ਸਾਰਗ ਮਹਲਾ ੧ ॥
Saarang, First Mehl:
ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥
ਜਦੋਂ ਤੋਂ ਮੇਰਾ ਮਨ ਗੁਰੂ ਦੇ (ਇਸ) ਬਚਨ ਵਿਚ ਯਕੀਨ ਲੈ ਆਇਆ ਹੈ (ਕਿ) ਮੇਰਾ ਪਿਆਰਾ ਪ੍ਰਭੂ (ਮੈਥੋਂ) ਦੂਰ ਨਹੀਂ ਹੈ,
My Beloved Lord God is not far away.
ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥
ਤਦੋਂ ਤੋਂ (ਮੈਨੂੰ ਇਉਂ ਪ੍ਰਤੀਤ ਹੋ ਰਿਹਾ ਹੈ ਕਿ) ਮੈਂ ਆਪਣੀ ਜਿੰਦ ਦਾ ਸਹਾਰਾ-ਪ੍ਰਭੂ ਲੱਭ ਲਿਆ ਹੈ ।੧।ਰਹਾਉ।
My mind is pleased and appeased by the Word of the True Guru's Teachings. I have found the Lord, the Support of my breath of life. ||1||Pause||
ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥
ਹੇ ਜੀਵ-ਇਸਤ੍ਰੀਏ! ਇਸ ਤਰੀਕੇ ਨਾਲ ਹੀ (ਭਾਵ, ਉਸ ਪ੍ਰਭੂ ਦੇ ਅੰਗ-ਸੰਗ ਹੋਣ ਤੇ ਯਕੀਨ ਕੀਤਿਆਂ ਹੀ) ਪਤੀ-ਪ੍ਰਭੂ ਮਿਲਦਾ ਹੈ, (ਜਿਸ ਨੂੰ ਮਿਲ ਪਿਆ ਹੈ) ਉਸ ਜੀਵ-ਇਸਤ੍ਰੀ ਦਾ ਚੰਗਾ ਭਾਗ ਜਾਗ ਪਿਆ ਹੈ, ਉਹ ਪਤੀ-ਪ੍ਰਭੂ ਦੀ ਪਿਆਰੀ ਹੋ ਗਈ ਹੈ ।
This is the way to meet your Husband Lord. Blessed is the soul-bride who is loved by her Husband Lord.
ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥
ਗੁਰੂ ਦੀ ਮਤਿ ਲੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ੍ਰੀ ਵਿਚਾਰਵਾਨ ਹੋ ਜਾਂਦੀ ਹੈ, ਜਾਤਿ ਵਰਨ ਕੁਲ (ਆਦਿਕ) ਬਾਰੇ ਉਸ ਦਾ ਭਰਮ ਦੂਰ ਹੋ ਜਾਂਦਾ ਹੈ ।੧।
Social class and status, race, ancestry and skepticism are eliminated, following the Guru's Teachings and contemplating the Word of the Shabad. ||1||
ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥
ਜਿਸ ਦਾ ਮਨ (ਇਹ) ਮੰਨ ਜਾਂਦਾ ਹੈ (ਕਿ ਪ੍ਰਭੂ ਸਦਾ ਮੇਰੇ ਅੰਗ-ਸੰਗ ਹੈ) ਉਸ ਨੂੰ ਅਹੰਕਾਰ ਨਹੀਂ ਰਹਿੰਦਾ, ਉਹ ਨਿਰਦਇਤਾ ਤੇ ਲਾਲਚ ਨੂੰ (ਆਪਣੇ ਅੰਦਰੋਂ) ਭੁਲਾ ਦੇਂਦੀ ਹੈ,
One whose mind is pleased and appeased, has no egotistical pride. Violence and greed are forgotten.
ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
ਪਤੀ-ਪ੍ਰਭੂ ਦੀ ਪਿਆਰੀ ਉਹ ਜੀਵ-ਇਸਤ੍ਰੀ ਅਡੋਲ ਅਵਸਥਾ ਵਿਚ ਟਿਕ ਕੇ ਪਤੀ-ਪ੍ਰਭੂ ਨੂੰ ਮਿਲੀ ਰਹਿੰਦੀ ਹੈ, ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਪਿਆਰ ਵਿਚ ਉਹ ਆਪਣੇ ਆਪ ਨੂੰ ਸਵਾਰਦੀ ਹੈ ।੨।
The soul-bride intuitively ravishes and enjoys her Husband Lord; as Gurmukh, she is embellished by His Love. ||2||
ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥
ਮੈਂ ਪਰਵਾਰ ਤੇ ਸਨਬੰਧੀਆਂ ਦੇ ਐਸੇ ਮੋਹ-ਪਿਆਰ ਨੂੰ (ਆਪਣੇ ਅੰਦਰੋਂ) ਸਾੜ ਦਿਆਂ ਜੋ (ਮੇਰੇ ਅੰਦਰ) ਮਾਇਆ ਦੇ ਮੋਹ ਦਾ ਖਿਲਾਰਾ ਹੀ ਖਿਲਾਰਦਾ ਹੈ ।
Burn away any love of family and relatives, which increases your attachment to Maya.
ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥
ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਨਹੀਂ, ਪ੍ਰਭੂ-ਮਿਲਾਪ ਦਾ ਆਨੰਦ ਨਹੀਂ (ਉਪਜਦਾ), ਉਹ ਮੇਰ-ਤੇਰ ਅਤੇ (ਹੋਰ) ਵਿਕਾਰਾਂ ਦੇ ਕੰਮਾਂ ਵਿਚ ਹੀ ਪ੍ਰਵਿਰਤ ਰਹਿੰਦੀ ਹੈ ।੩।
One who does not savor the Lord's Love deep within, lives in duality and corruption. ||3||
ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥
ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦਾ ਪਿਆਰ ਪੈਦਾ ਕਰਨ ਵਾਸਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਰਤਨ ਮੌਜੂਦ ਹਨ, ਪ੍ਰਭੂ ਦੀ ਉਹ ਪਿਆਰੀ ਜੀਵ-ਇਸਤ੍ਰੀ (ਜਗਤ ਵਿਚ) ਗੁੱਝੀ ਨਹੀਂ ਰਹਿੰਦੀ ।
His Love is a priceless jewel deep within my being; the Lover of my Beloved is not hidden.
ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
ਹੇ ਨਾਨਕ! ਹਰੇਕ ਜੁਗ ਵਿਚ ਹੀ (ਭਾਵ, ਸਦਾ ਤੋਂ ਹੀ ਅਜੇਹੀ ਜੀਵ-ਇਸਤ੍ਰੀ) ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪ੍ਰਭੂ ਦਾ ਅਮੋਲਕ ਨਾਮ ਧਾਰਦੀ ਚਲੀ ਆਈ ਹੈ (ਭਾਵ, ਜਗਤ ਦੇ ਆਰੰਭ ਤੋਂ ਹੀ ਇਹ ਮਰਯਾਦਾ ਚਲੀ ਆ ਰਹੀ ਹੈ ਕਿ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਪ੍ਰਭੂ-ਚਰਨਾਂ ਨਾਲ ਪਿਆਰ ਬਣਦਾ ਹੈ) ।੪।੩।
O Nanak, as Gurmukh, enshrine the Priceless Naam deep within your being, all the ages through. ||4||3||