ਸਾਰੰਗ ਮਹਲਾ ੪ ਘਰੁ ੧
Saarang, Fourth Mehl, First House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥
ਹੇ ਭਾਈ! ਮੈਂ ਪਰਮਾਤਮਾ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ (ਹੋਇਆ ਰਹਿੰਦਾ ਹਾਂ) ।
I am the dust of the feet of the humble Saints of the Lord.
 
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥
ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਹੋ ਜਾਂਦਾ ਹੈ, ਅਤੇ ਪਰਮਾਤਮਾ ਸਭ ਥਾਈਂ ਵੱਸਦਾ ਦਿੱਸ ਪੈਂਦਾ ਹੈ ।੧।ਰਹਾਉ।
Joining the Sat Sangat, the True Congregation, I have obtained the supreme status. The Lord, the Supreme Soul, is all-pervading everywhere. ||1||Pause||
 
ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥
ਹੇ ਭਾਈ! ਜਦੋਂ ਗੁਰੂ ਸੰਤ ਮਿਲ ਪੈਂਦਾ ਹੈ, ਤਦੋਂ ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ, ਗੁਰੂ (ਮਨੁੱਖ ਦੇ) ਸਾਰੇ ਪਾਪ ਸਾਰੇ ਦੁੱਖ ਕੱਟ ਕੇ ਦੂਰ ਕਰ ਦੇਂਦਾ ਹੈ ।
Meeting the Saintly True Guru, I have found peace and tranquility. Sins and painful mistakes are totally erased and taken away.
 
ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥
(ਗੁਰੂ ਨੂੰ ਮਿਲਿਆਂ) ਜਿੰਦ ਖਿੜ ਪੈਂਦੀ ਹੈ, ਨਿਰਲੇਪ ਅਤੇ ਸਰਬ-ਵਿਆਪਕ ਪ੍ਰਭੂ ਅੰਗ-ਸੰਗ ਵੱਸਦਾ ਵੇਖ ਲਈਦਾ ਹੈ ।੧।
The Divine Light of the soul radiates forth, gazing upon the Presence of the Immaculate Lord God. ||1||
 
ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥
ਹੇ ਭਾਈ! ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਨੇ ਸਭ ਥਾਂ ਭਰਪੂਰ ਪਰਮਾਤਮਾ ਦਾ ਨਾਮ (ਹਿਰਦੇ ਵਿਚ ਵਸਾ ਲਿਆ),
By great good fortune, I have found the Sat Sangat; the Name of the Lord, Har, Har, is all-prevading everywhere.
 
ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥
ਸਤ-ਸੰਗੀਆਂ ਦੇ ਚਰਨਾਂ ਦੀ ਧੂੜ ਵਿਚ ਨ੍ਹਾ ਕੇ ਉਸ ਨੇ (ਮਾਨੋ) ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ ।੨।
I have taken my cleansing bath at the sixty-eight sacred shrines of pilgrimage, bathing in the dust of the feet of the True Congregation. ||2||
 
ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥
ਹੇ ਭਾਈ! ਜਿਸ ਮਨੱੁਖ ਨੂੰ ਮਾਇਆ ਦਾ ਝੂਠਾ ਮੋਹ ਚੰਬੜਿਆ ਰਹਿੰਦਾ ਹੈ, ਉਸ ਦਾ ਹਿਰਦਾ (ਵਿਕਾਰਾਂ ਨਾਲ) ਗੰਦਾ (ਹੋਇਆ ਰਹਿੰਦਾ ਹੈ) ਉਸ ਦੀ ਮਤਿ ਵਿਕਾਰਾਂ ਨਾਲ ਖੋਟੀ ਮੈਲੀ ਅਤੇ ਹੋਛੀ ਹੋਈ ਰਹਿੰਦੀ ਹੈ ।
Evil-minded and corrupt, filthy-minded and shallow, with impure heart, attached to enticement and falsehood.
 
ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥
ਹੇ ਭਾਈ! ਪਰਮਾਤਮਾ ਦੀ ਮਿਹਰ ਤੋਂ ਬਿਨਾ ਸਾਧ ਸੰਗਤਿ ਦਾ ਮਿਲਾਪ ਹਾਸਲ ਨਹੀਂ ਹੁੰਦਾ, ਹਉਮੈ ਵਿਚ ਫਸਿਆ ਹੋਇਆ ਮਨੁੱਖ ਦਾ ਮਨ ਸਦਾ ਚਿੰਤਾ-ਫ਼ਿਕਰਾਂ ਵਿਚ ਟਿਕਿਆ ਰਹਿੰਦਾ ਹੈ ।੩।
Without good karma, how can I find the Sangat? Engrossed in egotism, the mortal remains stuck in regret. ||3||
 
ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥
ਹੇ ਪ੍ਰਭੂ ਜੀ! (ਮੇਰੇ ਉਤੇ) ਦਇਆਵਾਨ ਹੋ, ਮਿਹਰ ਕਰ । ਮੈਂ (ਤੇਰੇ ਦਰ ਤੋਂ) ਸਤ-ਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।
Be kind and show Your Mercy, O Dear Lord; I beg for the dust of the feet of the Sat Sangat.
 
ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥
ਹੇ ਨਾਨਕ! ਜਦੋਂ ਗੁਰੂ ਮਿਲ ਪੈਂਦਾ ਹੈ, ਤਦੋਂ ਪਰਮਾਤਮਾ ਮਿਲ ਪੈਂਦਾ ਹੈ । ਜਿਸ ਨੂੰ ਪਰਮਾਤਮਾ ਦਾ ਦਾਸ (ਗੁਰੂ) ਮਿਲਦਾ ਹੈ, ਉਸ ਨੂੰ ਪਰਮਾਤਮਾ ਅੰਗ-ਸੰਗ ਵੱਸਦਾ ਦਿੱਸਦਾ ਹੈ ।੪।੧।
O Nanak, meeting with the Saints, the Lord is attained. The Lord's humble servant obtains the Presence of the Lord. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by