀ ਵਿਚ ਹੀ ਰੁਲ ਜਾਂਦਾ ਹੈ (ਭਾਵ, ਐਵੇਂ ਅਜ਼ਾਈਂ ਚਲਾ ਜਾਂਦਾ ਹੈ),
Without the True One, the body is just ashes, and it mingles again with ashes.
ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥
ਜੋ ਕੁਝ ਖਾਂਦਾ ਪਹਿਨਦਾ ਹੈ ਉਹ ਸਗੋਂ ਹੋਰ ਤ੍ਰਿਸ਼ਨਾ ਵਧਾਂਦਾ ਹੈ ।
Without the True Ome, all food and clothes are unsatisfying.
ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥
ਪ੍ਰਭੂ ਦਾ ਨਾਮ ਵਿਸਾਰ ਕੇ ਝੂਠ ਵਿਚ ਲੱਗਿਆਂ ਪ੍ਰਭੂ ਦਾ ਦਰਬਾਰ ਪ੍ਰਾਪਤ ਨਹੀਂ ਹੁੰਦਾ ।
Without the True One, the false ones do not attain the Lord's Court.
ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥
ਕੂੜੇ ਲਾਲਚ ਵਿਚ ਫਸ ਕੇ ਪ੍ਰਭੂ ਦਾ ਦਰ ਗਵਾ ਲਈਦਾ ਹੈ (ਤੇ ਇਸ ਕਰ ਕੇ ਇਹ ਜਗਤ) ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹੈ ।
Attached to false attachments, the Mansion of the Lord's Presence is lost.
ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥
(ਮਨੁੱਖਾ) ਸਰੀਰ ਵਿਚ ਇਹ (ਜੋ) ਤ੍ਰਿਸ਼ਨਾ ਦੀ ਅੱਗ ਹੈ,
The whole world is deceived by deception, coming and going in reincarnation.
ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥
ਇਹ ਕੇਵਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਬੁੱਝ ਸਕਦੀ ਹੈ ।੧੯।
Within the body is the fire of desire; through the Word of the Shabad, it is quenched. ||19||