ਸਾਰੰਗ ਮਹਲਾ ੪ ॥
Saarang, Fourth Mehl:
ਗੋਬਿੰਦ ਚਰਨਨ ਕਉ ਬਲਿਹਾਰੀ ॥
ਹੇ ਭਾਈ! ਪਰਮਾਤਮਾ ਦੇ ਚਰਨਾਂ ਤੋਂ ਸਦਕੇ ਜਾਣਾ ਚਾਹੀਦਾ ਹੈ ।
I am a sacrifice to the Feet of the Lord of the Universe.
ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥
ਹੇ ਭਾਈ! (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ) ਜਗਤ (ਦੇ ਵਿਕਾਰਾਂ) ਤੋਂ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਿਆ ਜਾ ਸਕਦਾ । ਹੇ ਭਾਈ! (ਪਰਮਾਤਮਾ ਦਾ ਨਾਮ) ਜਪਿਆ ਕਰ, ਪਰਮਾਤਮਾ (ਵਿਕਾਰਾਂ-ਭਰੇ ਜਗਤ ਤੋਂ) ਪਾਰ ਲੰਘਾ ਦੇਂਦਾ ਹੈ ।੧।ਰਹਾਉ।
I cannot swim across the terrifying world ocean. But chanting the Name of the Lord, Har, Har, I am carried across across. ||1||Pause||
ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥
ਹੇ ਭਾਈ! ਸਾਰੀਆਂ ਤਾਕਤਾਂ ਦੇ ਮਾਲਕ ਸਾਰੇ ਗੁਣਾਂ ਦੇ ਮਾਲਕ ਪਰਮਾਤਮਾ ਦਾ ਨਾਮ ਹਰ ਵੇਲੇ ਹਿਰਦੇ ਵਿਚ ਜਪ ਕੇ (ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਵਾਸਤੇ ਸਰਧਾ ਬਣ ਜਾਂਦੀ ਹੈ,
Faith in God came to fill my heart; I serve Him intuitively, and contemplate Him.
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥
ਮਨੁੱਖ ਦੀ ਸੁਰਤਿ ਸੇਵਾ-ਭਗਤੀ ਵਿਚ ਜੁੜੀ ਰਹਿੰਦੀ ਹੈ, ਪਰਮਾਤਮਾ ਦੇ ਗੁਣ ਮਨ ਵਿਚ ਆ ਵੱਸਦੇ ਹਨ ।੧।
Night and day, I chant the Lord's Name within my heart; it is all-powerful and virtuous. ||1||
ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥
ਹੇ ਭਾਈ! (ਜਿਹੜਾ) ਪਰਮਾਤਮਾ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ (ਜੀਵਾਂ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਜਿਹੜਾ) ਸਭਨੀਂ ਥਾਈਂ ਮੌਜੂਦ ਹੈ, ਸਭਨਾਂ ਦੇ ਮਨ ਵਿਚ ਤਨ ਵਿਚ ਵੱਸਦਾ ਹੈ,
God is Inaccessible and Unfathomable, All-pervading everywhere, in all minds and bodies; He is Infinite and Invisible.
ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥
ਅਦ੍ਰਿਸ਼ਟ ਹੈ ਤੇ ਬੇਅੰਤ ਹੈ ਉਹ ਪਰਮਾਤਮਾ ਤਦੋਂ ਮਿਲ ਪੈਂਦਾ ਹੈ ਜਦੋਂ (ਮਨੁੱਖ ਉਤੇ) ਸਤਿਗੁਰੂ ਜੀ ਦਇਆਵਾਨ ਹੁੰਦੇ ਹਨ, ਤਦੋਂ ਮਨੁੱਖ ਉਸ ਅਦ੍ਰਿਸ਼ਟ ਪ੍ਰਭੂ ਨੂੰ ਆਪਣੇ ਹਿਰਦੇ ਵਿਚ (ਹੀ) ਵੇਖ ਲੈਂਦਾ ਹੈ ।੨।
When the Guru bebomes merciful, then the Unseen Lord is seen within the heart. ||2||
ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥
ਹੇ ਭਾਈ! ਧਰਤੀ ਦੇ ਆਸਰੇ ਪਰਮਾਤਮਾ ਦਾ ਨਾਮ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਅਹੰਕਾਰੀ ਮਨੁੱਖਾਂ ਨੂੰ ਉਹ ਕਿਤੇ ਦੂਰ ਵੱਸਦਾ ਜਾਪਦਾ ਹੈ ।
Deep within the inner being is the Name of the Lord, the Support of the entire earth, but to the egotistical shaakta, the faithless cynic, He seems far away.
ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥
ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ ਸੜ ਰਹੇ ਉਹ ਮਨੁੱਖ ਕਦੇ (ਇਸ ਭੇਤ ਨੂੰ) ਨਹੀਂ ਸਮਝਦੇ, ਉਹਨਾਂ ਨੇ ਮਨੁੱਖਾ-ਜੀਵਨ ਦੀ ਬਾਜ਼ੀ ਹਾਰ ਦਿੱਤੀ ਹੁੰਦੀ ਹੈ (ਜਿਵੇਂ ਜੁਆਰੀਏ ਨੇ) ਜੂਏ ਵਿਚ (ਆਪਣੀ ਮਾਇਆ) ।੩।
His burning desire is never quenched, and he loses the game of life in the gamble. ||3||
ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਉੱਤੇ ਗੁਰੂ ਨੇ ਥੋੜ੍ਹੀ ਜਿਤਨੀ ਭੀ ਮਿਹਰ ਕਰ ਦਿੱਤੀ, ਉਹ ਉਠਦੇ ਬੈਠਦੇ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।
Standing up and sitting down, the mortal sings the Glorious Praises of the Lord, when the Guru bestows even a tiny bit of His Grace.
ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥
ਹੇ ਭਾਈ! ਜਿਨ੍ਹਾਂ ਉਤੇ ਗੁਰੂ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਈ, ਪਰਮਾਤਮਾ ਨੇ ਉਹਨਾਂ ਦੀ (ਲੋਕ ਪਰਲੋਕ ਵਿਚ) ਲਾਜ ਰੱਖ ਲਈ ।੪।੨।
O Nanak, those who are blessed by His Glance of Grace - He saves and protects their honor. ||4||2||