ਸਾਰਗ ਮਹਲਾ ੧ ॥
Saarang, First Mehl:
ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
ਪਰਮਾਤਮਾ ਦਾ ਸਿਮਰਨ ਕਰਨ ਤੋਂ ਬਿਨਾ ਮਨੁੱਖ ਸੁਖੀ ਜੀਵਨ ਨਹੀਂ ਜੀਊ ਸਕਦਾ, ਦੁੱਖ (ਸਦਾ ਇਸ ਦੇ ਮਨ ਉਤੇ) ਦਬਾਅ ਪਾਈ ਰੱਖਦਾ ਹੈ ।
How can I survive without the Lord? I am suffering in pain.
ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥
(ਸਿਮਰਨ ਤੋਂ ਬਿਨਾ ਮਨੁੱਖ ਦੀ) ਜੀਭ ਵਿਚ (ਬੋਲਣ ਦੀ) ਮਿਠਾਸ ਨਹੀਂ ਪੈਦਾ ਹੁੰਦੀ, ਮਿਠਾਸ ਤੋਂ ਬਿਨਾ ਹੋਣ ਕਰਕੇ ਸਦਾ ਖਰ੍ਹਵੇ ਬੋਲ ਬੋਲਦੀ ਹੈ । ਪ੍ਰਭੂ ਦੇ ਸਿਮਰਨ ਤੋਂ ਬਿਨਾ ਮੌਤ ਦਾ ਡਰ (ਭੀ) ਦੁਖੀ ਕਰਦਾ ਰਹਿੰਦਾ ਹੈ ।੧।ਰਹਾਉ।
My tongue does not taste - all is bland without the Lord's sublime essence. Without God, I suffer and die. ||1||Pause||
ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥
ਜਦੋਂ ਤਕ ਮਨੁੱਖ ਪ੍ਰੀਤਮ-ਪ੍ਰਭੂ ਦਾ ਦੀਦਾਰ ਨਹੀਂ ਕਰਦਾ, ਤਦ ਤਕ ਮਾਇਆ ਦੀ ਭੁੱਖ ਤ੍ਰੇਹ ਜ਼ੋਰ ਪਾਈ ਰੱਖਦੀ ਹੈ ।
As long as I do not attain the Blessed Vision of my Beloved, I remain hungry and thirsty.
ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥
ਦੀਦਾਰ ਕਰਦਿਆਂ ਹੀ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਂਦਾ ਹੈ (ਤੇ ਇਉਂ ਖਿੜਦਾ ਹੈ, ਜਿਵੇਂ) ਕੌਲ ਫੁੱਲ ਜਲ ਦੇ ਆਨੰਦ ਵਿਚ ਖਿੜਦਾ ਹੈ ।੧।
Gazing upon the Blessed Vision of His Darshan, my mind is pleased and appeased. The lotus blossoms forth in the water. ||1||
ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥
ਜਦੋਂ ਬੱਦਲ ਝੁਕ ਝੁਕ ਕੇ ਗੱਜਦਾ ਹੈ ਤੇ ਵਰ੍ਹਦਾ ਹੈ ਤਦੋਂ ਕੋਇਲ ਮੋਰ ਰੁੱਖ ਬਲਦ ਪੰਛੀ ਸੱਪ (ਆਦਿਕ) ਹੁਲਾਰੇ ਵਿਚ ਆਉਂਦੇ ਹਨ,
The low-hanging clouds crack with thunder and burst. The cuckoos and the peacocks are filled with passion,
ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
(ਇਸੇ ਤਰ੍ਹਾਂ ਜਿਸ ਜੀਵ-ਇਸਤ੍ਰੀ ਦੇ) ਹਿਰਦੇ-ਘਰ ਵਿਚ ਪਤੀ-ਪ੍ਰਭੂ ਆ ਵੱਸਦਾ ਹੈ ਉਹ ਜੀਵ-ਇਸਤ੍ਰੀ ਆਪਣੇ ਆਪ ਨੂੰ ਭਾਗਾਂ ਵਾਲੀ ਜਾਣਦੀ ਹੈ ।੨।
along with the birds in the trees, the bulls and the snakes. The soul-bride is happy when her Husband Lord returns home. ||2||
ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥
(ਪਰ ਜਿਸ ਜੀਵ-ਇਸਤ੍ਰੀ ਨੇ) ਪਤੀ-ਪ੍ਰਭੂ ਦੇ ਮਿਲਾਪ ਦਾ ਆਨੰਦ ਨਹੀਂ ਮਾਣਿਆ, ਉਹ ਗੰਦੀ ਰਹਤ-ਬਹਤ ਵਾਲੀ, ਕੋਝੇ ਰੂਪ ਵਾਲੀ, ਭੈੜੀ ਤੇ ਭੈੜੇ ਲੱਛਣਾਂ ਵਾਲੀ ਹੀ ਰਹਿੰਦੀ ਹੈ ।
She is filthy and ugly, unfeminine and ill-mannered - she has no intuitive understanding of her Husband Lord.
ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥
ਜਿਸ ਦੀ ਜੀਭ ਪ੍ਰਭੂ ਦੇ ਆਨੰਦ ਦੇ ਰੰਗ ਵਿਚ (ਰਚ ਕੇ) ਚਸਕਿਆਂ ਵਲੋਂ ਨਹੀਂ ਪਰਤੀ, ਉਹ ਜੀਵ-ਇਸਤ੍ਰੀ ਭੈੜੀ ਮੱਤੇ ਲੱਗਣ ਕਰਕੇ ਦੁੱਖਾਂ ਵਿਚ ਹੀ ਗ੍ਰਸੀ ਰਹਿੰਦੀ ਹੈ ।੩।
She is not satisfied by the sublime essence of her Lord's Love; she is evil-minded, immersed in her pain. ||3||
ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥
ਹੇ ਨਾਨਕ! ਪ੍ਰਭੂ ਦੇ ਮਿਲਾਪ ਤੋਂ ਅਡੋਲਤਾ ਦਾ ਆਨੰਦ ਮਾਣਨ ਵਾਲੀ ਜੀਵ-ਇਸਤ੍ਰੀ ਦਾ ਮਨ ਪ੍ਰਭੂ ਦਾ ਦੀਦਾਰ ਕਰ ਕੇ ਧੀਰਜਵਾਨ ਰਹਿੰਦਾ ਹੈ,
The soul-bride does not come and go in reincarnation or suffer in pain; her body is not touched by the pain of disease.
ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੀ, ਉਸ ਦੇ ਨਾਹ ਮਨ ਨੂੰ ਤੇ ਨਾਹ ਤਨ ਨੂੰ ਕੋਈ ਦੁਖ-ਕਲੇਸ਼ ਵਿਆਪਦਾ ਹੈ ।੪।੨।
O Nanak, she is intuitively embellished by God; seeing God, her mind is encouraged. ||4||2||